ਦੀਨਾਨਗਰ ''ਚ ਨਗਰ ਕੌਂਸਲ ਨੇ ਦੁਕਾਨਾਂ ਬਾਹਰ ਰੱਖੇ ਸਾਮਾਨ ਨੂੰ ਲਿਆ ਕਬਜ਼ੇ ’ਚ
Saturday, Feb 04, 2023 - 12:57 PM (IST)
ਦੀਨਾਨਗਰ (ਕਪੂਰ)- ਜ਼ਿਲ੍ਹਾ ਮੈਜਿਸਟ੍ਰੇਟ ਗੁਰਦਾਸਪੁਰ ਦੀਆਂ ਸਖ਼ਤ ਹਦਾਇਤਾਂ ’ਤੇ ਨਗਰ ਕੌਂਸਲ ਵੱਲੋਂ ਜੀ. ਟੀ. ਰੋਡ ’ਤੇ ਨਾਜਾਇਜ਼ ਕਬਜ਼ਿਆਂ ਨੂੰ ਖ਼ਤਮ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ। ਨਗਰ ਕੌਂਸਲ ਨੇ ਜੀ. ਟੀ. ਰੋਡ ’ਤੇ ਪੰਜਾਬ ਸਿੰਧ ਬੈਂਕ ਦੇ ਆਲੇ-ਦੁਆਲੇ ਫੁੱਟਪਾਥ ਤੋਂ ਨਾਜਾਇਜ਼ ਕਬਜ਼ੇ ਹਟਾਉਣ ਤੋਂ ਇਲਾਵਾ ਦੁਕਾਨਾਂ ਦੇ ਬਾਹਰ ਪਏ ਸਾਮਾਨ ਨੂੰ ਵੀ ਆਪਣੇ ਕਬਜ਼ੇ ’ਚ ਲੈ ਲਿਆ।
ਇਹ ਵੀ ਪੜ੍ਹੋ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਸ਼ਰਾਬ ਪੀ ਕੇ ਹਾਈ ਵੋਲਟੇਜ਼ ਡਰਾਮਾ ਕਰਨ ਵਾਲੇ ਥਾਣੇਦਾਰ 'ਤੇ ਵੱਡੀ ਕਾਰਵਾਈ
ਜਦੋਂ ਨਗਰ ਕੌਂਸਲ ਵੱਲੋਂ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਤਾਂ ਦੁਕਾਨਦਾਰਾਂ ’ਚ ਹਫ਼ੜਾ-ਦਫ਼ੜੀ ਮਚ ਗਈ, ਜਿਸ ਕਾਰਨ ਕਈ ਦੁਕਾਨਦਾਰਾਂ ਨੇ ਖੁਦ ਹੀ ਆਪਣਾ ਸਾਮਾਨ ਦੁਕਾਨਾਂ ਦੇ ਅੰਦਰ ਲਿਜਾਣਾ ਸ਼ੁਰੂ ਕਰ ਦਿੱਤਾ।
ਇਹ ਵੀ ਪੜ੍ਹੋ- ਕਿਰਿਆ ਦੀ ਰਸਮ 'ਚ ਸ਼ਾਮਲ ਹੋਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਕਦੇ ਨਾ ਭੁੱਲਣ ਵਾਲਾ ਹਾਦਸਾ
ਕੌਂਸਲ ਅਧਿਕਾਰੀਆਂ ਨੇ ਦੱਸਿਆ ਕਿ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਲਗਾਤਾਰ ਜਾਰੀ ਰਹੇਗੀ। ਅਧਿਕਾਰੀਆਂ ਨੇ ਸਮੂਹ ਦੁਕਾਨਦਾਰਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਆਪਣਾ ਸਾਮਾਨ ਦੁਕਾਨਾਂ ਦੇ ਬਾਹਰ ਨਾ ਰੱਖਣ। ਜੇਕਰ ਕੋਈ ਵੀ ਦੁਕਾਨਦਾਰ ਦੁਕਾਨ ਦੇ ਬਾਹਰ ਸਾਮਾਨ ਰੱਖਦਾ ਹੈ ਤਾਂ ਉਸ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਤਹਿਤ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਲਈ ਉਹ ਖੁਦ ਜ਼ਿੰਮੇਵਾਰ ਹੋਵੇਗਾ।
ਇਹ ਵੀ ਪੜ੍ਹੋ- ਚੋਰਾਂ ਨੇ ਸਰਕਾਰੀ ਸਕੂਲ ਨੂੰ ਬਣਾਇਆ ਨਿਸ਼ਾਨਾ, ਪ੍ਰੋਜੈਕਟਰ ਤੇ CCTV ਸਣੇ ਮਿਡ-ਡੇ-ਮੀਲ ਦਾ ਰਾਸ਼ਨ ਵੀ ਨਹੀਂ ਛੱਡਿਆ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।