ਗੰਨਾ ਕਾਸ਼ਤਕਾਰਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ : ਧਾਲੀਵਾਲ

03/04/2023 3:30:27 PM

ਚੇਤਨਪੁਰਾ (ਨਿਰਵੈਲ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੰਨਾ ਕਾਸ਼ਤਕਾਰਾਂ (ਕਿਸਾਨਾਂ) ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬੀਤੇ ਦਿਨ ਪੰਜਾਬ ਸਰਕਾਰ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੇ ਚੱਲਦੇ ਸੀਜ਼ਨ ’ਚ 72.79 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਸਬੰਧੀ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੋਵੇਗਾ ਕੇ ਗੰਨੇ ਦੇ ਚੱਲਦੇ ਸੀਜ਼ਨ ਵਿਚ ਕਿਸਾਨਾਂ ਨੂੰ ਪੈਸਿਆਂ ਦੀ ਅਦਾਇਗੀ ਕੀਤੀ ਗਈ ਹੋਵੇ। ਪੰਜਾਬ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਚੋਣਾਂ ਦੌਰਾਨ ਕੀਤੇ ਵਾਅਦੇ ਕੀਤੇ ਸਨ, ਉਹ ਸਾਰੇ ਪੂਰੇ ਕੀਤੇ ਜਾ ਰਹੇ ਹਨ ਜੋ ਲੋਕਾਂ ਦੇ ਸਾਹਮਣੇ ਹਨ ਕਿਉਂਕਿ ਪ੍ਰਤੱਖ ਨੂੰ ਪ੍ਰਮਾਣ ਦੀ ਲੋੜ ਨਹੀਂ ਹੁੰਦੀ।

ਇਹ ਵੀ ਪੜ੍ਹੋ- SGPC ਦੀ ਵਿਸ਼ੇਸ਼ ਇਕੱਤਰਤਾ 'ਚ ਲਏ ਗਏ ਵੱਡੇ ਫ਼ੈਸਲੇ, ਹਰਿਆਣਾ ਮਾਮਲੇ 'ਤੇ ਬਣਾਈ ਗਈ 6 ਮੈਂਬਰੀ ਕਮੇਟੀ

ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਕਿਸਾਨ ਹਿਤੈਸ਼ੀ ਸਰਕਾਰ ਹੈ ਅਤੇ ਅਸੀਂ ਕਿਸਾਨਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨਾ ਚਾਹੁੰਦੇ ਹਾਂ ਕਿਉਂਕਿ ਪੰਜਾਬ ਦੀ 75 ਫੀਸਦੀ ਅਬਾਦੀ ਸਿੱਧੇ ਜਾਂ ਅਸਿੱਧੇ ਤੌਰ ’ਤੇ ਖੇਤੀ ਨਾਲ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਨੂੰ ਪੈਰਾਂ ਸਿਰ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ।

ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਅੰਮ੍ਰਿਤਪਾਲ ਸਿੰਘ ਦੀ ਬੰਦ ਕਮਰਾ ਮੀਟਿੰਗ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


Shivani Bassan

Content Editor

Related News