ਡੇਰਾ ਬਾਬਾ ਨਾਨਕ ਦੀ ਉਪ ਚੋਣ- 2024 ਮੱਦੇਨਜ਼ਰ ਵੱਖ-ਵੱਖ ਸੈੱਲ ਕੀਤੇ ਗਏ ਸਥਾਪਿਤ : DC ਉਮਾ ਸ਼ੰਕਰ ਗੁਪਤਾ

Monday, Oct 21, 2024 - 06:09 PM (IST)

ਡੇਰਾ ਬਾਬਾ ਨਾਨਕ ਦੀ ਉਪ ਚੋਣ- 2024 ਮੱਦੇਨਜ਼ਰ ਵੱਖ-ਵੱਖ ਸੈੱਲ ਕੀਤੇ ਗਏ ਸਥਾਪਿਤ : DC ਉਮਾ ਸ਼ੰਕਰ ਗੁਪਤਾ

ਗੁਰਦਾਸਪੁਰ (ਹਰਮਨ)- ਊਮ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਚੋਣ ਹਲਕਾ 10- ਡੇਰਾ ਬਾਬਾ ਨਾਨਕ ਦੀ ਉਪ ਚੋਣ -2024 ਦੇ ਮੱਦੇਨਜ਼ਰ ਜ਼ਿਲ੍ਹਾ ਪੱਧਰ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਵੱਖ-ਵੱਖ ਸੈੱਲ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਵੋਟਰ ਹੈਲਪਲਾਈਨ, ਰੂਮ ਨੰਬਰ 427, ਬਲਾਕ-ਬੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਸਪੁਰ ਵਿਖੇ ਸਥਾਪਿਤ ਕੀਤਾ ਗਿਆ ਹੈ। ਜਿਸ ਦੇ ਇੰਚਾਰਜ ਜ਼ਿਲ੍ਹਾ ਰੈਵੀਨਿਊ ਅਫ਼ਸਰ, ਗੁਰਦਾਸਪੁਰ ਹਨ। ਟੋਲ ਫ੍ਰੀ ਨੰਬਰ 1950 ਅਤੇ byeelecton2024complaint@gmail.com ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ- ਕਰਵਾਚੌਥ 'ਤੇ ਮਹਿੰਦੀ ਲਗਵਾ ਰਹੀ ਔਰਤ 'ਤੇ ਚੜ੍ਹਾ 'ਤਾ ਟਰੈਕਟਰ

ਇਸੇ ਤਰ੍ਹਾਂ ਜ਼ਿਲ੍ਹਾ ਕੰਟਰੋਲ ਰੂਮ, ਆਈ.ਸੀ.ਸੀ.ਸੀ. ਨੇੜੇ ਸੇਵਾ ਕੇਂਦਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਸਪੁਰ, ਵਿਖੇ ਸਥਾਪਤ ਕੀਤਾ ਗਿਆ। ਜਿਸ ਦੇ ਇੰਚਾਰਜ ਜ਼ਿਲ੍ਹਾ ਟਾਊਨ ਪਲਾਨਰ ਗੁਰਦਾਸਪੁਰ ਹਨ। ਟੋਲ ਫ੍ਰੀ ਨੰਬਰ 1800 180 1852 ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਾਂ ਸਬੰਧੀ ਸੈੱਲ ਰੂਮ ਨੰਬਰ 106, ਬਲਾਕ-ਬੀ,ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਸਪੁਰ ਵਿਖੇ ਸਥਾਪਤ ਕੀਤਾ ਗਿਆ। ਜਿਸ ਦੇ ਇੰਚਾਰਜ ਜ਼ਿਲ੍ਹਾ ਰੈਵੀਨਿਊ ਅਫ਼ਸਰ, ਗੁਰਦਾਸਪੁਰ ਹਨ। ਈ. ਮੇਲ ਆਈਡ: byeelecton2024complaint@gmail.com ਹੈ।

ਇਹ ਵੀ ਪੜ੍ਹੋ-  ਪੰਜਾਬ 'ਚ ਠੰਡ ਦੀ ਹੋਵੇਗੀ ਸ਼ੁਰੂਆਤ, ਇਸ ਤਾਰੀਖ਼ ਤੋਂ ਬਦਲੇਗਾ ਮੌਸਮ ਦਾ ਮਿਜਾਜ਼

ਇਸੇ ਤਰ੍ਹਾਂ ਐੱਮ.ਸੀ.ਐੱਮ.ਸੀ. ਸੈੱਲ ਰੂਮ ਨੰਬਰ 314, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਸਪੁਰ ਵਿਖੇ ਸਥਾਪਤ ਕੀਤਾ ਗਿਆ। ਜਿਸ ਦੇ ਇੰਚਾਰਜ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਗੁਰਦਾਸਪੁਰ/ ਬਟਾਲਾ ਹਨ। ਉਨਾਂ ਦੇ ਦਫ਼ਤਰ ਦਾ ਟੈਲੀਫੋਨ ਨੰਬਰ 01874-244608 ਅਤੇ ਈ ਮੇਲ ਆਈਡ :byeelection2024mcmc@gmail.com ਤੇ ਸੰਪਰਕ ਕੀਤਾ ਜਾ ਸਕਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News