ਹਿੱਟ ਐਂਡ ਰਨ ਕਾਨੂੰਨ ਖ਼ਿਲਾਫ਼ ਉਸਮਾ ਟੋਲ ਪਲਾਜ਼ਾ ਵਿਖੇ ਲਗਾਇਆ ਕੇਂਦਰ ਖ਼ਿਲਾਫ਼ ਧਰਨਾ, ਸਾੜੇ ਪੁਤਲੇ

Saturday, Jan 06, 2024 - 02:09 PM (IST)

ਤਰਨ ਤਾਰਨ (ਰਮਨ)- ਹਿੱਟ ਐਂਡ ਰਨ ਕਾਨੂੰਨ ਤੇ ਵਿਰੋਧ ਵਿੱਚ ਦੇਸ਼ ਭਰ ਵਿੱਚ ਜਿੱਥੇ ਡਰਾਈਵਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਉਥੇ ਹੀ ਇਸ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਸ਼ਨੀਵਾਰ ਅੱਤ ਦੀ ਪੈ ਰਹੀ ਠੰਡ ਦੌਰਾਨ ਨੈਸ਼ਨਲ ਹਾਈਵੇ ਉੱਪਰ ਮੌਜੂਦ ਉਸਮਾ ਟੋਲ ਪਲਾਜ਼ਾ ਵਿਖੇ ਯੂਨਾਈਟਡ ਟਰੇਡ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਰੋਸ ਧਰਨਾ ਦਿੱਤਾ ਗਿਆ। ਇਸ ਦੌਰਾਨ ਮੌਜੂਦ ਡਰਾਈਵਰਾਂ ਵੱਲੋਂ ਜਿੱਥੇ ਕੇਂਦਰ ਸਰਕਾਰ ਖ਼ਿਲਾਫ਼ ਪਿੱਟ ਸਿਆਪਾ ਕੀਤਾ ਗਿਆ ਉੱਥੇ ਹੀ ਪੁਤਲੇ ਸਾੜੇ ਗਏ। 

ਇਹ ਵੀ ਪੜ੍ਹੋ : ਗੈਸ ਲੀਕ ਹੋਣ ਕਾਰਨ ਘਰ ਨੂੰ ਲੱਗੀ ਅੱਗ, ਪਰਿਵਾਰ ਦੇ ਤਿੰਨ ਮੈਂਬਰ ਬੁਰੀ ਤਰ੍ਹਾਂ ਝੁਲਸੇ, ਢਹਿ-ਢੇਰੀ ਹੋਈਆਂ ਕੰਧਾਂ

ਲਗਾਏ ਗਏ ਧਰਨੇ ਦੌਰਾਨ ਇਕੱਠ ਨੂੰ ਸੰਬੋਧਨ ਕਰਦੇ ਹੋਏ ਯੂਨਾਈਟਿਡ ਟ੍ਰੇਡ ਯੂਨੀਅਨ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਨਵੇਂ ਬਿੱਲ ਹਿੱਟ ਐਂਡ ਰਨ ਕਾਨੂੰਨ ਜਿਸ ਵਿੱਚ ਡਰਾਈਵਰ ਨੂੰ ਜਮਾਨਤ ਨਹੀਂ ਮਿਲ ਸਕਦੀ ਅਤੇ ਕੈਦ ਦੀ ਸਜ਼ਾ 10 ਸਾਲ ਤੈਅ ਕਰ ਦਿੱਤੀ ਗਈ ਹੈ ਜੋ ਡਰਾਈਵਰਾਂ ਲਈ ਨਜਾਇਜ਼ ਹੈ। ਕੇਂਦਰ ਸਰਕਾਰ ਵੱਲੋਂ ਧੱਕਾ ਕੀਤਾ ਜਾ ਰਿਹਾ ਹੈ ਜਿਸ ਦਾ ਦੇਸ਼ ਭਰ ਵਿੱਚ ਵਿਰੋਧ ਹੋ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਧੁੰਦ ਤੇ ਠੰਡ ਦਾ ਲਗਾਤਾਰ ਪ੍ਰਕੋਪ, ਮੌਸਮ ਵਿਭਾਗ ਨੇ ਐਤਵਾਰ ਤੱਕ ਜਾਰੀ ਕੀਤਾ ਅਲਰਟ

ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਇਹ ਬਿੱਲ ਵਾਪਸ ਲੈਣਾ ਚਾਹੀਦਾ ਹੈ, ਜੇਕਰ ਕੇਂਦਰ ਸਰਕਾਰ ਬਿੱਲ ਵਾਪਸ ਨਹੀਂ ਲੈਂਦੀ ਤਾਂ ਆਉਣ ਵਾਲੇ ਦਿਨਾਂ ਵਿੱਚ ਇਸ ਦੇ ਗੰਭੀਰ ਨਤੀਜੇ ਵੇਖਣ ਨੂੰ ਮਿਲ ਸਕਦੇ ਹਨ। ਇਸ ਮੌਕੇ ਜਸਵਿੰਦਰ ਸਿੰਘ ਪੰਜਵੜ, ਗੁਰਪ੍ਰੀਤ ਸਿੰਘ ਮਾਨ, ਜੁਗਰਾਜ ਸਿੰਘ, ਜੋਰਾ ਸਿੰਘ, ਸਤਨਾਮ ਸਿੰਘ, ਹਰਜੀਤ ਸਿੰਘ, ਸਾਹਿਬ ਸਿੰਘ, ਰਜਿੰਦਰ ਸਿੰਘ, ਹਰਜਿੰਦਰ ਸਿੰਘ ਕਲਾਲਮਾਜਰਾ,ਗੁਰਪ੍ਰੀਤ ਸਿੰਘ ਗਿੱਲ, ਊਧਮ ਸਿੰਘ, ਮਾਸਟਰ ਨੀਸ਼ੂ ਜਲੰਧਰ, ਚਮਨ ਲਾਲ ਲੋਹੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਡਰਾਈਵਰ ਮੈਂਬਰ ਹਾਜ਼ਰ ਸਨ।

ਇਹ ਵੀ ਪੜ੍ਹੋ : ਲੁਧਿਆਣਾ 'ਚ ਫਿਰ ਇਕ ਹੋਰ ਬਲਾਸਟ, ਦੂਰ ਤੱਕ ਫੈਲੀਆਂ ਅੱਗ ਦੀਆਂ ਲਪਟਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News