ਗੰਦਾ ਪਾਣੀ ਪੀਣ ਨਾਲ ਹੋਈ 4 ਲੋਕਾਂ ਦੀ ਮੌਤ ਦੇ ਮਾਮਲੇ ’ਚ ਐੱਸ.ਡੀ.ਓ. ਨੇ ਦਿੱਤਾ ਇਹ ਜਵਾਬ

08/07/2022 4:46:44 PM

ਅੰਮ੍ਰਿਤਸਰ (ਗੁਰਪ੍ਰੀਤ) - ਬੀਤੇ ਦੋ ਦਿਨ ਪਹਿਲਾਂ ਅੰਮ੍ਰਿਤਸਰ ਦੇ ਪਿੰਡ ਫਤਿਹਗੜ੍ਹ ਸ਼ੁਕਰ ਚੱਕ 'ਚ ਗੰਦਾ ਪਾਣੀ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ਦੇ ਸਬੰਧ ’ਚ ਐੱਸ.ਡੀ.ਐੱਮ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਵਲੋਂ ਪੀਣ ਵਾਲੇ ਪਾਣੀ ਦੇ ਸੈਂਪਲ ਭੇਜ ਦਿੱਤੇ ਗਏ ਸਨ। ਪਤਾ ਲੱਗਾ ਹੈ ਕਿ ਇਸ ਟੈਂਕੀ ਦਾ ਪਾਣੀ ਸਾਫ਼ ਨਹੀਂ ਹੈ ਅਤੇ ਇਹ ਪੀਣ ਯੋਗ ਨਹੀਂ ਹੈ। 

ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ ’ਚ ਸ਼ਰਮਸਾਰ ਹੋਈ ਮਾਂ ਦੀ ਮਮਤਾ, ਕੂੜੇ ਦੇ ਢੇਰ ’ਚੋਂ ਮਿਲੀ ਨਵ-ਜਨਮੀ ਬੱਚੀ ਦੀ ਲਾਸ਼

ਪਾਣੀ ਦੀ ਸੱਚਾਈ ਦਾ ਪਤਾ ਲਗਾਉਣ ਲਈ ਦੁਬਾਰਾ ਤੋਂ ਉਸ ਪਿੰਡ ਦੇ ਐੱਸ.ਡੀ.ਓ ਵੱਲੋਂ ਸੈਂਪਲ ਭੇਜੇ ਗਏ ਹਨ। ਇਸ ਸਬੰਧੀ ਐੱਸ.ਡੀ.ਓ ਦਾ ਕਹਿਣਾ ਹੈ ਕਿ ਕੁਝ ਦਿਨ ਪਹਿਲਾਂ ਇੱਥੇ ਇੱਕ ਮੇਲਾ ਲਗਾਇਆ ਗਿਆ ਸੀ, ਜਿਸ ਵਿੱਚ ਵੱਡੀ ਗਿਣਤੀ ’ਚ ਲੋਕ ਸ਼ਾਮਲ ਹੋਏ ਸਨ। ਹੋ ਸਕਦਾ ਹੈ ਕਿ ਉਸ ਕਾਰਨ ਕੁਝ ਲੋਕ ਬੀਮਾਰ ਹੋਏ ਸਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਦੀ ਮੌਤ ਹੋਈ ਹੈ, ਉਨ੍ਹਾਂ ’ਚੋਂ ਦੋ ਵਿਅਕਤੀ ਪਹਿਲਾਂ ਤੋਂ ਬੀਮਾਰ ਚੱਲ ਰਹੇ ਸਨ। ਉਨ੍ਹਾਂ ਕਿਹਾ ਕਿ ਜਿਹੜੀਆਂ ਦੋ ਕੁੜੀਆਂ ਦੀ ਮੌਤ ਹੋਈ ਹੈ, ਉਨ੍ਹਾਂ ਦੇ ਘਰ ਪਾਣੀ ਦਾ ਕੋਈ ਪ੍ਰਬੰਧ ਨਹੀਂ ਹੈ। 

ਪੜ੍ਹੋ ਇਹ ਵੀ ਖ਼ਬਰ: ਖਾਲੜਾ ਵਿਖੇ ਸਾਬਕਾ ਸਰਪੰਚ ਦੇ ਮੁੰਡੇ ਦੀ ਕਰਤੂਤ ਤੋਂ ਖ਼ਫ਼ਾ 2 ਬੱਚਿਆਂ ਦੀ ਮਾਂ ਨੇ ਗਲ ਲਾਈ ਮੌਤ

ਇਸ ਸਬੰਧ ’ਚ ਮੌਜੂਦਾ ਸਰਪੰਚ ਨਾਲ ਜਦੋਂ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਗੰਦਾ ਪਾਣੀ ਪੀਣ ਨਾਲ ਲੋਕ ਬੀਮਾਰ ਹੋ ਗਏ ਹਨ, ਜਿਸ ਕਰਕੇ 4 ਲੋਕਾਂ ਦੀ ਮੌਤ ਹੋ ਗਈ ਹੈ। ਇਸ ਗੱਲ ਦੀ ਕੋਈ ਸੱਚਾਈ ਨਹੀਂ ਹੈ, ਜਿਸ ਕਰਕੇ ਫਿਲਹਾਲ ਦੁਬਾਰਾ ਸੈਂਪਲ ਲਏ ਗਏ ਹਨ, ਜਿਨ੍ਹਾਂ ਦੀ ਰਿਪੋਰਟ 72 ਘੰਟੇ ’ਚ ਆਵੇਗੀ। ਬੀਮਾਰੀ ਤੋਂ ਠੀਕ ਹੋ ਚੁੱਕੇ ਲੋਕਾਂ ਨੇ ਦੱਸਿਆ ਕਿ ਉਹ ਇਥੋਂ ਦਾ ਪਾਣੀ ਪੀਣ ਨਾਲ ਬੀਮਾਰ ਨਹੀਂ ਹੋਏ। ਪਿੰਡ ਵਿੱਚ ਇੱਕ ਮੇਲਾ ਲੱਗਿਆ ਹੋਇਆ ਸੀ, ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਆਏ ਹੋਏ ਸਨ। ਹੋ ਸਕਦਾ ਹੈ ਕਿ ਉਸ ਵਿੱਚ ਕੋਈ ਗਲਤ ਖਾਣਾ ਖਾਣ ਕਾਰਨ ਉਹ ਬੀਮਾਰ ਹੋ ਗਏ। ਉਨ੍ਹਾਂ ਕਿਹਾ ਕਿ ਪਾਣੀ ਪੀਣ ਨਾਲ ਕਿਸੇ ਦੀ ਮੌਤ ਨਹੀਂ ਹੋਈ।  


rajwinder kaur

Content Editor

Related News