ਦੀਨਾਨਗਰ ਪੁਲਸ ਦੀ ਵੱਡੀ ਕਾਰਵਾਈ, ਨਾਕੇਬੰਦੀ ਦੌਰਾਨ 3 ਨੌਜਵਾਨਾਂ ਨੂੰ ਕਾਰ, ਹਥਿਆਰ, ਡਰੱਗ ਮਨੀ ਸਣੇ ਕੀਤਾ ਕਾਬੂ
Friday, Jan 12, 2024 - 02:06 PM (IST)
ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਦੀਨਾਨਗਰ ਪੁਲਸ ਨੇ ਅੱਜ ਸ਼ੂਗਰ ਮਿੱਲ ਪਨਿਆੜ ਨੇੜੇ ਸਪੈਸ਼ਲ ਵਹੀਕਲ ਚੈਕਿੰਗ ਦੌਰਾਨ ਹਾਈਟੇਕ ਨਾਕਾਬੰਦੀ 'ਤੇ ਇਕ ਗੱਡੀ 'ਚ ਸਵਾਰ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ। ਤਲਾਸ਼ੀ ਦੌਰਾਨ ਉਕਤ ਨੌਜਵਾਨਾਂ ਤੋਂ ਦੋ ਪਿਸਟਲ 32 ਬੋਰ, 2 ਜਿੰਦਾ ਰਾਉਂਡ, 1 ਗ੍ਰਾਮ 500 ਮਿਲੀਗ੍ਰਾਮ ਹੈਰੋਇਨ ਸਮੇਤ 15 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।
ਇਹ ਵੀ ਪੜ੍ਹੋ - Flight Offers: ਹਵਾਈ ਸਫ਼ਰ ਕਰਨ ਵਾਲਿਆਂ ਲਈ ਖ਼ੁਸ਼ਖ਼ਬਰੀ, ਹੁਣ ਸਿਰਫ਼ 1799 ਰੁਪਏ 'ਚ ਹੋਵੇਗੀ ਫਲਾਈਟ ਬੁੱਕ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁੱਖੀ ਦੀਨਾਨਗਰ ਮਨਜੀਤ ਸਿੰਘ ਨੇ ਦੱਸਿਆ ਕਿ ਸੁਰਜੀਤ ਸਿੰਘ ਨੇ ਪੁਲਸ ਪਾਰਟੀ ਨਾਲ ਮਿਲ ਕੇ ਵਹੀਕਲ ਚੈਕਿੰਗ ਦੌਰਾਨ ਇੱਕ ਵਰਨਾ ਗੱਡੀ ਰੰਗ ਚਿੱਟਾ, ਜੋ ਪਠਾਨਕੋਟ ਸਾਇਡ ਤੋਂ ਆਈ ਸੀ, ਨੂੰ ਸ਼ੱਕ ਦੀ ਆਧਾਰ 'ਤੇ ਰੋਕ ਲਿਆ। ਕਾਰ 'ਚ ਸਵਾਰ 3 ਨੌਜਵਾਨਾਂ ਨੂੰ ਉਤਾਰ ਕੇ ਜਦੋਂ ਪੁਲਸ ਨੇ ਕਾਰ ਦੀ ਚੈਕਿੰਗ ਕੀਤੀ ਤਾਂ ਡੈਸ ਬੋਰਡ ਵਿਚੋਂ 02 ਪਿਸਟਲ 32 ਬੋਰ ਬਿਨਾਂ ਮਰਕਾ, 02 ਰੌਦ ਜਿੰਦਾ, ਮੋਮੀ ਲਿਫਾਫੇ ਵਿਚ 01 ਗ੍ਰਾਮ 500 ਮਿਲੀਗ੍ਰਾਮ ਹੈਰੋਇਨ, 15000 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਡਰੱਗ ਮਾਮਲੇ 'ਚ ਕਸੂਤੇ ਫਸੇ ਬਿਕਰਮ ਮਜੀਠੀਆ, SIT ਵਲੋਂ ਚੌਥੀ ਵਾਰ ਸੰਮਨ ਜਾਰੀ
ਪੁਲਸ ਮੁਤਾਬਕ ਦੋਸ਼ੀਆਂ ਦੀ ਪਛਾਣ ਰੁਪਿੰਦਰ ਸਿੰਘ ਪੁੱਤਰ ਮਨਜੀਤ ਸਿੰਘ, ਕੰਵਲਜੀਤ ਸਿੰਘ ਪੁੱਤਰ ਮਹਿਤਾਬ ਸਿੰਘ, ਪੇਮਾ ਡੋਮਾ ਭੁਟਿਆ ਪੁੱਤਰੀ ਨਰਬੂ ਵਜੋਂ ਹੋਈ ਹੈ। ਪੁਲਸ ਨੇ ਉਕਤ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ - OMG! ਉਡਾਣ ਦੌਰਾਨ ਹਵਾ 'ਚ ਖੁੱਲ੍ਹਿਆ ਜਹਾਜ਼ ਦਾ ਦਰਵਾਜ਼ਾ, 177 ਲੋਕ ਵਾਲ-ਵਾਲ ਬਚੇ, ਹੋਈ ਐਮਰਜੈਂਸੀ ਲੈਂਡਿੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8