ਸਹੁਰਾ ਪਰਿਵਾਰ ਤੋਂ ਦੁਖੀ ਵਿਆਹੁਤਾ ਨੇ ਲਾਈ ਖੁਦ ਨੂੰ ਅੱਗ

Sunday, Apr 07, 2019 - 07:58 PM (IST)

ਸਹੁਰਾ ਪਰਿਵਾਰ ਤੋਂ ਦੁਖੀ ਵਿਆਹੁਤਾ ਨੇ ਲਾਈ ਖੁਦ ਨੂੰ ਅੱਗ

ਅੰਮ੍ਰਿਤਸਰ, (ਅਰੁਣ)- ਦਾਜ ਦੇ ਲਾਲਚੀ ਸਹੁਰਾ ਪਰਿਵਾਰ ਤੋਂ ਦੁਖੀ ਇਕ ਵਿਆਹੁਤਾ ਵੱਲੋਂ ਖੁਦ ਨੂੰ ਅੱਗ ਲਾ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਘਰਿੰਡਾ ਦੀ ਪੁਲਸ ਨੂੰ ਕੀਤੀ ਸ਼ਿਕਾਇਤ 'ਚ ਨੇਹਾ ਨੇ ਦੱਸਿਆ ਕਿ 8 ਸਾਲ ਪਹਿਲਾਂ ਉਸ ਦਾ ਵਿਆਹ ਖਾਸਾ ਵਾਸੀ ਵਿਨੋਦ ਕੁਮਾਰ ਪੁੱਤਰ ਦਰਸ਼ਨ ਲਾਲ ਨਾਲ ਹੋਇਆ ਸੀ, ਉਸ ਦਾ ਸਹੁਰਾ ਪਰਿਵਾਰ ਸ਼ੁਰੂ ਤੋਂ ਹੀ ਦਾਜ ਦੀ ਮੰਗ ਨੂੰ ਲੈ ਕੇ ਉਸ ਨਾਲ ਕੁੱਟ-ਮਾਰ ਕਰਦਾ ਰਹਿੰਦਾ ਸੀ, ਜਿਸ ਤੋਂ ਦੁਖੀ ਹੋ ਕੇ ਉਸ ਨੇ 6 ਅਪ੍ਰੈਲ ਨੂੰ ਖੁਦ ਨੂੰ ਅੱਗ ਲਾ ਲਈ, ਇਸ ਦੇ ਬਾਵਜੂਦ ਉਸ ਦਾ ਸਹੁਰਾ ਪਰਿਵਾਰ ਉਸ ਨੂੰ ਹਸਪਤਾਲ ਲੈ ਕੇ ਨਹੀਂ ਗਿਆ। ਉਸ ਦੇ ਪੇਕੇ ਪਰਿਵਾਰ ਨੇ ਆ ਕੇ ਉਸ ਨੂੰ ਸਰਕਾਰੀ ਹਸਪਤਾਲ ਦਾਖਲ ਕਰਵਾਇਆ। ਪੁਲਸ ਨੇ ਸ਼ਿਕਾਇਤ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਪੀੜਤਾ ਦੇ ਪਤੀ ਵਿਨੋਦ ਕੁਮਾਰ ਖਿਲਾਫ ਮਾਮਲਾ ਦਰਜ ਕਰ ਕੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।


author

KamalJeet Singh

Content Editor

Related News