ਚੱਕਰ ਆਉਣ ਨਾਲ ਡਿੱਗੇ ਵਿਅਕਤੀ ਦੀ ਇਲਾਜ ਦੌਰਾਨ ਮੌਤ
Thursday, Apr 25, 2024 - 11:30 AM (IST)
ਬਟਾਲਾ (ਜ. ਬ., ਯੋਗੀ)-ਚੱਕਰ ਆਉਣ ਨਾਲ ਡਿੱਗੇ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਇਸ ਸਬੰਧੀ ਥਾਣਾ ਸਿਵਲ ਲਾਈਨ ਦੇ ਏ. ਐੱਸ. ਆਈ. ਹਰਪਾਲ ਸਿੰਘ ਨੇ ਦੱਸਿਆ ਕਿ ਬੀਤੀ 16 ਅਪ੍ਰੈਲ ਨੂੰ ਰਾਜੂ ਨਾਮ ਦਾ ਇਕ ਵਿਅਕਤੀ ਸ਼ੂਗਰ ਮਿੱਲ ਨੇੜੇ ਸਥਿਤ ਇਕ ਢਾਬੇ ’ਤੇ ਆਇਆ ਅਤੇ ਢਾਬੇ ਵਾਲਿਆਂ ਨੂੰ ਕਹਿਣ ਲੱਗਾ ਕਿ ਮੇਰੇ ਕੋਲ ਪੈਸੇ ਨਹੀਂ ਹਨ ਅਤੇ ਮੈਨੂੰ ਰੋਟੀ ਖੁਆ ਦਿਓ, ਜਿਸ ਤੋਂ ਬਾਅਦ ਉਕਤ ਵਿਅਕਤੀ ਉਥੇ ਬੈਠ ਗਿਆ ਤਾਂ ਇਸ ਨੂੰ ਅਚਾਨਕ ਚੱਕਰ ਆ ਗਿਆ ਅਤੇ ਡਿੱਗ ਪਿਆ।
ਇਹ ਵੀ ਪੜ੍ਹੋ- ਦਾਦਾ-ਦਾਦੀ ਨਾਲ ਜਾ ਰਹੇ ਚਾਰ ਸਾਲਾ ਬੱਚੇ ਦੀ ਦਰਦਨਾਕ ਮੌਤ, ਬੁਲੇਟ ਹੇਠ ਆਉਣ ਕਾਰਣ ਵਾਪਰਿਆ ਭਾਣਾ
ਏ. ਐੱਸ. ਆਈ. ਨੇ ਦੱਸਿਆ ਕਿ ਇਸਦੇ ਬਾਅਦ ਉਕਤ ਵਿਅਕਤੀ ਨੂੰ ਤੁਰੰਤ 108 ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਵਿਖੇ ਇਲਾਜ ਲਈ ਪਹੁੰਚਾਇਆ, ਜਿਥੋਂ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ, ਜਿਥੇ ਇਲਾਜ ਦੌਰਾਨ ਉਕਤ ਵਿਅਕਤੀ ਦੀ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ- ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਵੱਡੇ ਭਰਾ ਦੀ ਮੌਤ ਤੋਂ ਦੋ ਦਿਨ ਬਾਅਦ ਛੋਟੇ ਦੀ ਵੀ ਹੋਈ ਮੌਤ
ਪੁਲਸ ਅਧਿਕਾਰੀ ਨੇ ਦੱਸਿਆ ਕਿ ਰਾਜੂ ਦੀ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਸ਼ਨਾਖਤ ਹਿੱਤ ਸਿਵਲ ਹਸਪਤਾਲ ਬਟਾਲਾ ਦੇ ਡੈੱਡ ਹਾਊਸ ਵਿਚ ਰਖਵਾ ਦਿੱਤਾ ਗਿਆ ਹੈ ਅਤੇ ਇਸ ਸਬੰਧੀ 174 ਸੀਆਰ.ਪੀ.ਸੀ ਤਹਿਤ ਬਣਦੀ ਕਾਨੂੰਨੀ ਕਾਰਵਾਈ ਕਰ ਦਿੱਤੀ ਗਈ ਹੈ। ਖਬਰ ਲਿਖੇ ਜਾਣ ਤੱਕ ਮ੍ਰਿਤਕ ਦੀ ਪਛਾਣ ਨਹੀਂ ਸੀ ਹੋ ਪਾਈ।
ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਦੋ ਸਕੇ ਭਰਾ, ਇਕ ਦੀ ਮੌਕੇ 'ਤੇ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8