ਧਾਰੀਵਾਲ ਪੁਲਸ ਨੇ 17 ਗ੍ਰਾਮ ਹੈਰੋਇਨ ਸਮੇਤ 2 ਨਸ਼ਾ ਤਸਕਰ ਨੂੰ ਕੀਤਾ ਕਾਬੂ

04/22/2022 5:04:43 PM

ਗੁਰਦਾਸਪੁਰ (ਚਾਵਲਾ) : ਪੰਜਾਬ ਪੁਲਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ ਦੋ ਨਸ਼ਾ ਤਸਕਰਾਂ ਨੂੰ 17 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਚ. ਓ ਧਾਰੀਵਾਲ ਮਨਜੀਤ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਵੱਲੋਂ ਖੂੰਡਾ ਬਾਈਪਾਸ ’ਤੇ ਨਾਕਾ ਲਗਾਇਆ ਗਿਆ ਸੀ। ਵਾਹਨਾਂ ਦੀ ਚੈਕਿੰਗ ਦੌਰਾਨ ਇੱਕ ਕਾਰ ਜੋ ਕਿ ਅੰਮ੍ਰਿਤਸਰ ਵਲੋਂ ਆਈ ਸੀ, ’ਚ 2 ਨੌਜਵਾਨ ਸਵਾਰ ਸਨ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 17 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁੱਛਗਿਛ ਦੌਰਾਨ ਇਹ ਸਾਹਮਣੇ ਆਇਆ ਕਿ ਉਹ ਹੈਰੋਈਨ ਵੇਚਣ ਲਈ ਉਹ ਹਿਮਾਚਲ ਜਾ ਰਹੇ ਸੀ। ਪੁਲਸ ਵੱਲੋਂ ਫਿਲਹਾਲ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ।

ਇਹ ਵੀ ਪੜ੍ਹੋ : ਵਿਦੇਸ਼ ਗਏ 25 ਸਾਲਾ ਨੌਜਵਾਨ ਦੀ ਭੇਦ ਭਰੇ ਹਾਲਾਤ ’ਚ ਹੋਈ ਮੌਤ, ਪਰਿਵਾਰ ਨੇ ਕਤਲ ਦਾ ਕੀਤਾ ਸ਼ੱਕ ਜ਼ਾਹਿਰ

ਜਾਣਕਾਰੀ ਦਿੰਦਿਆਂ SHO ਮਨਜੀਤ ਸਿੰਘ ਨੇ ਦੱਸਿਆ ਕਿ ਮਾਣਯੋਗ SSP ਗੁਰਦਾਸਪੁਰ ਹਰਜੀਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ ਤੇ ਪੁਲਸ ਪਾਰਟੀ ਵੱਲੋਂ ਲਗਾਤਾਰ ਨਾਕੇਬੰਦੀ ਕਰ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ ਜਿਸ ਮੁਹਿੰਮ ਤਹਿਤ ਖੂੰਡਾ ਬਾਈਪਾਸ |ਤੇ ਇਕ ਨਾਕਾ ਲਗਾਇਆ ਗਿਆ ਅਤੇ ਵਾਹਨਾਂ ਦੀ ਚੈਕਿੰਗ ਦੌਰਾਨ ਇੱਕ ਕਾਰ ਇਟੀਔਸ ਕਰੁਸ ਨੂੰ ਰੋਕਿਆ ਗਿਆ ਜਿਸ ਵਿੱਚ 2 ਨੌਜਵਾਨ ਸਵਾਰ ਸਨ । ਤਲਾਸ਼ੀ ਦੌਰਾਨ ਉਨ੍ਹਾਂ ਵਿੱਚੋਂ ਇੱਕ ਸੰਦੀਪ ਨਾਂ ਦੇ ਨੌਜਵਾਨ ਕੋਲੋ 10 ਗ੍ਰਾਮ ਅਤੇ ਵਿਕੀ ਨਾਂ ਦੇ ਦੂਸਰੇ ਨੌਜਵਾਨ ਕੋਲੋ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਨ੍ਹਾਂ ਕੋਲੋਂ ਕੀਤੀ ਗਈ ਪੁੱਛਗਿੱਛ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਇਹ ਦੋਨੋਂ ਨਸ਼ਾ ਤਸਕਰ ਅੰਮ੍ਰਿਤਸਰ ਤੋਂ ਹਿਮਾਚਲ ਹੈਰੋਇਨ ਵੇਚਣ ਲਈ ਜਾ ਰਹੇ ਸੀ । 

ਇਹ ਵੀ ਪੜ੍ਹੋ : ਅਮਰੀਕਾ ਦਾ ਹਾਈ ਪਾਵਰ ਵਫ਼ਦ ਸੱਚਖੰਡ ਸ੍ਰੀ ਦਰਬਾਰ ਸਾਹਿਬ ਹੋਇਆ ਨਤਮਸਤਕ

 


Anuradha

Content Editor

Related News