ਦੀਨਾਨਗਰ ਪੁਲਸ ਵੱਲੋਂ ਚੋਰੀ ਦੇ 8 ਮੋਟਰਸਾਈਕਲਾਂ ਸਮੇਤ ਇਕ ਨੌਜਵਾਨ ਕਾਬੂ
Saturday, May 20, 2023 - 04:39 PM (IST)

ਦੀਨਾਨਗਰ (ਹਰਜਿੰਦਰ ਗੌਰਾਇਆ)- ਥਾਣਾ ਦੀਨਾਨਗਰ ਪੁਲਸ ਵੱਲੋਂ ਵੱਖ-ਵੱਖ ਮਾਰਕਾ ਦੇ ਚੋਰੀ ਦੇ 8 ਮੋਟਰਸਾਈਕਲਾ ਸਮੇਤ ਇਕ ਨੌਜਵਾਨ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਦੀਨਾਨਗਰ ਮੇਜਰ ਸਿੰਘ ਨੇ ਦੱਸਿਆ ਕਿ ਸਬ ਇੰਸਪੈਕਟਰ ਦਲਜੀਤ ਸਿੰਘ ਇਲਾਕੇ ਅੰਦਰ ਪੁਲਸ ਪਾਰਟੀ ਨਾਲ ਗਸ਼ਤ ਕਰ ਰਹੇ ਸੀ ਤੇ ਕਿਸੇ ਗੁਪਤ ਸੂਚਨਾ ਦੇ ਅਧਾਰ 'ਤੇ ਨਜ਼ਦੀਕ ਪੀਰ ਬਾਬਾ ਦੀ ਜਗ੍ਹਾ ਮੋੜ ਪਿੰਡ ਖਰਲ ਨੇੜੇ ਨਾਕੇ ਦੌਰਾਨ ਸਪਲੈਂਡਰ ਮੋਟਰਸਾਈਕਲ 'ਤੇ ਆ ਰਹੇ ਨੌਜਵਾਨ ਨੂੰ ਸ਼ੱਕ ਦੇ ਅਧਾਰ 'ਤੇ ਰੋਕਿਆ ਗਿਆ। ਇਸ ਦੌਰਾਨ ਉਸ ਕੋਲੋਂ ਮੋਟਰਸਾਇਕਲ ਦੇ ਕਾਗਜ਼ ਪੱਤਰ ਮੰਗੇ ਗਏ ਜਿਸ ਵੱਲੋਂ ਕਾਗਜ਼ ਨਾ ਕੋਲ ਹੋਣ ਦੀ ਗੱਲ ਕਹੀ। ਇਸ ਦੌਰਾਨ ਪੁਲਸ ਨੇ ਸ਼ੱਕ ਦੇ ਅਧਾਰ 'ਤੇ ਉਸ ਤੋਂ ਹੋਰ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ।
ਇਹ ਵੀ ਪੜ੍ਹੋ- ਅੰਤ੍ਰਿੰਗ ਕਮੇਟੀ ਦੀ ਮੀਟਿੰਗ 'ਚ ਸ਼੍ਰੋਮਣੀ ਕਮੇਟੀ ਨੇ ਲਏ ਅਹਿਮ ਫ਼ੈਸਲੇ
ਪੁੱਛ-ਗਿੱਛ ਦੌਰਾਨ ਵਿਅਕਤੀ ਨੇ ਮੰਨਿਆ ਕਿ ਇਹ ਮੋਟਰਸਾਈਕਲ ਚੋਰੀ ਕੀਤਾ ਹੋਇਆ ਹੈ, ਉਸ ਦੀ ਨਿਸ਼ਾਨਦੇਹੀ 'ਤੇ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ 8 ਮੋਟਰਸਾਈਕਲ ਸਪਲੈਂਡਰ , ਪੈਸ਼ਨ, ਹੀਰੋ ਅਤੇ ਹਾਡਾ ਮਾਰਕਾ ਦੇ ਬਰਾਮਦ ਹੋਏ ਹਨ। ਪੁਲਸ ਮੁਤਾਬਕ ਦੋਸ਼ੀ ਦੀ ਪਛਾਣ ਬਿਕਰਮ ਮਸੀਹ ਉਰਫ਼ ਮਿੰਟੂ ਪੁੱਤਰ ਮਹਿੰਦਰ ਮਸੀਹ ਵਾਸੀ ਮਾਨੇਪੁਰ ਥਾਣਾ ਕਲਾਨੌਰ ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਧਾਰਾ 379, 411 ਆਈ. ਪੀ. ਸੀ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਬਟਾਲਾ ਦੇ ਬੱਸ ਸਟੈਂਡ ਤੋਂ ਨਸ਼ੇ ਦੀ ਹਾਲਤ 'ਚ ਮਿਲੀ ਔਰਤ, ਹੋਸ਼ ਆਉਣ 'ਤੇ ਕੀਤੇ ਵੱਡੇ ਖ਼ੁਲਾਸੇ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।