ਥਾਣਾ ਸਦਰ ਇਲਾਕੇ ''ਚ ਨਸ਼ੇਬਾਜ਼ਾਂ ਦੀ ਗੈਰਕਾਨੂੰਨੀ ਜਾਇਦਾਦ ''ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਵੱਡੀ ਕਾਰਵਾਈ

Monday, Oct 27, 2025 - 05:14 PM (IST)

ਥਾਣਾ ਸਦਰ ਇਲਾਕੇ ''ਚ ਨਸ਼ੇਬਾਜ਼ਾਂ ਦੀ ਗੈਰਕਾਨੂੰਨੀ ਜਾਇਦਾਦ ''ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਵੱਡੀ ਕਾਰਵਾਈ

ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ ਦੇ ਥਾਣਾ ਸਦਰ ਇਲਾਕੇ ਵਿਚ ਅੱਜ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਪਰਿਵਾਰ ਦੀ ਗੈਰਕਾਨੂੰਨੀ ਜਾਇਦਾਦ ਉਤੇ ਅੰਮ੍ਰਿਤਸਰ ਪੁਲਸ ਕਮਿਸ਼ਨਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ। ਜ਼ਿਲ੍ਹਾ ਪ੍ਰਸ਼ਾਸਨ ਤੇ ਅੰਮ੍ਰਿਤਸਰ ਪੁਲਸ ਥਾਣਾ ਸਦਰ ਦੇ ਅਧੀਨ ਪੈਂਦੀ ਸੰਧੂ ਕਲੋਨੀ, 88 ਫੁੱਟ ਰੋਡ ‘ਤੇ ਸਥਿਤ ਇਕ ਨਸ਼ਾ ਤਸਕਰ ਰਣਜੀਤ ਸਿੰਘ ਦੇ ਘਰ ਨੂੰ ਢਾਹ ਦਿੱਤਾ ਗਿਆ। ਇਹ ਜਾਇਦਾਦ ਰਣਜੀਤ ਸਿੰਘ ਅਤੇ ਉਸਦੇ ਪਰਿਵਾਰ ਵੱਲੋਂ ਗੈਰਕਾਨੂੰਨੀ ਤਰੀਕੇ ਨਾਲ ਨਸ਼ੀਲੇ ਪਦਾਰਥਾਂ ਦੀ ਤਸਕਰੀ ਤੋਂ ਬਣਾਈ ਗਈ ਸੀ।

ਇਹ ਵੀ ਪੜ੍ਹੋ- ਹਵਾਈ ਯਾਤਰੀਆਂ ਲਈ ਖ਼ੁਸ਼ਖਬਰੀ: ਅੰਮ੍ਰਿਤਸਰ ਤੋਂ ਸ਼ੁਰੂ ਹੋਈ ਇਹ ਉਡਾਣ

ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਸ ਦੇ ਸਾਂਝੇ ਆਪਰੇਸ਼ਨ ਤਹਿਤ ਕੀਤੀ, ਇਸ ਕਾਰਵਾਈ ਦੌਰਾਨ ਮੌਕੇ 'ਤੇ ਕਾਫੀ ਗਿਣਤੀ ਵਿਚ ਪੁਲਸ ਅਧਿਕਾਰੀ ਮੌਜੂਦ ਸਨ। ਇਸ ਮੌਕੇ ਪੁਲਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਦੋਸ਼ੀ ਰਣਜੀਤ ਸਿੰਘ ਉਰਫ ਰਾਣਾ, ਉਸਦੇ ਦੋ ਪੁੱਤਰ ਹਰਪ੍ਰੀਤ ਸਿੰਘ ਉਰਫ ਹੈਪੀ ਅਤੇ ਗੁਰਪਰਤਾਪ ਸਿੰਘ, ਤੇ ਉਸਦੀ ਨੂੰਹ ਪ੍ਰਿਯੰਕਾ ਦੇ ਖ਼ਿਲਾਫ ਐਨਡੀਪੀਐਸ ਐਕਟ ਤਹਿਤ ਕਈ ਕੇਸ ਦਰਜ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਆਈ ਇਕ ਹੋਰ ਛੁੱਟੀ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ

ਰਣਜੀਤ ਸਿੰਘ ਦੇ ਖ਼ਿਲਾਫ ਕੁੱਲ 5 ਐਫਆਈਆਰ ਤੇ 1 ਡੀਡੀਆਰ ਦਰਜ ਹੈ, ਜਦਕਿ ਉਸਦਾ ਪੁੱਤਰ ਹਰਪ੍ਰੀਤ ਸਿੰਘ 7 ਐਫਆਈਆਰ ਅਤੇ 3 ਡੀਡੀਆਰ ਦੇ ਮਾਮਲਿਆਂ ਵਿੱਚ ਜੇਲ੍ਹ ਵਿੱਚ ਬੰਦ ਹੈ। ਗੁਰਪਰਤਾਪ ਸਿੰਘ ਉੱਤੇ ਵੀ 2 ਐਫਆਈਆਰ ਤੇ 1 ਡੀਡੀਆਰ ਦਰਜ ਹੈ ਅਤੇ ਉਹ ਵੀ ਮੌਜੂਦਾ ਸਮੇਂ ਜੇਲ੍ਹ ਵਿੱਚ ਹੈ। ਪ੍ਰਿਯੰਕਾ, ਜੋ ਹਰਪ੍ਰੀਤ ਸਿੰਘ ਦੀ ਪਤਨੀ ਹੈ, ਉਸ ਦੇ ਉੱਤੇ ਵੀ ਇੱਕ ਮਾਮਲਾ ਦਰਜ ਹੈ ਅਤੇ ਉਹ ਵੀ ਹਿਰਾਸਤ ਵਿੱਚ ਹੈ।

ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਗੈਂਗਸਟਰਾਂ ਨੇ ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ

ਅੰਮ੍ਰਿਤਸਰ ਪੁਲਸ ਦੇ ਅੰਕੜਿਆਂ ਅਨੁਸਾਰ ਇਸ ਸਾਲ ਐਨਡੀਪੀਐਸ ਐਕਟ ਤਹਿਤ 1190 ਕੇਸ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 2220 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੌਰਾਨ ਪੁਲਸ ਵੱਲੋਂ 258.707 ਕਿਲੋਗ੍ਰਾਮ ਹੈਰੋਇਨ, 30.152 ਕਿਲੋਗ੍ਰਾਮ ਅਫੀਮ, 325.577 ਕਿਲੋਗ੍ਰਾਮ ਹੋਰ ਨਸ਼ੀਲੇ ਪਦਾਰਥ, 2.91 ਕਰੋੜ ਰੁਪਏ ਡਰੱਗ ਮਨੀ ਅਤੇ 100 ਵਾਹਨ ਵੀ ਜ਼ਬਤ ਕੀਤੇ ਗਏ ਹਨ। ਇਹ ਕਾਰਵਾਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ੇ ਦੇ ਖ਼ਿਲਾਫ ਸ਼ੁਰੂ ਕੀਤੇ ਗਏ ਕੜੇ ਕਦਮਾਂ ਦੀ ਲੜੀ ਦਾ ਹਿੱਸਾ ਹੈ, ਜਿਸਦਾ ਮਕਸਦ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਤੱਤਾਂ ਨੂੰ ਸਮੂਹਿਕ ਤੌਰ ‘ਤੇ ਖਤਮ ਕਰਨਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News