ਦੀਨਾਨਗਰ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਪੰਚਾਇਤਾਂ ਨੂੰ 1.36 ਕਰੋੜ ਦੀਆਂ ਗ੍ਰਾਂਟਾ ਵੰਡੀਆਂ

Tuesday, Oct 21, 2025 - 04:13 PM (IST)

ਦੀਨਾਨਗਰ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਪੰਚਾਇਤਾਂ ਨੂੰ 1.36 ਕਰੋੜ ਦੀਆਂ ਗ੍ਰਾਂਟਾ ਵੰਡੀਆਂ

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਦੀਨਾਨਗਰ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵੱਲੋਂ ਦੀਵਾਲੀ ਦੇ ਮੌਕੇ 'ਤੇ ਵਿਧਾਨਸਭਾ ਹਲਕਾ ਦੀਨਾਨਗਰ ਦੀਆਂ 52 ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 1.36 ਕਰੋੜ ਰੁਪਏ ਦੀਆਂ ਗ੍ਰਾਟਾਂ ਵੰਡੀਆਂ ਗਈਆਂ।

ਇਹ ਵੀ ਪੜ੍ਹੋ- ਦੀਵਾਲੀ ਵਾਲੇ ਦਿਨ ਟੁੱਟਿਆ ਕਹਿਰ, ਮਾਂ-ਧੀ ਦੇ ਸੜਕ 'ਤੇ ਵਿੱਛੇ ਸੱਥਰ, ਵੱਖ ਹੋਇਆ ਸਿਰ

ਪਾਰਟੀ ਦਫਤਰ ਅੱਬਲਖੈਰ ਵਿਖੇ ਦੀਵਾਲੀ ਦੇ ਮੌਕੇ 'ਤੇ ਕਰਵਾਏ ਗਏ ਸਮਾਗਮ ਦੌਰਾਨ ਉਕਤ 52 ਪਿੰਡਾਂ ਦੇ ਸਰਪੰਚਾਂ ਨੂੰ ਗ੍ਰਾਂਟਾਂ ਦੇ ਮੰਜੂਰੀ ਪੱਤਰ ਵੰਡਣ ਮੌਕੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਸ ਵੇਲੇ ਸੂਬੇ ਅੰਦਰ ਵਿਕਾਸ ਦੀ ਹਨੇਰੀ ਵਗ ਰਹੀ ਹੈ। ਹਲਕੇ ਅੰਦਰ ਜਿੱਥੇ ਲਿੰਕ ਸੜਕਾਂ ਨੂੰ ਬਨਾਉਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਉੱਥੇ ਹੀ ਨੌਜਵਾਨਾਂ ਲਈ ਪਿੰਡਾਂ ਅੰਦਰ ਖੇਡ ਸਟੇਡੀਅਮ ਬਨਾਉਣ ਅਤੇ ਹੋਰਨਾਂ ਵਿਕਾਸ ਕਾਰਜਾਂ ਦੇ ਇਲਾਵਾ ਅੱਜ ਪੰਚਾਇਤਾਂ ਨੂੰ ਪਿੰਡਾਂ ਦੇ ਵਿਕਾਸ ਲਈ 1.36 ਕਰੋੜ ਰੁਪਏ ਦੀਆਂ ਗ੍ਰਾਂਟਾਂ ਵੰਡੀਆਂ ਗਈਆਂ ਹਨ।

ਇਹ ਵੀ ਪੜ੍ਹੋ-ਦੀਵਾਲੀ ਮੌਕੇ ਪੰਜਾਬ ਪੁਲਸ ਨੇ ਗੈਂਗਸਟਰ ਦੇ 5 ਬੰਦੇ ਕੀਤੇ ਗ੍ਰਿਫ਼ਤਾਰ, ਖਤਰਨਾਕ ਹਥਿਆਰ ਬਰਾਮਦ

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਚਹੁੰਮੁਖੀ ਵਿਕਾਸ ਲਈ ਵਚਨਬੱਧ ਹੈ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਕਾਇਆਕਲਪ ਕਰਨ ਦੇ ਇਲਾਵਾ ਸਿਹਤ ਦੇ ਖੇਤਰ ਵਿੱਚ ਆਮ ਆਦਮੀ ਕਲੀਨਿਕਾਂ ਦਾ ਪਸਾਰ ਅਤੇ ਬਿਜਲੀ ਦੇ ਖੇਤਰ ਵਿੱਚ ਅਥਾਹ ਕੰਮ ਕੀਤਾ ਗਿਆ ਹੈ ਅਤੇ ਇਹਨਾਂ ਕੰਮਾਂ ਦੇ ਸਦਕਾ ਪੰਜਾਬ ਦੀ ਨੁਹਾਰ ਬਦਲਣ ਲੱਗੀ ਹੈ। ਸਿਹਤ, ਸਿੱਖਿਆ ਅਤੇ ਬਿਜਲੀ ਦੇ ਖੇਤਰ ਅੰਦਰ ਕ੍ਰਾਂਤੀਕਾਰੀ ਬਦਲਾਵਾਂ ਕਾਰਨ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਆਇਆ ਹੈ ਅਤੇ ਲੋਕ ਸਹਿਜ ਮਹਿਸੂਸ ਕਰ ਰਹੇ ਹਨ। ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਵਿਧਾਨਸਭਾ ਹਲਕਾ ਦੀਨਾਨਗਰ ਦੇ ਲੋਕਾਂ ਲਈ ਉਹ ਦਿਨ ਰਾਤ ਕੰਮ ਕਰ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਅੰਦਰ ਦੀਨਾਨਗਰ ਖੇਤਰ ਵਿਕਾਸ ਕਾਰਜਾਂ ਦੀ ਲੜੀ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ 'ਚ ਹੋ ਜਾਣਾ ਸੀ ਬਲਾਸਟ, DGP ਨੇ ਕੀਤਾ ਵੱਡਾ ਖੁਲਾਸਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News