4 ਮਹੀਨਿਆਂ ਤੋਂ ਧਰਨਾ ਦੇ ਰਹੇ ਕਿਸਾਨਾਂ ਨੇ ਲਾਲ ਕਿਲੇ ’ਤੇ ਝੰਡਾ ਲਹਿਰਾਉਣ ਵਿਰੁੱਧ ਕੱਢੀ ਭੜਾਸ

01/28/2021 2:40:16 PM

ਗੁਰਦਾਸਪੁਰ (ਹਰਮਨ) - ਖੇਤੀ ਕਾਨੂੰਨਾਂ ਦੇ ਵਿਰੋਧ ’ਚ ਦਿੱਲੀ ਵਿਖੇ ਕੀਤੀ ਗਈ ਕਿਸਾਨ ਟਰੈਕਟਰ ਪਰੇਡ ਦੌਰਾਨ ਲਾਲ ਕਿਲੇ ’ਤੇ ਲਹਿਰਾਏ ਗਏ ਕੇਸਰੀ ਝੰਡੇ ਦੀ ਹਰੇਕ ਵਰਗ ਵੱਲੋਂ ਨਿਖੇਧੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਰੇਲਵੇ ਸਟੇਸ਼ਨ ਗੁਰਦਾਸਪੁਰ ਵਿਖੇ ਪਿਛਲੇ ਕਰੀਬ 4 ਮਹੀਨਿਆਂ ਤੋਂ ਲਗਾਤਾਰ ਧਰਨਾ ਦੇ ਰਹੇ ਕਿਸਾਨ ਮੋਰਚੇ ਦੇ ਆਗੂਆਂ ਨੇ ਵੀ ਇਸ ਦੀ ਜੰਮ ਕੇ ਨਿਖੇਧੀ ਕੀਤੀ ਹੈ। ਇਸੇ ਤਹਿਤ ਗੁਰਦਾਸਪੁਰ ਦੇ ਕਿਸਾਨਾਂ ਨੇ ਰੇਲਵੇ ਸਟੇਸ਼ਨ ’ਤੇ ਮੋਦੀ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨਾਂ ਦਾ ਸਿਲਸਿਲਾ ਜਾਰੀ ਰੱਖਿਆ। 

ਪੜ੍ਹੋ ਇਹ ਵੀ ਖ਼ਬਰ - ਲਾਲ ਕਿਲ੍ਹੇ ’ਤੇ ਝੰਡਾ ਲਾਉਣ ਵਾਲੇ ਨੌਜਵਾਨ ਜੁਗਰਾਜ ਸਿੰਘ ਦਾ ਪਰਿਵਾਰ ਹੋਇਆ ਰੂਪੋਸ਼

ਉਸ ਦੇ ਨਾਲ ਹੀ ਆਗੂਆਂ ਨੇ ਕਿਹਾ ਕਿ ਦੀਪ ਸਿੱਧੂ, ਲੱਖਾ ਸਿੱਧਾਣਾ ਅਤੇ ਸਰਵਣ ਸਿੰਘ ਪੰਧੇਰ ਨੇ ਸਿੱਖਰ ’ਤੇ ਪਹੁੰਚੇ, ਕਿਸਾਨਾਂ ਦੇ ਸੰਘਰਸ਼ ਨੂੰ ਢਾਹ ਲਗਾਉਣ ਦੀ ਕੋਸ਼ਿਸ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਮੋਰਚੇ ਵੱਲੋਂ ਸ਼ੁਰੂ ਕੀਤਾ ਸੰਘਰਸ਼ ਕਾਲੇ ਕਾਨੂੰਨ ਰੱਦ ਹੋਣ ਤੱਕ ਜਾਰੀ ਰਹੇਗਾ।

ਪੜ੍ਹੋ ਇਹ ਵੀ ਖ਼ਬਰ - ਮਜੀਠਾ ’ਚ ਵੱਡੀ ਵਾਰਦਾਤ : ਪੈਸਿਆਂ ਦੇ ਲੈਣ-ਦੇਣ ਕਾਰਨ 2 ਦੋਸਤਾਂ ਦਾ ਬੇਰਹਿਮੀ ਨਾਲ ਕਤਲ

ਆਗੂਆਂ ਨੇ ਦਿੱਲੀ ਵਿਖੇ ਪੁਲਸ ਦੀ ਧੱਕੇਸ਼ਾਹੀ ਅਤੇ ਲਾਠੀਚਾਰਜ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਇਕ ਸਾਜ਼ਿਸ਼ ਤਹਿਤ ਕਿਸਾਨਾਂ ਦੇ ਟਰੈਕਟਰ ਮਾਰਚ ਵਾਲੇ ਰਸਤੇ ਨੂੰ ਬਲਾਕ ਕਰ ਕੇ ਉਨ੍ਹਾਂ ਨੂੰ ਦਿੱਲੀ ਦੇ ਲਾਲ ਕਿਲੇ ਵੱਲ ਲਿਜਾਣ ਦੀ ਕਾਰਵਾਈ ਕੀਤੀ ਗਈ ਹੈ।

ਪੜ੍ਹੋ ਇਹ ਵੀ ਖ਼ਬਰ - ਕਿਸਾਨੀ ਅੰਦੋਲਨ ’ਚ ਗਏ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਕਰਨਬੀਰ ਸਿੰਘ ਦੀ ਮੌਤ 

rajwinder kaur

This news is Content Editor rajwinder kaur