ਦੀਨਾਨਗਰ ਪੁਲਸ ਵੱਲੋਂ ਰਾਤ ਦੀ ਸੁਰੱਖਿਆ ਨੂੰ ਲੈ ਕੇ ਪੈਟਰੋਲਿੰਗ ਪਾਰਟੀਆਂ ਦੀ ਗਿਣਤੀ ਵਧਾਈ

Saturday, Feb 15, 2025 - 02:16 PM (IST)

ਦੀਨਾਨਗਰ ਪੁਲਸ ਵੱਲੋਂ ਰਾਤ ਦੀ ਸੁਰੱਖਿਆ ਨੂੰ ਲੈ ਕੇ ਪੈਟਰੋਲਿੰਗ ਪਾਰਟੀਆਂ ਦੀ ਗਿਣਤੀ ਵਧਾਈ

ਦੀਨਾਨਗਰ (ਹਰਜਿੰਦਰ ਗੋਰਾਇਆ)- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐੱਸ. ਐੱਸ. ਪੀ. ਗੁਰਦਾਸਪੁਰ ਹਰੀਸ਼ ਕੁਮਾਰ ਦਯਾਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਹੱਦੀ  ਏਰੀਆ ਨਾਲ ਸੰਬੰਧਿਤ ਦੀਨਾਨਗਰ ਪੁਲਸ ਸਟੇਸ਼ਨ ਅਧੀਨ ਆਉਂਦੇ ਇਲਾਕੇ ਅੰਦਰ ਪੁਲਸ ਵੱਲੋਂ ਰਾਤ ਦੇ ਸਮੇਂ ਦੀ ਗਸ਼ਤ ਹੋਰ ਤੇਜ਼ ਕੀਤੀ ਗਈ ਹੈ।  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨਵ-ਨਿਯੁਕਤ ਥਾਣਾ ਮੁਖੀ ਦੀਨਾਨਗਰ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਦੀਨਾਨਗਰ ਸ਼ਹਿਰ ਅੰਦਰ ਰਾਤ ਦੇ ਸਮੇਂ ਪੁਲਸ ਪਾਰਟੀ ਦੀ ਗਸ਼ਤ ਹੋਰ ਤੇਜ਼ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ-  ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਡਰਾਈ ਡੇਅ ਘੋਸ਼ਿਤ

ਉਨ੍ਹਾਂ ਕਿਹਾ ਕਿ ਇਸ ਗਸ਼ਤ ਦੌਰਾਨ ਦੋ ਪੀ. ਸੀ. ਆਰ. ਮੋਟਰਸਾਈਕਲ ਅਤੇ ਇਕ ਸਕੂਟਰੀ  ਜੋ ਪੂਰੀ ਰਾਤ ਹਰ ਇਲਾਕੇ ਅੰਦਰ ਗਸ਼ਤ ਕਰੇਗੀ। ਉਨ੍ਹਾਂ ਕਿਹਾ ਕਿ ਗਸ਼ਤ ਤੇਜ਼ ਕਰਨ ਦਾ ਮੁੱਖ ਮਕਸਦ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਕੀਤਾ ਗਿਆ ਹੈ ਤਾਂ ਜੋ ਸ਼ਹਿਰ ਅੰਦਰ ਚੋਰੀ ਦੀਆਂ ਵਾਰਦਾਤਾਂ ਨੂੰ ਵੀ ਕਾਫੀ ਹੱਦ ਤੱਕ ਠੱਲ੍ਹ ਪਾਈ ਜਾ ਸਕੇ ਅਤੇ ਕੋਈ ਵੀ ਸ਼ਰਾਰਤੀ ਅਨਸਰ ਕਿਸੇ ਤਰ੍ਹਾਂ ਦੀ ਵੀ ਕੋਈ ਅਣਸੁਖਾਵੀ ਘਟਨਾ ਨੂੰ ਅੰਜਾਮ ਨਾ ਦੇ ਸਕੇ।

ਇਹ ਵੀ ਪੜ੍ਹੋ-  ਰੇਲਵੇ ਯਾਤਰੀਆਂ ਲਈ ਅਹਿਮ ਖ਼ਬਰ, ਅੰਮ੍ਰਿਤਸਰ ਤੋਂ ਚੱਲੇਗੀ ਸਪੈਸ਼ਲ ਰੇਲਗੱਡੀ

ਉਨ੍ਹਾਂ ਕਿਹਾ ਕਿ ਮੈਂ ਆਪਣਾ ਅਹੁਦਾ ਸੰਭਾਲਣ ਉਪਰੰਤ ਹੀ ਸ਼ਹਿਰ ਅੰਦਰ ਮਾੜੇ ਅਨਸਰਾਂ ਨੂੰ ਅਤੇ ਨਸ਼ੇ ਦੇ ਕਾਰੋਬਾਰੀਆਂ ਦਾ ਧੰਦਾ ਕਰਨ ਵਾਲਿਆਂ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਕੋਈ ਇਹ ਭੈੜੇ ਧੰਦੇ ਨਾਲ ਜੁੜਿਆ ਹੋਇਆ ਹੈ ਤਾਂ ਉਹ ਇਸ ਧੰਦੇ ਨੂੰ ਤੌਬਾ ਕਰਦੇ, ਨਹੀਂ ਤਾਂ ਪੁਲਸ ਵੱਲੋਂ ਪੂਰੀ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ  ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਲਾਕੇ ਅੰਦਰ ਜੇਕਰ ਕੋਈ ਨਸ਼ੇ ਦਾ ਧੰਦਾ ਕਰਦਾ ਹੈ ਤਾਂ ਉਸ ਦੀ ਸੂਚਨਾ ਪੁਲਸ ਨੂੰ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਦਾ ਨਾਂ ਬਿਲਕੁਲ ਗੁਪਤ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ- ਡਿਪੋਰਟ ਹੋਏ 119 ਭਾਰਤੀਆਂ ਨੂੰ ਰਿਸੀਵ ਕਰਨਗੇ CM ਮਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News