ਸਾਡੇ ਕੋਲ ਆਪਣਾ ਰਿਪੋਰਟ ਕਾਰਡ ਹੈ ਅਤੇ ਵਿਰੋਧੀਆਂ ਕੋਲ ਸਿਰਫ਼ ਜੁਮਲੇ : ਧਾਲੀਵਾਲ

05/16/2024 12:48:35 PM

ਅੰਮ੍ਰਿਤਸਰ (ਜ.ਬ.)-ਜਿਵੇਂ-ਜਿਵੇਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਤਿਉਂ-ਤਿਉਂ ਆਮ ਆਦਮੀ ਪਾਰਟੀ ਦੀ ਚੋਣ ਮੁਹਿੰਮ ਤੇਜ਼ ਹੁੰਦੀ ਜਾ ਰਹੀ ਹੈ। ਇਸ ਸਬੰਧੀ ਅੱਜ 16 ਮਈ ਨੂੰ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ ਵਿਖੇ ਸ਼ਾਨਦਾਰ ਰੋਡ ਸ਼ੋਅ ਕਰਨ ਆ ਰਹੇ ਹਨ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਦਿੱਲੀ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਲੋਕਾਂ ਨੂੰ ਮਿਲਣ ਆ ਰਹੇ ਹਨ ਅਤੇ ਇਹ ਰੋਡ ਸ਼ੋਅ ਅੰਮ੍ਰਿਤਸਰ ਲੋਕ ਸਭਾ ’ਤੇ ਆਮ ਆਦਮੀ ਪਾਰਟੀ ਦੀ ਜਿੱਤ ’ਤੇ ਮੋਹਰ ਲਗਾਏਗਾ।

ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡੀ ਵਾਰਦਾਤ, ਨਜਾਇਜ਼ ਸਬੰਧਾਂ ਦੇ ਸ਼ੱਕ 'ਚ ਦੋ ਭੈਣਾਂ ਦੇ ਇਕਲੌਤੇ ਭਰਾ ਦਾ ਕਤਲ

ਉਨ੍ਹਾਂ ਕਿਹਾ ਕਿ ਟਿਕਟ ਮਿਲਣ ਤੋਂ ਲੈ ਕੇ ਹੁਣ ਤੱਕ ਉਹ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਵਾਰਡਾਂ ਅਤੇ ਪਿੰਡਾਂ ਵਿਚ ਆਮ ਲੋਕਾਂ ਨਾਲ 450 ਤੋਂ ਵੱਧ ਮੀਟਿੰਗਾਂ ਕਰ ਚੁੱਕੇ ਹਨ ਅਤੇ ਉਨ੍ਹਾਂ ਨੂੰ ਲੋਕਾਂ ਦਾ ਭਰਪੂਰ ਸਮੱਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਸਿਹਤ, ਸਿੱਖਿਆ ਅਤੇ ਰੁਜ਼ਗਾਰ ਦੇ ਖੇਤਰ ਵਿਚ ਚੁੱਕੇ ਗਏ ਕ੍ਰਾਂਤੀਕਾਰੀ ਕਦਮਾਂ ਅਤੇ ਲੋਕਾਂ ਦੇ ਸਾਹਮਣੇ ਰੱਖਣ ਲਈ ਮੇਰਾ ਦੋ ਸਾਲ ਦਾ ਰਿਪੋਰਟ ਕਾਰਡ ਹੈ। ਦੂਜੇ ਪਾਸੇ ਵਿਰੋਧੀ ਪਾਰਟੀਆਂ ਕੋਲ ਪੁਰਾਣੇ ਜੁਮਲਿਆਂ ਨੂੰ ਨਵੇਂ ਪੈਕਟਾਂ ਵਿਚ ਬੰਦ ਕਰ ਕੇ ਲੋਕਾਂ ਦੇ ਸਾਹਮਣੇ ਦੇਣ ਤੋਂ ਇਲਾਵਾ ਕੋਈ ਕੰਮ ਨਹੀਂ ਹੈ।

ਇਹ ਵੀ ਪੜ੍ਹੋ- ਗੁੰਡਾਗਰਦੀ ਦਾ ਨੰਗਾ ਨਾਚ, 20 ਦੇ ਕਰੀਬ ਹਥਿਆਰਬੰਦਾਂ ਨੇ ਘਰ 'ਚ ਵੜ ਕੀਤਾ ਹਮਲਾ, ਬਜ਼ੁਰਗ ਦੀ ਮੌਤ

ਇਸ ਮੌਕੇ ਲੋਕ ਸਭਾ ਇੰਚਾਰਜ ਇਕਬਾਲ ਸਿੰਘ ਭੁੱਲਰ, ਜ਼ਿਲਾ ਪ੍ਰਧਾਨ ਮਨੀਸ਼ ਅਗਰਵਾਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਸ਼ੋਕ ਤਲਵਾੜ, ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਜਸਪ੍ਰੀਤ ਸਿੰਘ, ਜ਼ਿਲਾ ਸਕੱਤਰ ਮੁਖਵਿੰਦਰ ਸਿੰਘ ਵਿਰਦੀ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ-  12ਵੀਂ 'ਚ 61 ਫੀਸਦੀ ਨੰਬਰ ਆਉਣ ਦੇ ਬਾਵਜੂਦ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News