ਦੀਨਾਨਗਰ: ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਕੰਧ ਵਿੱਚ ਵੱਜੀ ਬੱਸ, ਅੱਧੀ ਦਰਜਨ ਯਾਤਰੀ ਜ਼ਖਮੀ

Tuesday, Nov 17, 2026 - 02:39 PM (IST)

ਦੀਨਾਨਗਰ: ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਕੰਧ ਵਿੱਚ ਵੱਜੀ ਬੱਸ, ਅੱਧੀ ਦਰਜਨ ਯਾਤਰੀ ਜ਼ਖਮੀ

ਗੁਰਦਾਸਪੁਰ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ): ਦੇਰ ਰਾਤ ਦੀਨਾਨਗਰ ਵਿਖੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਅੰਮ੍ਰਿਤਸਰ ਤੋਂ ਪਠਾਨਕੋਟ ਜਾ ਰਹੀ ਇੱਕ ਨਿੱਜੀ ਬੱਸ ਹੀਰੋ ਹੋਂਡਾ ਏਜੰਸੀ ਨੇੜੇ ਸੜਕ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਬੇਕਾਬੂ ਹੋ ਕੇ ਏਜੰਸੀ ਦੀ ਕੰਧ ਵਿੱਚ ਜਾ ਵੱਜੀ। ਇਸ ਹਾਦਸੇ ਦੌਰਾਨ ਬੱਸ ਵਿੱਚ ਸਵਾਰ ਅੱਧੀ ਦਰਜਨ ਯਾਤਰੀ ਜ਼ਖਮੀ ਹੋ ਗਏ। ਗਨੀਮਤ ਰਹੀ ਕਿ ਇਸ ਹਾਦਸੇ ਵਿੱਚ ਕਿਸੇ ਦੀ ਜਾਨ ਨਹੀਂ ਗਈ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ਮੁਲਾਜ਼ਮ ਨੂੰ ਪਹਿਲਾਂ ਦਿੱਤੀ ਲਿਫ਼ਟ, ਫ਼ਿਰ ਮਾਰ'ਤੀ ਗੋਲ਼ੀ ! CCTV ਫੁਟੇਜ ਨੇ ਖੋਲ੍ਹੇ ਵੱਡੇ ਰਾਜ਼

ਹਾਦਸੇ ਤੋਂ ਬਾਅਦ ਮੌਕੇ ’ਤੇ ਹਫੜਾ-ਦਫੜੀ ਮਚ ਗਈ। ਆਸ-ਪਾਸ ਦੇ ਲੋਕ ਤੁਰੰਤ ਮਦਦ ਲਈ ਪਹੁੰਚੇ ਅਤੇ ਜ਼ਖਮੀਆਂ ਨੂੰ ਬੱਸ ਵਿੱਚੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਉਣ ਵਿੱਚ ਸਹਾਇਤਾ ਕੀਤੀ। ਕੁਝ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਇਸ ਦੌਰਾਨ ਬੱਸ ਵਿੱਚ ਸਵਾਰ ਯਾਤਰੀਆਂ ਨੇ ਡਰਾਈਵਰ ਦੀ ਲਾਪਰਵਾਹੀ ਨੂੰ ਹਾਦਸੇ ਦਾ ਕਾਰਨ ਦੱਸਦਿਆਂ ਦੋਸ਼ ਲਗਾਇਆ ਕਿ ਉਨ੍ਹਾਂ ਵੱਲੋਂ ਵਾਰ-ਵਾਰ ਚੇਤਾਵਨੀ ਦੇਣ ਦੇ ਬਾਵਜੂਦ ਡਰਾਈਵਰ ਨੇ ਬੱਸ ਦੀ ਰਫ਼ਤਾਰ ਅਤੇ ਕੰਟਰੋਲ ਵੱਲ ਧਿਆਨ ਨਹੀਂ ਦਿੱਤਾ। ਯਾਤਰੀਆਂ ਨੇ ਇਹ ਵੀ ਦੱਸਿਆ ਕਿ ਦੀਨਾਨਗਰ ਵਿੱਚ ਦਾਖਲ ਹੋਣ ਤੋਂ ਪਹਿਲਾਂ ਪੈਟਰੋਲ ਪੰਪ ਨੇੜੇ ਬੱਸ ਦਾ ਡਰਾਈਵਰ ਬਦਲਿਆ ਗਿਆ ਸੀ। ਹਾਲਾਂਕਿ, ਇਨ੍ਹਾਂ ਦੋਸ਼ਾਂ ਦੀ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ।

ਇਹ ਵੀ ਪੜ੍ਹੋ-ਪੰਜਾਬ: ਕੇਂਦਰੀ ਜੇਲ੍ਹ ਦੀ ਸੁਰੱਖਿਆ ’ਚ ਤਾਇਨਾਤ ASI ਅਫ਼ੀਮ ਸਮੇਤ ਗ੍ਰਿਫ਼ਤਾਰ

ਹੈਰਾਨੀ ਦੀ ਗੱਲ ਇਹ ਰਹੀ ਕਿ ਪੁਲਸ ਤਾਂ ਮੌਕੇ ’ਤੇ ਪਹੁੰਚ ਗਈ, ਪਰ ਯਾਤਰੀਆਂ ਅਨੁਸਾਰ ਜ਼ਖਮੀਆਂ ਦੀ ਸਹਾਇਤਾ ਲਈ ਕੋਈ ਐਂਬੂਲੈਂਸ ਨਹੀਂ ਪਹੁੰਚੀ, ਜਿਸ ਕਾਰਨ ਲੋਕਾਂ ਵਿੱਚ ਰੋਸ ਦੇਖਣ ਨੂੰ ਮਿਲਿਆ। ਫਿਲਹਾਲ ਪੁਲਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਨੇ ਇੱਕ ਵਾਰ ਫਿਰ ਨਿੱਜੀ ਬੱਸਾਂ ਵਿੱਚ ਯਾਤਰੀਆਂ ਦੀ ਸੁਰੱਖਿਆ ਅਤੇ ਐਮਰਜੈਂਸੀ ਸੇਵਾਵਾਂ ਦੀ ਉਪਲਬਧਤਾ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।

ਇਹ ਵੀ ਪੜ੍ਹੋ- ਬਟਾਲਾ 'ਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News