ਪੁਲਵਾਮਾ ਹਮਲੇ ਦੇ ਇਕ ਸਾਲ ਪੂਰਾ ਹੋਣ ''ਤੇ ਸ਼ਿਵ ਸੈਨਿਕਾਂ ਨੇ ਪਾਕਿਸਤਾਨ ਅਤੇ ਅੱਤਵਾਦ ਦਾ ਪੁਤਲਾ ਫੂਕਿਆ

02/14/2020 6:09:02 PM

ਦੀਨਾਨਗਰ (ਕਪੂਰ) : ਸ਼ਿਵ ਸੈਨਾ ਪੰਜਾਬ ਦੀ ਦੀਨਾਨਗਰ ਇਕਾਈ ਵਲੋਂ ਸੂਬਾ ਵਾਈਸ ਪ੍ਰਧਾਨ ਅਤੇ ਬੁਲਾਰੇ ਅਜੇ ਕੁਮਾਰ ਦੀ ਪ੍ਰਧਾਨਗੀ ਹੇਠ ਪੁਲਵਾਮਾ ਹਮਲੇ ਦਾ ਇਕ ਸਾਲ ਪੂਰਾ ਹੋਣ 'ਤੇ ਸਥਾਨਕ ਬੱਸ ਸਟੈਂਡ ਦੇ ਬਾਹਰ ਪਾਕਿਸਤਾਨ ਅਤੇ ਅੱਤਵਾਦ ਦਾ ਪੁਤਲਾ ਫੂਕ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਇਸ ਹਮਲੇ ਵਿਚ ਸ਼ਹਾਦਤ ਦਾ ਜਾਮ ਪੀਣ ਵਾਲੇ ਦੀਨਾਨਗਰ ਨਿਵਾਸੀ ਸ਼ਹੀਦ ਮਨਿੰਦਰ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਅਜੇ ਕੁਮਾਰ ਨੇ ਕਿਹਾ ਕਿ ਸ਼ਿਵ ਸੈਨਾ ਪੰਜਾਬ ਹਮੇਸ਼ਾ ਹੀ ਦੇਸ਼ ਅਤੇ ਧਰਮ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਹਿੰਦੂ ਨੇਤਾ ਹਨੀ ਮਹਾਜਨ 'ਤੇ ਹੋਏ ਜਾਨਲੇਵਾ ਹਮਲੇ ਦੇ ਬਾਅਦ ਸਮੂਹ ਹਿੰਦੂ ਸੰਠਗਨਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਿੰਦੂ ਨੇਤਾਵਾਂ ਦੀ ਸੁਰੱਖਿਆ ਸਬੰਧੀ ਪ੍ਰਸ਼ਾਸਨ ਬਿਲਕੁਲ ਗੰਭੀਰ ਨਹੀਂ ਹੈ, ਜਿਸ ਕਾਰਣ ਆਏ ਦਿਨ ਹਿੰਦੂ ਨੇਤਾਵਾਂ 'ਤੇ ਜਾਨਲੇਵਾ ਹਮਲੇ ਹੋ ਰਹੇ ਹਨ। ਸਰਕਾਰ ਵਲੋਂ ਹਿੰਦੂ ਨੇਤਾਵਾਂ ਦੀ ਸੁਰੱਖਿਆ ਵਾਪਸ ਲਈ ਜਾ ਰਹੀ ਹੈ, ਜਿਸ ਤੋਂ ਪਤਾ ਚਲਦਾ ਹੈ ਕਿ ਸਰਕਾਰ ਅਤੇ ਪ੍ਰਸ਼ਾਸਨ ਹਿੰਦੂਆਂ ਨਾਲ ਫਰਕ ਕਰ ਰਿਹਾ ਹੈ। ਅਜੇ ਕੁਮਾਰ ਨੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਨੂੰ ਹਿੰਦੂ ਨੇਤਾਵਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਕਿਉਂਕਿ ਹਿੰਦੂ ਸੰਗਠਨ ਹਮੇਸ਼ਾ ਹੀ ਅੱਤਵਾਦ ਦੇ ਖਿਲਾਫ ਖੁੱਲ੍ਹ ਕੇ ਬੋਲਦੇ ਹਨ, ਜਿਸ ਕਾਰਣ ਉਨ੍ਹਾਂ ਦੀ ਜਾਨ ਨੂੰ ਖਤਰਾ ਬਣਿਆ ਰਹਿੰਦਾ ਹੈ। ਇਸ ਸਮੇਂ ਵਾਈਸ ਪ੍ਰਧਾਨ ਸ਼ੇਰ ਸਿੰਘ, ਜ਼ਿਲਾ ਬੁਲਾਰਾ ਯੂਥ ਵਿੰਗ ਅਜੇ ਮਹਿਰਾ ਅਤੇ ਜ਼ਿਲਾ ਸਕੱਤਰ ਗੋਪਾਲ ਸ਼ਰਮਾ ਆਦਿ ਮੌਜੂਦ ਸਨ।


Baljeet Kaur

Content Editor

Related News