ਬੇਅਦਬੀ ਦੀਆਂ ਘਟਨਾਵਾਂ ਚਿੰਤਾਜਨਕ, ਲੋਕਾਂ ਦੇ ਸਹਿਯੋਗ ਨਾਲ ਹੱਲ ਕੀਤਾ ਜਾਵੇ : ਹਰਜਿੰਦਰ ਧਾਮੀ

Thursday, Dec 23, 2021 - 06:11 PM (IST)

ਬੇਅਦਬੀ ਦੀਆਂ ਘਟਨਾਵਾਂ ਚਿੰਤਾਜਨਕ, ਲੋਕਾਂ ਦੇ ਸਹਿਯੋਗ ਨਾਲ ਹੱਲ ਕੀਤਾ ਜਾਵੇ : ਹਰਜਿੰਦਰ ਧਾਮੀ

ਤਰਨਤਾਰਨ (ਬਲਵਿੰਦਰ ਕੌਰ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਪਹੁੰਚੇ। ਉਥੇ ਉਨ੍ਹਾਂ ਨੇ ਸੀਨੀਅਰ ਆਗੂ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਤੇ ਹੋਰਨਾਂ ਦੀ ਹਾਜ਼ਰੀ ’ਚ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਆਏ ਦਿਨ ਮਾੜੇ ਅਨਸਰਾਂ ਵਲੋਂ ਕੀਤੀਆਂ ਜਾ ਰਹੀਆਂ ਬੇਅਬਦੀਆਂ ਚਿੰਤਾਜਨਕ ਹਨ। ਇਨ੍ਹਾਂ ਨੂੰ ਰੋਕਣ ਲਈ ਹਰੇਕ ਗੁਰਦੁਆਰਾ ਅਸਥਾਨ ਵਿਖੇ ਸਾਨੂੰ ਸੁਚੇਤ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਮੁੱਚਾ ਅਮਲਾ ਆਪਣੀਆਂ ਸੇਵਾਵਾਂ ਸੁਚੇਤ ਰਹਿ ਕੇ ਨਿਭਾਅ ਰਿਹਾ ਹੈ। 

ਪੜ੍ਹੋ ਇਹ ਵੀ ਖ਼ਬਰ - ਦਰਬਾਰ ਸਾਹਿਬ ਬੇਅਦਬੀ ਮਾਮਲਾ : ਮ੍ਰਿਤਕ ਦੇ ਉਂਗਲਾਂ ਦੇ ਨਿਸ਼ਾਨ ਅਤੇ DNA ਜਾਂਚ ਲਈ ਰੱਖੇ ਗਏ ਵਿਸ਼ੇਸ਼ ਅੰਗ

ਉਨ੍ਹਾਂ ਨੇ ਪਿਛਲੇ ਦਿਨੀਂ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਵਾਪਰੀ ਮੰਦਭਾਗੀ ਘਟਨਾ ਦੀ ਸ਼੍ਰੋਮਣੀ ਕਮੇਟੀ ਵਲੋਂ ਇਕ ਸਿੱਟ ਦਾ ਗਠਨ ਕਰਨ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਸ਼੍ਰੋਮਣੀ ਕਮੇਟੀ ਵਲੋਂ ਇਸ ਘਟਨਾ ਦੀ ਪੁਰਜ਼ੋਰ ਨਿੰਦਾ ਕਰਦਿਆਂ ਸਰਕਾਰ ਨੂੰ ਕਿਹਾ ਕਿ ਉਹ ਇਸ ਘਟਨਾ ਦੀ ਤੇਜ਼ੀ ਨਾਲ ਜਾਂਚ ਕਰ ਕੇ ਦੋਸ਼ੀ ਸਬੰਧੀ ਸਾਰੀ ਜਾਣਕਾਰੀ ਜਨਤਕ ਕਰੇ। ਇਹ ਦੱਸਣ ਦਾ ਯਤਨ ਕਰੇ ਕਿ ਇਨ੍ਹਾਂ ਘਟਨਾਵਾਂ ਪਿੱਛੇ ਕਿਹੜੀਆਂ ਤਾਕਤਾਂ ਦਾ ਹੱਥ ਹੈ। ਇਸ ਮੌਕੇ ਉਨ੍ਹਾਂ ਨੇ ਪੰਜਾਬੀ ਸਿੱਖ ਸੰਗਤਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਨੇੜੇ ਦੇ ਗੁਰਦੁਆਰਾ ਸਾਹਿਬਾਨਾਂ ਦੇ ਪ੍ਰਬੰਧਕਾਂ ਦਾ ਪੂਰਨ ਸਹਿਯੋਗ ਦੇਣ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਕਪੂਰਥਲਾ ਦੇ ਗੁਰਦੁਆਰਾ ਸਾਹਿਬ ’ਚ ਕੀਤੀ ਗਈ ਬੇਅਦਬੀ ਦੀ ਕੋਸ਼ਿਸ਼


author

rajwinder kaur

Content Editor

Related News