ਪੰਜਾਬ ਬੰਦ ਨੂੰ ਮਿਲ ਰਿਹਾ ਸਮਰਥਨ, ਦੀਨਾਨਗਰ ਦੇ ਬਾਜ਼ਾਰ ਪੂਰੀ ਤਰ੍ਹਾਂ ਬੰਦ

Friday, Aug 21, 2026 - 10:35 AM (IST)

ਪੰਜਾਬ ਬੰਦ ਨੂੰ ਮਿਲ ਰਿਹਾ ਸਮਰਥਨ, ਦੀਨਾਨਗਰ ਦੇ ਬਾਜ਼ਾਰ ਪੂਰੀ ਤਰ੍ਹਾਂ ਬੰਦ

ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ)- ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਗੁਰਦਾਸਪੁਰ ਵਿੱਚ ਸਮਰਥਨ ਮਿਲਦਾ ਦਿਖਾਈ ਦਿੱਤਾ। ਬੰਦ ਦੇ ਸੱਦੇ ਤਹਿਤ ਸ਼ਹਿਰ ਦੇ ਕਈ ਮੁੱਖ ਬਾਜ਼ਾਰਾਂ ਵਿੱਚ ਦੁਕਾਨਾਂ ਪੂਰੀ ਤਰ੍ਹਾਂ ਬੰਦ ਰਹੀਆਂ ਅਤੇ ਬਾਜ਼ਾਰਾਂ ਵਿੱਚ ਆਮ ਦਿਨਾਂ ਦੇ ਮੁਕਾਬਲੇ ਕਾਫ਼ੀ ਸੁੰਨਾਪਣ ਨਜ਼ਰ ਆਇਆ।

ਇਹ ਵੀ ਪੜ੍ਹੋ- ਪੰਜਾਬ 'ਚ ਹੋ ਜਾਣੀ ਸੀ ਵੱਡੀ ਡਕੈਤੀ, ਪੁਲਸ ਨੇ ਐਨ ਮੌਕੇ ਪਾ'ਤੀ ਵੱਡੀ ਕਾਰਵਾਈ

ਹਾਲਾਂਕਿ ਦੂਜੇ ਪਾਸੇ ਆਮ ਲੋਕ ਆਪਣੇ ਰੋਜ਼ਾਨਾ ਦੇ ਕੰਮਾਂ ਲਈ ਘਰਾਂ ਤੋਂ ਨਿਕਲੇ ਅਤੇ ਆਪਣੇ ਕੰਮਕਾਜ ਵਾਲੀਆਂ ਥਾਵਾਂ ਵੱਲ ਜਾਂਦੇ ਵੀ ਦਿਖਾਈ ਦਿੱਤੇ। ਇਸੇ ਤਰ੍ਹਾਂ ਸਰਕਾਰੀ ਦਫ਼ਤਰਾਂ ਵਿੱਚ ਸਰਕਾਰੀ ਕਰਮਚਾਰੀ ਵੀ ਆਮ ਵਾਂਗ ਆਪਣੀ ਡਿਊਟੀ ’ਤੇ ਜਾਂਦੇ ਨਜ਼ਰ ਆਏ। ਇਸ ਕਾਰਨ ਸ਼ਹਿਰ ਵਿੱਚ ਬੰਦ ਦਾ ਮਿਲਿਆ-ਜੁਲਿਆ ਪ੍ਰਭਾਵ ਦੇਖਣ ਨੂੰ ਮਿਲਿਆ।

ਇਹ ਵੀ ਪੜ੍ਹੋ- ਘਰ ਵੇਚਣ ਦੇ ਬਾਵਜੂਦ ਵੀ ਨਹੀਂ ਮੁਕਿਆ ਕਰਜ਼ਾ, ਪ੍ਰੇਸ਼ਾਨ ਪਤੀ-ਪਤਨੀ ਨੇ DC ਅੱਗੇ ਰੱਖ'ਤੀ ਇਹ ਮੰਗ

ਬੰਦ ਦੇ ਮੱਦੇਨਜ਼ਰ ਪੁਲਸ ਪ੍ਰਸ਼ਾਸਨ ਵੱਲੋਂ ਵੀ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਬਾਜ਼ਾਰਾਂ ਦੇ ਬੰਦ ਰਹਿਣ ਕਾਰਨ ਕਾਰੋਬਾਰੀ ਗਤੀਵਿਧੀਆਂ ਪ੍ਰਭਾਵਿਤ ਹੋਈਆਂ, ਜਦਕਿ ਆਮ ਆਵਾਜਾਈ ਅਤੇ ਸਰਕਾਰੀ ਕੰਮਕਾਜ ਜਾਰੀ ਰਿਹਾ।

ਇਹ ਵੀ ਪੜ੍ਹੋ- ਪੰਜਾਬ ਆਉਣਗੇ ਰਾਹੁਲ ਗਾਂਧੀ, ਮਾਝਾ, ਮਾਲਵਾ, ਦੋਆਬਾ 'ਚ ਕਰਨਗੇ ਮੀਟਿੰਗਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Shivani Bassan

Content Editor

Related News