ਦੀਨਾਨਗਰ ਪੁਲਸ ਵੱਲੋਂ ਭਾਰੀ ਮਾਤਰਾ ''ਚ ਨਜਾਇਜ਼ ਸ਼ਰਾਬ ਸਮੇਤ ਪਤੀ-ਪਤਨੀ ਕੀਤੇ ਗ੍ਰਿਫ਼ਤਾਰ
Thursday, Feb 20, 2025 - 12:50 PM (IST)

ਦੀਨਾਨਗਰ(ਹਰਜਿੰਦਰ ਗੋਰਾਇਆ)- ਪੰਜਾਬ ਸਰਕਾਰ ਵੱਲੋਂ ਜਿੱਥੇ ਪੰਜਾਬ ਅੰਦਰ ਨਸ਼ੇ ਵਰਗੀ ਲਾਹਨਤ ਨੂੰ ਨੱਥ ਪਾਉਣ ਲਈ ਪੁਲਸ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਹੋਏ ਹਨ, ਉੱਥੇ ਹੀ ਦੀਨਾਨਗਰ ਪੁਲਸ ਨੂੰ ਉਸ ਸਮੇਂ ਭਾਰੀ ਸਫ਼ਲਤਾ ਮਿਲੀ ਜਦੋਂ ਪੁਲਸ ਵੱਲੋਂ ਇੱਕ ਗੁਪਤ ਸੂਚਨਾ ਦੇ ਅਧਾਰ 'ਤੇ ਦੀਨਾਨਗਰ ਦੇ ਨੇੜਲੇ ਪਿੰਡ ਨਵੀਂ ਆਬਾਦੀ ਵਾਂਗਖਾ ਵਿਖੇ ਘਰ ਵਿੱਚ ਰੇਡ ਕਰਕੇ ਪਤੀ ਪਤਨੀ ਨੂੰ ਭਾਰੀ ਮਾਤਰਾ ਸ਼ਰਾਬ ਨਾਲ ਕਾਬੂ ਕਰਨ ਵਿੱਚ ਸਫ਼ਲਤਾ ਪ੍ਰਾਪਤ ਕੀਤੀ ।
ਇਹ ਵੀ ਪੜ੍ਹੋ- ਵਿਆਹ ਦੀਆਂ ਖੁਸ਼ੀਆਂ ਗਮ 'ਚ ਬਦਲੀਆਂ, ਬਾਰਾਤ ਲੈ ਕੇ ਨਹੀਂ ਪੁੱਜਿਆ NRI ਲਾੜਾ, ਫਿਰ....
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਦੀਨਾਨਗਰ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਨ੍ਹਾਂ ਵੱਲੋਂ ਘਰ 'ਚ ਭਾਰੀ ਮਾਤਰਾ ਵਿਚ ਸ਼ਰਾਬ ਰੱਖੀ ਹੋਈ ਹੈ, ਜਦ ਪੁਲਸ ਫੋਰਸ ਵੱਲੋਂ ਗਸ਼ਤ ਦੌਰਾਨ ਘਰ ਵਿਚ ਰੇਡ ਕੀਤੀ ਗਈ ਤਾਂ ਇਹਨਾਂ ਦੇ ਘਰੋਂ 60,750 ਮਿਲੀ ਸ਼ਰਾਬ ਨਜਾਇਜ਼ ਸਮੇਤ ਕਾਬੂ ਕੀਤਾ ਗਿਆ ਹੈ ਅਤੇ ਜਾਂਚ ਪੜਤਾਲ ਉਪਰੰਤ ਰਿਸ਼ੀ ਕਪੂਰ ਤੇ ਉਸਦੀ ਪਤਨੀ ਹਰਪ੍ਰੀਤ ਕੋਰ ਵਾਸੀਆਂਨ ਨਵੀਂ ਅਬਾਦੀ ਅਵਾਂਖਾਂ ਦੋਵਾਂ ਨੂੰ ਮੌਕੇ 'ਤੇ ਗ੍ਰਿਫ਼ਤਾਰ ਕਰਕੇ ਵੱਖ-ਵੱਖ ਧਾਰਾ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਚਾਂਵਾਂ ਨਾਲ ਵਿਆਹ ਕੇ ਲਿਆਂਦੀ ਨੂੰਹ ਨੇ ਚੜ੍ਹਾ 'ਤਾ ਚੰਨ, ਕੁਝ ਹੀ ਹਫ਼ਤਿਆਂ ਬਾਅਦ ਘਰਦਿਆਂ ਦੇ ਉੱਡਾ ਦਿੱਤੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8