‘ਆਪ’ ਦੇ ਕਾਰਜਕਾਲ ’ਚ 2 ਫ਼ਸਲਾਂ ਦੀ ਖ਼ਰੀਦ ਦੀ ਕਿਸਾਨਾਂ ਨੂੰ 24 ਘੰਟਿਆਂ ’ਚ ਹੋਈ ਅਦਾਇਗੀ : ਧਾਲੀਵਾਲ
Sunday, Feb 19, 2023 - 10:45 AM (IST)
ਅਜਨਾਲਾ/ਮਜੀਠਾ (ਨਿਰਵੈਲ/ਸਰਬਜੀਤ/ਪ੍ਰਿਥੀਪਾਲ)– ਆਮ ਆਦਮੀ ਪਾਰਟੀ ਦੇ ਹਲਕਾ ਮਜੀਠਾ ਦੇ ਇੰਚਾਰਜ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਦੀ ਅਗਵਾਈ ਵਿਚ ਦਾਣਾ ਮੰਡੀ ਮਜੀਠਾ ਵਿਖੇ ਹਲਕਾ ਮਜੀਠਾ ਦੇ ‘ਆਪ’ ਆਗੂਆਂ ਤੇ ਵਰਕਰਾਂ ਦਾ ਇਕ ਭਰਵਾਂ ਇਕੱਠ ਕੀਤਾ ਗਿਆ। ਜਿਸ ਵਿਚ ਹਲਕਾ ਮਜੀਠਾ ਤੋਂ ਵੱਖ-ਵੱਖ ਪਾਰਟੀਆਂ ਦੇ 40 ਦੇ ਕਰੀਬ ਸਰਪੰਚਾਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕੀਤਾ ਗਿਆ, ਜਿਨ੍ਹਾਂ ਨੂੰ ਵਿਸ਼ੇਸ ਤੌਰ ’ਤੇ ਪਹੁੰਚੇ ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਤੇ ਪਾਰਟੀ ਅੰਦਰ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ।
ਇਹ ਵੀ ਪੜ੍ਹੋ- BSF ਨੇ ਸਰਹੱਦ ਤੋਂ ਫੜ੍ਹੀ ਹੈਰੋਇਨ ਦੀ ਵੱਡੀ ਖੇਪ, ਹਥਿਆਰ ਵੀ ਕੀਤੇ ਬਰਾਮਦ
ਧਾਲੀਵਾਲ ਨੇ ਹਲਕਾ ਮਜੀਠਾ ਦੇ ‘ਆਪ’ ਵਰਕਰਾਂ ਤੇ ਆਗੂਆਂ ਨੂੰ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਦੀ ਅਗਵਾਈ ਵਿਚ ਚੱਲਣ ਦਾ ਸੱਦਾ ਦਿੰਦਿਆਂ ਕਿਹਾ ਕਿ ਜੋ ਲੋਕ ‘ਆਪ’ ’ਚ ਸ਼ਾਮਲ ਹੋ ਰਹੇ ਹਨ, ਇਹ ਪੰਜਾਬ ਹਿਤੈਸ਼ੀ ਹਨ ਤੇ ਇਹ ਪੰਜਾਬ ਦਾ ਭਲਾ ਚਾਹੁੰਦੇ ਹਨ।
ਇਹ ਵੀ ਪੜ੍ਹੋ- ਪਾਕਿ ਡਰੋਨ ਨੇ ਫ਼ਿਰ ਇਕ ਵਾਰ ਭਾਰਤ 'ਚ ਦਿੱਤੀ ਦਸਤਕ, BSF ਨੇ ਦਾਗੇ ਫ਼ਾਇਰ, ਤਲਾਸ਼ੀ ਮੁਹਿੰਮ ਜਾਰੀ
ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਦੇ ਕਾਰਜਕਾਲ ਸਮੇਂ ਦੋ ਫ਼ਸਲਾਂ ਚੁੱਕੀਆਂ ਗਈਆਂ ਹਨ, ਜਿਨ੍ਹਾਂ ਦੀ ਪੇਮੈਂਟ 24 ਘੰਟਿਆਂ ਦੇ ਅੰਦਰ ਕਿਸਾਨਾਂ ਨੂੰ ਅਦਾ ਕੀਤਾ ਗਈ। ਉਪਰੰਤ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਦੇ ਸਮੇਂ ਵਿਚ ਕਿਸੇ ਵੀ ਭ੍ਰਿਸ਼ਟਾਚਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਭਾਵੇਂ ਕੋਈ ਵਿਧਾਇਕ ਜਾਂ ਆਗੂ ਹੀ ਕਿਉਂ ਨਾ ਹੋਵੇ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।