ਸਿੱਕਮ ਦੇ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ’ਚ ਮਰਯਾਦਾ ਮੁੜ ਬਹਾਲ ਹੋਵੇਗੀ : ਪ੍ਰੋ: ਸਰਚਾਂਦ ਸਿੰਘ

04/29/2023 5:55:11 PM

ਅੰਮ੍ਰਿਤਸਰ- ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ: ਇਕਬਾਲ ਸਿੰਘ ਲਾਲਪੁਰਾ ਦੀ ਅਹਿਮ ਭੂਮਿਕਾ ਸਦਕਾ ਸਿੱਕਮ ਵਿਚ ਸਥਿਤ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦਾ ਮਾਮਲਾ ਹੱਲ ਹੋ ਗਿਆ ਹੈ। ਕੌਮੀ ਘਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਪ੍ਰੋ: ਸਰਚਾਂਦ ਸਿੰਘ ਨੇ ਦੱਸਿਆ ਕਿ ਸਿੱਕਮ ਦੀ ਮਾਨਯੋਗ ਹਾਈ ਕੋਰਟ ਨੇ (27.04.2023 ਨੂੰ) ਰਾਜ ਦੇ ਐਡੀਸ਼ਨਲ ਐਡਵੋਕੇਟ ਜਨਰਲ ਦੀ ਬੇਨਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਸਿੱਖ ਭਾਈਚਾਰੇ ਦੇ ਹੱਕ ਇੱਕ ਆਦੇਸ਼ ਪਾਸ ਕੀਤਾ ਹੈ । ਜਿਸ ਨਾਲ ਹੁਣ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਇਤਿਹਾਸਕ ਗੁਰਦੁਆਰਾ ਗੁਰੂ ਡਾਂਗਮਾਰ ਵਿਚ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਮੁੜ ਕੀਤਾ ਜਾ ਸਕੇਗਾ।  ਬਾਕੀ ਰੂਪ-ਰੇਖਾਵਾਂ ਨੂੰ ਪਟੀਸ਼ਨਕਰਤਾਵਾਂ ਅਤੇ ਉੱਤਰਦਾਤਾਵਾਂ ਵੱਲੋਂ ਆਪਸੀ ਤਾਲਮੇਲ ਨਾਲ ਪੂਰਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਸੜਕ ਹਾਦਸਾ: ਟਰੱਕ ਤੇ ਟਰਾਲੇ ਵਿਚਾਲੇ ਭਿਆਨਕ ਟੱਕਰ, ਚਾਲਕ ਦੀਆਂ ਟੁੱਟੀਆਂ ਲੱਤਾਂ

ਪ੍ਰੋ. ਸਰਚਾਂਦ ਸਿੰਘ ਨੇ ਦੱਸਿਆ ਕਿ 14 ਅਗਸਤ 2017 ਨੂੰ ਗੁਰਦੁਆਰਾ ਗੁਰੂ ਡਾਂਗਮਾਰ ਤੋਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਜ਼ਬਰਦਸਤੀ ਰੋਕ ਦਿੱਤੇ ਜਾਣ ਨਾਲ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਇਸ ਸੰਵੇਦਨਸ਼ੀਲ ਮੁੱਦੇ ਦੇ ਹੱਲ ਲਈ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ: ਇਕਬਾਲ ਸਿੰਘ ਲਾਲਪੁਰਾ ਨੇ ਗਹਿਰੀ ਦਿਲਚਸਪੀ ਦਿਖਾਈ ਅਤੇ ਲਗਾਤਾਰ ਪੈਰਵੀ ਕੀਤੀ। ਦਸੰਬਰ 2017 'ਚ ਕੌਮੀ ਘੱਟ ਗਿਣਤੀ ਕਮਿਸ਼ਨ ਨੇ ਸਿੱਕਮ ਵਿੱਚ ਗੁਰੂ ਡਾਂਗ ਮਾਰ ਵਿਖੇ ਸਥਿਤ ਗੁਰਦੁਆਰਾ ਡਾਂਗ ਮਾਰ ਸਾਹਿਬ ਬਾਰੇ ਮੀਡੀਆ ਰਿਪੋਰਟਾਂ ਦਾ ਨੋਟਿਸ ਲਿਆ। ਜਿੱਥੇ ਗੁਰਦੁਆਰੇ ਤੋਂ ਧਾਰਮਿਕ ਸ਼ਰਧਾ ਨਾਲ ਸੰਬੰਧਿਤ ਦੇ ਕੁਝ ਸਾਮਾਨ ਨੂੰ ਹਟਾ ਕੇ ਸੜਕ 'ਤੇ ਰੱਖ ਦਿੱਤਾ ਗਿਆ ਸੀ। ਇਸ ਘਟਨਾ ਨੇ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਸੀ। ਸਿੱਖ ਕੌਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦੀ ਬਹਾਲੀ ਲਗਾਤਾਰ ਯਤਨਸ਼ੀਲ ਰਿਹਾ। 

ਇਹ ਵੀ ਪੜ੍ਹੋ- ਇਟਲੀ ਤੋਂ ਆਈ ਦੁਖਦ ਖ਼ਬਰ: ਤਰਨਤਾਰਨ ਦੇ ਨੌਜਵਾਨ ਨਾਲ ਵਾਪਰਿਆ ਭਾਣਾ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਸੂਬਾ  ਸਰਕਾਰ ਨੇ ਰਿਪੋਰਟ ਦੇ ਜਵਾਬ ’ਚ ਦੱਸਿਆ ਕਿ ਇਹ ਮਾਮਲਾ ਸਿੱਕਮ ਹਾਈ ਕੋਰਟ ਵਿੱਚ WP(C) 49/2017 ਦੇ ਅਧੀਨ ਹੈ। ਇਸ ਪਟੀਸ਼ਨ ਵਿੱਚ ਗੁਰੂ ਸਿੰਘ ਸਭਾ ਦੀ ਪਟੀਸ਼ਨ ਗੁਰਦੁਆਰਾ ਗੁਰੂ ਡਾਂਗ ਮਾਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਦੀ ਬਹਾਲੀ, ਨਿਸ਼ਾਨ ਸਾਹਿਬ ਦੀ ਬਹਾਲੀ, ਗੁਰਦੁਆਰਾ ਕੰਪਲੈਕਸ 'ਚ ਸਾਰੇ ਅੰਦਰੂਨੀ ਫ਼ਰਨੀਚਰ ਅਤੇ ਹੋਰ ਪਵਿੱਤਰ ਵਸਤੂਆਂ ਨੂੰ 16.08.2017 ਤੋਂ ਪਹਿਲਾਂ ਵਾਲੀ ਸਥਿਤੀ ’ਚ ਵਾਪਸ ਲਿਆਉਣ ਨਾਲ ਸੀ ਅਤੇ ਸੂਬਾ ਸਰਕਾਰ ਅਤੇ ਸਥਾਨਕ ਅਥਾਰਟੀਆਂ ਨੂੰ ਗੁਰਦੁਆਰੇ ਦੇ ਢਾਂਚੇ ਨੂੰ ਤੋੜਨ ਲਈ ਕੋਈ ਵੀ ਕਾਰਵਾਈ ਕਰਨ ਜਾਂ ਕਰਨ ਤੋਂ ਗੁਰੇਜ਼ ਕਰਨ ਲਈ ਨਿਰਦੇਸ਼ ਦੇਣਾ ਸੀ। ਜਿਸ ’ਤੇ ਹਾਈ ਕੋਰਟ ਨੇ 13.09.2017 ਦੇ ਆਪਣੇ ਹੁਕਮਾਂ ਰਾਹੀਂ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਸਨ। ਇਸ ਦੇ ਚਲਦਿਆਂ ਸਿੱਖ ਭਾਈਚਾਰੇ ਵੱਲੋਂ ਕੌਮੀ ਘੱਟ ਗਿਣਤੀ ਕਮਿਸ਼ਨ (ਐੱਨ.ਸੀ.ਐੱਮ.), ਭਾਰਤ ਸਰਕਾਰ ਨੂੰ ਸਾਲ 2017 ਵਿੱਚ ਗੁਰਦੁਆਰੇ ਦੀ ਸਥਿਤੀ ਸਬੰਧੀ ਪਟੀਸ਼ਨਾਂ ਪ੍ਰਾਪਤ ਹੋਈਆਂ ਸਨ ਅਤੇ ਅਗਸਤ, 2018 ਅਤੇ ਅਕਤੂਬਰ, 2018 ਵਿੱਚ ਕੌਮੀ ਘੱਟ ਗਿਣਤੀ ਕਮਿਸ਼ਨ (ਐੱਨ.ਸੀ.ਐੱਮ.) ਵਿੱਚ ਸੁਣਵਾਈਆਂ ਹੋਈਆਂ ਸਨ ਪਰ ਇਸ ਦੇ ਬਾਵਜੂਦ ਬਹੁਤੀ ਪ੍ਰਗਤੀ ਨਹੀਂ ਹੋ ਸਕੀ ਸੀ। 

ਇਹ ਵੀ ਪੜ੍ਹੋ- Ielts ਸੈਂਟਰ ’ਚ ਪੜ੍ਹਦੀ ਕੁੜੀ ਨੂੰ ਬੁਲਾਉਣ ਤੋਂ ਰੋਕਣ ਸਬੰਧੀ ਛਿੱੜਿਆ ਵੱਡਾ ਵਿਵਾਦ, ਚੱਲੀਆਂ ਅੰਨ੍ਹੇਵਾਹ ਗੋਲ਼ੀਆਂ

ਇਸ ਮਾਮਲੇ 'ਚ ਸੂਬਾ ਸਰਕਾਰ ਨੇ ਉਪਰੋਕਤ ਵੇਰਵਿਆਂ ਤੋਂ ਜਾਣੂ ਕਰਵਾਉਣ ਤੋਂ ਇਲਾਵਾ ਦੱਸਿਆ ਕਿ ਇਹ ਮਾਮਲਾ ਇਸ ਸਮੇਂ ਸਿੱਕਮ ਦੇ ਮਾਨਯੋਗ ਹਾਈ ਕੋਰਟ 'ਚ ਵਿਚਾਰ ਅਧੀਨ ਹੈ ਅਤੇ ਅਦਾਲਤ ਦੇ 13.09.2017 ਦੇ ਹੁਕਮਾਂ ਅਨੁਸਾਰ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖੀ ਗਈ ਹੈ। ਹੁਣ ਜਦੋਂ ਕਿ ਐੱਨ ਸੀ ਐੱਮ ਦੇ ਚੇਅਰਮੈਨ ਲਾਲਪੁਰਾ ਦੀਆਂ ਕੋਸ਼ਿਸ਼ਾਂ ਸਦਕਾ ਮਾਮਲਾ ਹੱਲ ਹੋ ਚੁਕਾ ਹੈ ਤਾਂ ਪ੍ਰੋ. ਸਰਚਾਂਦ ਸਿੰਘ ਨੇ ਇਸ ਮੌਕੇ ਜਿੱਥੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਉੱਥੇ ਹੀ ਲਾਲਪੁਰਾ ਅਤੇ ਸਿੱਕਮ ਦੇ ਮੁੱਖ ਮੰਤਰੀ ਸਰਵ ਸ੍ਰੀ ਪ੍ਰੇਮ ਸਿੰਘ ਤਮਾਂਗ ਦਾ ਵੀ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ  4 ਸਾਲ ਬਾਅਦ ਆਇਆ ਇਹ ਫ਼ੈਸਲਾ ਮਾਹੌਲ ਨੂੰ ਸੁਖਾਵਾਂ ਬਣਾਉਣ ਵਿੱਚ ਸਹਾਈ ਹੋਏਗਾ। 

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 

Shivani Bassan

This news is Content Editor Shivani Bassan