ਦੀਨਾਨਗਰ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਹੈਰੋਇਨ, ਡਰੱਗ ਮਨੀ ਤੇ ਪਿਸਤੌਲ ਸਮੇਤ 2 ਨੌਜਵਾਨ ਗ੍ਰਿਫਤਾਰ
Sunday, Sep 28, 2025 - 12:20 PM (IST)

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਦੀਨਾਨਗਰ ਪੁਲਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਨੇੜੇ ਸ਼ੂਗਰ ਮਿਲ ਪਨਿਆੜ ਵਿਖੇ ਨਾਕੇ ਦੌਰਾਨ ਇੱਕ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨਾਂ ਕੋਲੋਂ ਇਤਰਾਜ਼ਯੋਗ ਸਾਮਾਨ ਬਰਾਮਦ ਕਰ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਦੀਨਾਨਗਰ ਰਜਿੰਦਰ ਸਿੰਘ ਮਿਨਹਾਸ ਨੇ ਦੱਸਿਆ ਕਿ ਐੱਸ. ਆਈ. ਦਵਿੰਦਰ ਸਿੰਘ ਸਮੇਤ ਪੁਲਸ ਪਾਰਟੀ ਨਾਲ ਇਲਾਕੇ ਅੰਦਰ ਗਸ਼ਤ ਕਰ ਰਿਹਾ ਸੀ ਤਾਂ ਇਸ ਦੌਰਾਨ ਸ਼ੂਗਰ ਮਿੱਲ ਪਨਿਆੜ ਕੱਚੇ ਰਸਤੇ ਤੋਂ ਇਕ ਮੋਟਰਸਾਇਕਲ ਮਾਰਕਾ ਸਪਲੈਂਡਰ 'ਤੇ ਸਵਾਰ ਹੋ ਕੇ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ ਤਾਂ ਉਨ੍ਹਾਂ ਦੀ ਤਲਾਸ਼ੀ ਲੈਣ 'ਤੇ ਉਨ੍ਹਾਂ ਕੋਲੋਂ ਮੋਮੀ ਲਿਫਾਫੇ 'ਚੋਂ 256 ਗ੍ਰਾਮ ਹੈਰੋਇਨ, 3000/-ਰੁਪਏ ਡਰੱਗ ਮਨੀ ਅਤੇ ਪੈਂਟ ਦੀ ਸੱਜੀ ਡੱਬ 'ਚੋਂ ਇੱਕ ਪਿਸਟਲ 32 ਬੋਰ ਦੇਸੀ ਸਮੇਤ ਮੈਗਜ਼ੀਨ ਅਤੇ 02 ਰੋਂਦ ਜਿੰਦਾ ਬਰਾਮਦ ਹੋਏ।
ਇਹ ਵੀ ਪੜ੍ਹੋ- ਪੰਜਾਬ 'ਚ ਤੜਕਸਾਰ ਐਨਕਾਊਂਟਰ, ਪੁਲਸ ਤੇ ਬਦਮਾਸ਼ ਵਿਚਾਲੇ ਜ਼ਬਰਦਸਤ ਫਾਇਰਿੰਗ
ਇਸ ਦੌਰਾਨ ਇਕ ਵਿਅਕਤੀ ਨੀਰਜ ਦੇ ਪਜ਼ਾਮੇ ਦੀ ਸੱਜੀ ਡੱਬ 'ਚੋਂ ਇੱਕ ਦੇਸੀ ਕੱਟਾ ਇੱਕ ਪਿਸਤੌਲ 315 ਬੋਰ ਬਰਾਮਦ ਹੋਇਆ ਹੈ। ਪੁਲਸ ਮੁਤਾਬਕ ਮੁਲਜ਼ਮਾਂ ਦੀ ਪਛਾਣ ਅਭਿਸ਼ੇਕ ਪੁੱਤਰ ਸੁਰਜੀਤ ਵਾਸੀ ਛੀਨਾ ਰੇਲ ਵਾਲਾ ਥਾਣਾ ਘੁੰਮਣ ਕਲਾਂ ਅਤੇ ਨੀਰਜ ਪੁੱਤਰ ਕੇਵਲ ਕ੍ਰਿਸ਼ਨ ਵਾਸੀ ਪੂਰੋਵਾਲ ਬ੍ਰਹਮਣਾ ਥਾਣਾ ਸਦਰ ਗੁਰਦਾਸਪੁਰ ਵਜੋਂ ਦੱਸੀ ਗਈ ਹੈ। ਪੁਲਸ ਨੇ ਇਨ੍ਹਾਂ ਵਿਰੁੱਧ ਵੱਖ-ਵੱਖ ਧਾਰਾ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ‘ਤੂੰ ਫਾਰਚੂਨਰ ਗੱਡੀ ਬੁੱਕ ਕਰਾਈ ਹੈ, 1 ਕਰੋੜ ਦੇ ਨਹੀਂ ਤਾਂ...', ਗੈਂਗਸਟਰ ਨੇ ਸਮਾਜ ਸੇਵੀ ਨੂੰ ਦਿੱਤੀ ਧਮਕੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8