ਦੀਨਾਨਗਰ ਸ਼ਹਿਰ ਬਣਿਆ ਕੂੜੇ ਦਾ ਡੰਪ, ਬਿਮਾਰੀਆਂ ਫੈਲਣ ਦਾ ਖਤਰਾ

Monday, Jul 20, 2026 - 04:54 PM (IST)

ਦੀਨਾਨਗਰ ਸ਼ਹਿਰ ਬਣਿਆ ਕੂੜੇ ਦਾ ਡੰਪ, ਬਿਮਾਰੀਆਂ ਫੈਲਣ ਦਾ ਖਤਰਾ

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਭਾਜਪਾ ਦੀ ਹਲਕਾ ਇੰਚਾਰਜ ਰੇਣੂ ਕਸ਼ਯਪ ਨੇ ਦੀਨਾਨਗਰ ਸ਼ਹਿਰ ਵਿੱਚ ਲੱਗੇ ਕੂੜੇ ਦੇ ਵੱਡੇ-ਵੱਡੇ ਢੇਰਾਂ ਉੱਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਪੂਰੇ ਸ਼ਹਿਰ ਵਿੱਚ ਜਗ੍ਹਾ-ਜਗ੍ਹਾ ਕੂੜਾ ਸੁੱਟਿਆ ਜਾ ਰਿਹਾ ਹੈ। ਜਿਸ ਕਾਰਨ ਸ਼ਹਿਰ ਕੂੜੇ ਦੇ ਢੇਰ ਵਿੱਚ ਤਬਦੀਲ ਹੋ ਗਿਆ ਹੈ। ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਨਾਲ ਕੂੜੇ ਵਿੱਚ ਪਾਣੀ ਭਰ ਕੇ ਇਹ 'ਬਿਮਾਰੀ ਦੀ ਫੈਕਟਰੀ' ਬਣ ਜਾਵੇਗਾ। 

ਉਨ੍ਹਾਂ ਕਿਹਾ ਸ਼ਹਿਰ ਦੇ ਸਫਾਈ ਕਰਮਚਾਰੀ ਲੰਬੇ ਸਮੇਂ ਤੋਂ ਹੜਤਾਲ 'ਤੇ ਹਨ। ਜਿਸ ਕਾਰਨ ਸਫਾਈ ਵਿਵਸਥਾ ਠੱਪ ਪਈ ਹੈ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਜਲਦੀ ਹੱਲ ਕਰਕੇ ਸ਼ਹਿਰ ਦੀ ਸਫਾਈ ਯਕੀਨੀ ਬਣਾਈ ਜਾਵੇ, ਤਾਂ ਜੋ ਆਮ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਰੇਣੂ ਕਸ਼ਯਪ ਨੇ ਕਿਹਾ ਕਿ ਉਹ ਦੀਨਾਨਗਰ ਦੇ ਲੋਕਾਂ ਦੀ ਆਵਾਜ਼ ਚੁੱਕਣ ਲਈ ਵਚਨਬੱਧ ਹਨ ਅਤੇ ਇਸ ਮਾਮਲੇ 'ਤੇ ਪ੍ਰਸ਼ਾਸਨ ਨੂੰ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ।


author

Shivani Bassan

Content Editor

Related News