ਦੀਨਾਨਗਰ : ਸ਼ਮਸ਼ਾਨਘਾਟ ''ਚੋਂ ਇਕ ਵਿਅਕਤੀ ਦੀ ਮਿਲੀ ਲਾਸ਼, ਇਲਾਕੇ ''ਚ ਫੈਲੀ ਸਨਸਨੀ

Monday, May 18, 2026 - 06:20 PM (IST)

ਦੀਨਾਨਗਰ : ਸ਼ਮਸ਼ਾਨਘਾਟ ''ਚੋਂ ਇਕ ਵਿਅਕਤੀ ਦੀ ਮਿਲੀ ਲਾਸ਼, ਇਲਾਕੇ ''ਚ ਫੈਲੀ ਸਨਸਨੀ

ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ): ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਕੇਸ਼ੋਪੁਰ ਵਿਖੇ ਅੱਜ ਸ਼ਮਸ਼ਾਨਘਾਟ ਵਿੱਚ ਇੱਕ ਅਣਪਛਾਤੇ ਵਿਅਕਤੀ ਦੀ ਖਸਤਾ ਹਾਲਤ ਵਿੱਚ ਲਾਸ਼ ਮਿਲੀ। ਜਾਣਕਾਰੀ ਮੁਤਾਬਕ ਪਿੰਡ ਦਾ ਇੱਕ ਵਿਅਕਤੀ ਜਦੋਂ ਖੇਤਾਂ ਵੱਲ ਗਿਆ ਤਾਂ ਉਸ ਨੇ ਅਚਾਨਕ ਸ਼ਮਸ਼ਾਨਘਾਟ ਵਿੱਚ ਲਾਸ਼ ਪਈ ਦੇਖੀ, ਜਿਸ ਤੋਂ ਬਾਅਦ ਉਸ ਨੇ ਤੁਰੰਤ ਬਹਿਰਾਮਪੁਰ ਪੁਲਿਸ ਨੂੰ ਸੂਚਨਾ ਦਿੱਤੀ।

ਇਹ ਵੀ ਪੜ੍ਹੋ- ਪੰਜਾਬ: ਇਨ੍ਹਾਂ ਵਾਹਨਾਂ 'ਤੇ ਮੁਕੰਮਲ ਪਾਬੰਦੀ ਦੇ ਹੁਕਮ, ਸੜਕਾਂ/ਜਨਤਕ ਥਾਵਾਂ ’ਤੇ ਚਲਾਉਣ ਦੀ ਮਨਾਹੀ

ਪੁਲਸ ਜਦੋਂ ਮੌਕੇ 'ਤੇ ਪਹੁੰਚੀ ਤਾਂ ਦੇਖਿਆ ਗਿਆ ਕਿ ਜਾਨਵਰਾਂ ਅਤੇ ਪੰਛੀਆਂ ਵੱਲੋਂ ਲਾਸ਼ ਨੂੰ ਕਾਫ਼ੀ ਨੁਕਸਾਨ ਪਹੁੰਚਾਇਆ ਗਿਆ ਸੀ, ਜਿਸ ਕਾਰਨ ਮ੍ਰਿਤਕ ਦੀ ਪਹਿਚਾਣ ਨਹੀਂ ਹੋ ਸਕੀ। ਇਸ ਸਬੰਧੀ ਥਾਣਾ ਮੁਖੀ ਸਾਹਿਲ ਪਠਾਣੀਆ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ 72 ਘੰਟਿਆਂ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਪਹਿਚਾਣ ਹੋਣ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਹੁਣ ਜੁਗਾੜੂ ਵਾਹਨ ਤਿਆਰ ਕਰਨ ਵਾਲਿਆਂ ਤੇ ਚਲਾਉਣ ਵਾਲਿਆਂ ਦੀ ਵੀ ਖੈਰ ਨਹੀਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News