ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਧਾਲੀਵਾਲ ਨੇ ਚੁੱਕਿਆ ਵੱਡਾ ਕਦਮ, ਅਜਨਾਲਾ ਨੂੰ ਦਿੱਤੀ ਅੱਗ ਬੁਝਾਊ ਗੱਡੀ
Friday, Nov 25, 2022 - 05:09 PM (IST)
ਅਜਨਾਲਾ (ਗੁਰਿੰਦਰ ਸਾਗਰ)- ਅੱਗ ਲੱਗਣ ਦੀ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਅੱਗ ਸੁਰੱਖਿਆ ਦੇ ਬੁਨਿਆਦੀ ਢਾਂਚੇ ਨੂੰ ਇਲਾਕੇ ’ਚ ਵਧੇਰੇ ਮਜ਼ਬੂਤ ਬਣਾਉਣ ਲਈ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਵਿਖੇ ਸਥਾਪਿਤ ਕੀਤੇ ਫ਼ਾਇਰ ਸਟੇਸ਼ਨ ਨੂੰ ਅੱਗ ਬੁਝਾਉਣ ਵਾਲੀ ਗੱਡੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਹੈ।
ਇਹ ਵੀ ਪੜ੍ਹੋ- ਦਾਜ ਦੀ ਗੱਡੀ ’ਚ ਕਾਲੇ ਕਾਰਨਾਮਿਆਂ ਨੂੰ ਅੰਜਾਮ ਦੇ ਰਹੇ ਸੀ ਜੀਜਾ-ਸਾਲਾ, ਇੰਝ ਖੁੱਲਿਆ ਭੇਤ
ਧਾਲੀਵਾਲ ਨੇ ਕਿਹਾ ਕਿ ਇਹ ਅੱਗ ਬੁਝਾਊ ਗੱਡੀ ਅੱਗ ਲੱਗਣ ਦੀਆਂ ਅਕਸਰ ਵਾਪਰਨ ਵਾਲੀਆਂ ਘਟਨਾਵਾਂ ਤੋਂ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਸਹਾਈ ਸਿੱਧ ਹੋਵੇਗੀ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਇਸ ਨਾਲ ਘਰੇਲੂ, ਵਪਾਰਕ, ਉਦਯੋਗਿਕ ਇਕਾਈਆਂ ਤੋਂ ਇਲਾਵਾ ਵਾਢੀ ਦੇ ਸੀਜ਼ਨ ਦੌਰਾਨ ਖੜ੍ਹੀਆਂ ਫ਼ਸਲਾਂ ਨੂੰ ਅੱਗ ਲੱਗਣ ਦੀਆਂ ਵਾਪਰਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇਗਾ। ਇਸ ਮੌਕੇ ਸ੍ਰੀ ਰਮਨ ਕੁਮਾਰ ਚੈਨਪੁਰੀਆ, ਸ੍ਰੀ ਦੀਪਕ ਭੱਟੀ, ਸ੍ਰੀ ਅਮਿਤ ਪੁਰੀ, ਪਵਿੱਤਰ ਸਿੰਘ, ਰਛਪਾਲ ਸਿੰਘ, ਦਵਿੰਦਰ ਸਿੰਘ, ਅਮਰਦੀਪ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।