ਰਿਹਾਇਸ਼ੀ ਇਲਾਕੇ 'ਚ ਠੇਕਾ ਹੋਣ ਤੋਂ ਪਰੇਸ਼ਾਨ ਲੋਕਾਂ ਨੇ ਦਿੱਤਾ ਧਰਨਾ
Monday, Apr 01, 2019 - 01:35 PM (IST)
ਅੰਮ੍ਰਿਤਸਰ (ਗੁਰਪ੍ਰੀਤ ਸਿੰਘ)—ਅੱਜ ਅੰਮ੍ਰਿਤਸਰ ਦੇ ਖਜਾਨਾ ਗੇਟ ਚੌਕ 'ਚ ਉਸ ਸਮੇਂ ਤਣਾਅ ਦੀ ਸਥਿਤੀ ਬਣ ਗਈ ਜਦੋਂ ਇਲਾਕਾ ਨਿਵਾਸੀਆਂ ਨੇ ਰਿਹਾਇਸ਼ੀ ਇਲਾਕੇ 'ਚ ਚੱਲ ਰਹੇ ਠੇਕੇ ਦੇ ਖਿਲਾਫ ਧਰਨਾ ਪ੍ਰਦਰਸ਼ਨ ਕਰ ਦਿੱਤਾ। ਲੋਕਾਂ ਦਾ ਕਹਿਣਾ ਹੈ ਕਿ ਜਦੋਂ ਰਾਤ ਲੋਕ ਅਕਸਰ ਸ਼ਰਾਬ ਪੀ ਕੇ ਇਸ ਠੇਕੇ ਦੇ ਬਾਹਰ ਆਉਂਦੇ ਹਨ ਤਾਂ ਗੰਦੀਆਂ ਗੰਦੀਆਂ ਗਾਲ੍ਹਾਂ ਕੱਢਦੇ ਹਨ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਜਵਾਨ ਧੀਆਂ ਹਨ, ਜੋ ਅਕਸਰ ਘਰ ਦੀ ਛੱਤ 'ਤੇ ਘਰ ਦਾ ਕੰਮ ਕਰਦੀਆਂ ਹਨ ਅਤੇ ਸ਼ਰਾਬ ਪੀਣ ਵਾਲੇ ਲੋਕ ਘਰ ਦੇ ਬਾਹਰ ਦੀ ਗਾਲੀ-ਗਲੌਚ ਕਰਦੇ ਹਨ, ਜਿਸ ਤੋਂ ਕਈ ਵਾਰ ਪਰੇਸ਼ਾਨ ਹੋ ਕੇ ਠੇਕਾ ਮਾਲਕਾਂ ਨੂੰ ਸ਼ਿਕਾਇਤ ਕਰ ਚੁੱਕੇ ਹਨ ਅਤੇ ਨਾਲ ਹੀ ਕਈ ਵਾਰ ਪੁਲਸ ਥਾਣੇ 'ਚ ਵੀ ਸ਼ਿਕਾਇਤ ਕਰ ਚੁੱਕੇ ਹਨ, ਪਰ ਉਨ੍ਹਾਂ ਦੀ ਕੋਈ ਵੀ ਸੁਣਵਾਈ ਨਹੀਂ ਹੋ ਰਹੀ, ਜਿਸ ਤੋਂ ਪਰੇਸ਼ਾਨ ਹੋ ਕੇ ਉਨ੍ਹਾਂ ਨੇ ਇੱਥੇ ਧਰਨਾ ਪ੍ਰਦਰਸ਼ਨ ਕੀਤਾ।
ਇਸ ਮੌਕੇ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਪੰਜਾਬ ਸਰਕਾਰ ਨੇ ਨਸ਼ਾ ਮੁਕਤ ਕਰਨ ਲਈ ਗੁਟਕਾ ਸਾਹਿਬ ਹੱਥ 'ਚ ਫੜ੍ਹ ਕੇ ਸਹੁੰ ਚੁੱਕੀ ਸੀ ਉਹ ਸਹੁੰ ਝੂਠੀ ਸਾਬਤ ਹੋ ਰਹੀ ਹੈ ਅਤੇ ਅੰਮ੍ਰਿਤਸਰ ਦੇ ਮੁਹੱਲੇ 'ਚ ਗਾਲੀ-ਗਲੌਚ ਨਸ਼ੇ ਵਿਕ ਰਹੇ ਅਤੇ ਅਤੇ ਕੋਈ ਵੀ ਨਸ਼ਾ ਖਤਮ ਨਹੀਂ ਕੀਤਾ ਗਿਆ। ਲੋਕਾਂ ਦਾ ਕਹਿਣਾ ਹੈ ਕਿ ਇਸ ਠੇਕੇ ਨੂੰ ਬੰਦ ਨਾ ਕਰਵਾਇਆ ਤਾਂ ਉਹ ਲੰਬੇ ਸਮੇਂ ਲਈ ਧਰਨਾ ਪ੍ਰਦਰਸ਼ਨ 'ਤੇ ਬੈਠ ਸਕਦੇ ਹਨ।
ਇਸ ਮੌਕੇ ਪੁਲਸ ਅਧਿਕਾਰੀ ਦਾ ਕਹਿਣਾ ਹੈ ਕਿ ਫਿਲਹਾਲ ਉਨ੍ਹਾਂ ਨੇ ਠੇਕੇ ਨੂੰ ਬੰਦ ਕਰਵਾਇਆ ਹੈ ਅਤੇ ਇਸ ਦੇ ਬਾਅਦ ਆਪਣੇ ਸੀਨੀਅਰ ਅਧਿਕਾਰੀਆਂ ਨਾਲ ਗੱਲ ਕਰਕੇ ਜੋ ਵੀ ਬਣਦੀ ਕਾਰਵਾਈ ਹੈ ਉਹ ਕੀਤੀ ਜਾਵੇਗੀ। ਫਿਲਹਾਲ ਲੋਕਾਂ ਨੂੰ ਸ਼ਾਂਤ ਕਰਵਾ ਕੇ ਧਰਨਾ ਪ੍ਰਦਰਸ਼ਨ ਰੋਕ ਦਿੱਤਾ ਹੈ।