ਬਾਬਾ ਸ੍ਰੀ ਚੰਦ ਜੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਨੂੰ ਅਪਣਾਇਆ : ਐਡਵੋਕੇਟ ਧਾਮੀ
Monday, Sep 25, 2023 - 02:09 PM (IST)
ਪਠਾਨਕੋਟ (ਸ਼ਾਰਦਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵੱਲੋਂ ਇਲਾਕਾ ਨਿਵਾਸੀ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਸਾਹਿਬਾਨਾਂ ਦੀ ਚਰਨ ਛੋਹ ਪ੍ਰਾਪਤ ਪਾਵਨ ਧਰਤੀ ਤਪ ਅਸਥਾਨ ਬਾਬਾ ਸ੍ਰੀ ਚੰਦ ਜੀ ਬਾਰਠ ਸਾਹਿਬ ਵਿਖੇ ਮਨਾਇਆ ਗਿਆ।
ਇਹ ਵੀ ਪੜ੍ਹੋ- ਤਰਨਾ ਦਲ ਦੀ ਗੱਡੀ ਦੀ ਟਰੈਕਟਰ-ਟਰਾਲੀ ਨਾਲ ਭਿਆਨਕ ਟੱਕਰ, ਨਿਹੰਗ ਸੇਵਾਦਾਰ ਦੀ ਮੌਤ
ਗੁਰਦੁਆਰਾ ਸਾਹਿਬ ਵਿਖੇ ਸਥਿਤ ਬਾਬਾ ਸ੍ਰੀ ਚੰਦ ਜੀ ਦੀਵਾਨ ਹਾਲ ਵਿਖੇ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬਾਬਾ ਸ੍ਰੀ ਚੰਦ ਜੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਨੂੰ ਅਪਣਾਇਆ। ਬਾਬਾ ਜੀ ਦੁਆਰਾ ਚਲਾਈ ਉਦਾਸੀ ਸੰਪਰਦਾ ਸਿੱਖ ਪੰਥ ਦਾ ਅਟੁੱਟ ਅੰਗ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਬਹੁਤ ਭਾਗਾਂ ਵਾਲੇ ਹਾਂ ਜਿਨ੍ਹਾਂ ਨੂੰ ਮਹਾਨ ਤਪੱਸਵੀ ਦੇ ਇਸ ਸਥਾਨ ਦੇ ਦਰਸ਼ਨ ਕਰਨ ਦਾ ਸੁਭਾਗ ਸਮਾਂ ਪ੍ਰਾਪਤ ਹੋਇਆ।
ਇਹ ਵੀ ਪੜ੍ਹੋ- ਦੁਖਦਾਇਕ ਖ਼ਬਰ: ਇਕ ਹੋਰ ਪੰਜਾਬੀ ਨੌਜਵਾਨ ਨੂੰ ਨਿਗਲ ਗਈ ਵਿਦੇਸ਼ੀ ਧਰਤੀ
ਇਸ ਦੌਰਾਨ ਭਾਈ ਗਗਨਦੀਪ ਸਿੰਘ ਗੰਗਾਨਗਰ ਵਾਲੇ ਪ੍ਰਸਿੱਧ ਰਾਗੀ ਜਥਾ, ਭਾਈ ਸਤਨਾਮ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਬਾਰਠ ਸਾਹਿਬ, ਬੀਬੀ ਰਪਿੰਦਰ ਕੌਰ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਸਰਵਣ ਕਰਵਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਪਾਵਨ ਦਿਹਾੜੇ ’ਤੇ ਗੁਰਦੁਆਰਾ ਗੁਰੂਸਰ ਪਾਤਸ਼ਾਹੀ ਪੰਜਵੀਂ ਬਾਰਠ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਦੌਰਾਨ 107 ਪ੍ਰਾਣੀ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਇਸ ਦੌਰਾਨ ਗੁਰੂ ਅਰਜਨ ਦੇਵ ਪਬਲਿਕ ਸਕੂਲ (ਪ੍ਰਬੰਧ ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ) ਦੀ ਖੁੱਲੀ ਗਰਾਊਂਡ ’ਚ ਪੰਥ ਅਕਾਲੀ ਤਰਨਾ ਦਲ ਵੱਲੋਂ ਖਾਲਸਾਈ ਰਵਾਇਤਾਂ ਰਵਾਇਤੀ ਖੇਡਾਂ ਘੋੜਸਵਾਰੀ ਅਤੇ ਗੱਤਕੇ ਦੇ ਜ਼ੌਹਰ ਦਿਖਾ ਕੇ ਸੰਗਤਾਂ ਨੂੰ ਆਕਰਸ਼ਿਤ ਕੀਤਾ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8