ਜ਼ਿਲ੍ਹਾ ਵਾਸੀਆਂ ਨੂੰ ਇਕੋ ਹੀ ਛੱਤ ਹੇਠਾਂ ਮਿਲਣਗੀਆਂ ਸਾਰੀਆਂ ਸਹੂਲਤਾਂ : ਸੋਨੀ

03/25/2021 4:48:57 PM

ਅੰਮ੍ਰਿਤਸਰ (ਨੀਰਜ) - ਜ਼ਿਲ੍ਹਾ ਵਾਸੀਆਂ ਨੂੰ ਇਕੋ ਛੱਤ ਹੇਠ ਸਾਰੀਆਂ ਸਰਕਾਰੀ ਸਹੂਲਤਾਂ ਦੇਣ ਦੇ ਉਦੇਸ਼ ਨਾਲ 93  ਕਰੋੜ ਰੁਪਏ ਦੀ ਲਾਗਤ ਨਾਲ ਬਣੇ ਚਾਰ ਮੰਜ਼ਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਉਦਘਾਟਨ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਅੱਜ ਆਪਣੇ ਕਰ ਕਮਲਾ ਨਾਲ ਕੀਤਾ। ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਸੋਨੀ ਨੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਵੱਖ-ਵੱਖ ਥਾਵਾਂ ’ਤੇ ਸਰਕਾਰੀ ਕੰਮਾਂ ਲਈ ਚੱਕਰ ਨਹੀਂ ਕੱਟਣੇ ਪੈਣਗੇ। ਸਾਰੀਆਂ ਸਹੂਲਤਾਂ ਉਨ੍ਹਾਂ ਨੂੰ ਇਕੋ ਛੱਤ ਹੇਠਾਂ ਮਿਲਣਗੀਆਂ। ਉਨ੍ਹਾਂ ਦੱਸਿਆ ਕਿ ਇਸ ਕੰਪਲੈਕਸ ਦੀ ਉਸਾਰੀ 2014 ਵਿਚ ਸ਼ੁਰੂ ਕੀਤੀ ਗਈ ਸੀ। ਇਸ ਕੰਪਲੈਕਸ ਦੇ ਦੋ ਵਿੰਗ ਹਨ, ਜਿਸ ਵਿਚ ਇਕ ਸਿਵਲ ਅਤੇ ਦੂਜਾ ਪੁਲਸ ਦਾ ਵਿੰਗ ਹੈ। 

ਪੜ੍ਹੋ ਇਹ ਵੀ ਖ਼ਬਰ - ਗਮ ’ਚ ਬਦਲੀਆਂ ਵਿਆਹ ਦੀਆਂ ਖੁਸ਼ੀਆਂ, ਵਿਆਹ ਦੇ ਡੱਬੇ ਵੰਡਣ ਗਏ ਭਰਾ ਦੀ ਹਾਦਸੇ ’ਚ ਦਰਦਨਾਕ ਮੌਤ

ਉਨ੍ਹਾਂ ਨੇ ਕਿਹਾ ਕਿ ਇਸ ਬਿਲਡਿੰਗ ਦਾ ਡਿਜਾਇਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਰਕੀਟੈਕਟ ਵਿਭਾਗ ਵਲੋਂ ਖਾਲਸਾ ਕਾਲਜ ਦੇ ਆਰਕੀਟੈਕਟ ਨੂੰ ਆਧਾਰ ਮੰਨਦੇ ਹੋਏ ਹੈਰੀਟੇਜ ਦੀ ਦਿੱਖ ਤਹਿਤ ਤਿਆਰ ਕੀਤਾ ਗਿਆ ਹੈ। ਇਸ ਕੰਪਲੈਕਸ ਵਿਚ ਡਿਪਟੀ ਕਮਿਸ਼ਨਰ ਦੇ ਦਫ਼ਤਰ ਤੋਂ ਇਲਾਵਾ 12 ਹੋਰ ਮਹਿਕਮੇ ਵੀ ਸਿਫ਼ਟ ਹੋਣਗੇ, ਜਿਨ੍ਹਾਂ ਵਿਚ ਸਿੱਖਿਆ, ਰੈਵੀਨਿਉ, ਐਕਸਾਈਜ਼ ਐਡ ਟੈਕਸ਼ੇਸ਼ਨ, ਜ਼ਿਲ੍ਹਾ ਅਟਾਰਨੀ, ਲੇਬਰ ਵਿਭਾਗ, ਪਸ਼ੂ ਪਾਲਣ ਤੇ ਡੇਅਰੀ ਵਿਕਾਸ ਵਿਭਾਗ ਆਦਿ ਸ਼ਾਮਲ ਹਨ। 

ਪੜ੍ਹੋ ਇਹ ਵੀ ਖ਼ਬਰ - ਹੈੱਡ ਗ੍ਰੰਥੀ ਦੇ ਪੁੱਤ ਦੇ ਖੁਦਕੁਸ਼ੀ ਮਾਮਲੇ ’ਚ ਆਇਆ ਨਵਾਂ ਮੋੜ, ਪੁਲਸ ਹੱਥ ਲੱਗੀ ਮ੍ਰਿਤਕ ਦੀ ਡਾਇਰੀ ਤੇ ਸੁਸਾਈਡ ਨੋਟ

ਸੋਨੀ ਨੇ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਗਰਾਉਡ ਫਲੋਰ ’ਤੇ ਹੀ ਸੇਵਾ ਕੇਂਦਰ ਸਥਾਪਤ ਕੀਤਾ ਗਿਆ ਹੈ। ਜੂਨ 2021 ਤੱਕ ਪੁਲਸ ਵਿੰਗ ਦਾ ਕੰਮ ਵੀ ਮੁਕੰਮਲ ਹੋ ਜਾਵੇਗਾ। ਸੋਨੀ ਨੇ ਦੱਸਿਆ ਕਿ ਸਾਡੀ ਸਰਕਾਰ ਦਾ ਇਕੋ ਹੀ ਉਦੇਸ਼ ਹੈ ਕਿ ਰਾਜ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕੀਤਾ ਜਾਵੇ। ਇਸ ਮੰਤਵ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜ ਦੇ ਹਰੇਕ ਜ਼ਿਲ੍ਹੇ ਵਿਚ ਤੰਦਰੁਸਤ ਪੰਜਾਬ ਸਿਹਤ ਕੇਂਦਰ, ਨਵੇਂ ਪੁਲਸ ਥਾਣੇ ਅਤੇ ਤਹਿਸੀਲ ਕੰਪਲੈਕਸਾਂ ਆਦਿ ਦਾ ਬੁਨਿਆਦੀ ਢਾਂਚਾ ਵਿਕਸਤ ਕੀਤਾ ਜਾ ਰਿਹਾ ਹੈ। 

ਪੜ੍ਹੋ ਇਹ ਵੀ ਖ਼ਬਰ - ਮੋਗਾ ‘ਚ ਦੁਖ਼ਦ ਘਟਨਾ : ਦਰਦ ਨਾਲ ਤੜਫਦੀ ਗਰਭਵਤੀ ਦੀ ਇਲਾਜ ਨਾ ਹੋਣ ਕਰਕੇ ਬੱਚੇ ਸਣੇ ਮੌਤ

ਇਸ ਮੌਕੇ ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਇਸ ਕੰਪਲੈਕਸ ਦਾ ਕੁਲ ਕਵਰਡ ਏਰੀਆਂ 6 ਲੱਖ 10 ਹਜ਼ਾਰ ਸਕੇਟਰ ਫੁੱਟ ਦੇ ਨੇੜੇ ਹੈ। ਪਾਰਕਿੰਗ ਲਈ ਦੋ ਬੇਸਮੈਟਾਂ ਵੀ ਬਣਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਬਿਲਡਿੰਗ ਵਿਚ ਇਕ ਵੱਡਾ ਮੀਟਿੰਗ ਹਾਲ, 2 ਵੀਡੀਓ ਕਾਨਫਰੰਸ ਰੂਮਾਂ ਦੀ ਵਿਵਸਥਾ ਵੀ ਕੀਤੀ ਗਈ ਹੈ। ਇਸ ਦੇ ਦੋ ਰਸਤਿਆਂ ਵਿਚੋ ਇਕ ਵੀ.ਆਈ.ਪੀ. ਐਟਰੀ ਅਤੇ ਇਕ ਆਮ ਲੋਕਾਂ ਲਈ ਐਟਰੀ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਕੰਪਲੈਕਸ ਵਿਚ 4 ਲਿਫਟਾਂ ਵੀ ਲਗਾਈਆਂ ਗਈਆਂ ਹਨ ਅਤੇ ਫਾਇਰ ਹਾਈਡਰੈਟ ਅਤੇ ਫਾਇਰ ਅਲਾਰਮ ਦੀ ਵਿਵਸਥਾ ਵੀ ਕੀਤੀ ਗਈ ਹੈ। 

ਪੜ੍ਹੋ ਇਹ ਵੀ ਖ਼ਬਰ - Holi 2021 : 499 ਸਾਲ ਬਾਅਦ ‘ਹੋਲੀ’ ’ਤੇ ਬਣ ਰਿਹੈ ਇਹ ਯੋਗ, ਰਾਸ਼ੀ ਅਨੁਸਾਰ ਕਰੋ ਇਨ੍ਹਾਂ ਰੰਗਾਂ ਦੀ ਵਰਤੋਂ, ਹੋਵੇਗਾ ਸ਼ੁਭ

ਡਿਪਟੀ ਕਮਿਸ਼ਨਰ ਦਫ਼ਤਰ ਦੇ ਮੁਲਾਜ਼ਮਾਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਵੀ ਕਰਵਾਇਆ ਗਿਆ, ਜਿਸ ਵਿੱਚ ਓਮ ਪ੍ਰਕਾਸ਼ ਸੋਨੀ, ਡਿਪਟੀ ਕਮਿਸ਼ਨਰ ਸ੍ਰ ਖਹਿਰਾ, ਪੁਲਸ ਕਮਿਸ਼ਨਰ ਡਾ: ਸੁਖਚੈਨ ਸਿੰਘ ਅਤੇ ਹੋਰ ਪਤਵੰਤਿਆਂ ਵੱਲੋਂ ਮੱਥਾ ਟੇਕ ਕੇ ਆਪਣੀ ਹਾਜ਼ਰੀ ਲਵਾਈ। ਇਸ ਮੌਕੇ ਖਹਿਰਾ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਵਰਚੂਅਲ ਉਦਘਾਟਨ ਹੋਣ ’ਤੇ ਮੁੱਖ ਮਹਿਮਾਨ ਸ੍ਰੀ ਸੋਨੀ, ਹੋਰ ਰਾਜਸੀ ਸਖਸ਼ੀਅਤਾਂ ਅਤੇ ਅਧਿਕਾਰੀਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਸੁਨੀਲ ਦੱਤੀ, ਵਿਧਾਇਕ ਸ: ਹਰਪ੍ਰਤਾਪ ਸਿੰਘ ਅਜਨਾਲਾ, ਪੁਲਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿਲ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਹਿੰਮਾਸੂ ਅਗਰਵਾਲ, ਐੱਸ.ਐੱਸ.ਪੀ ਦਿਹਾਤੀ ਸ਼ੀ ਧਰੁਵ ਦਹੀਆ ਆਦਿ ਹਾਜ਼ਰ ਸਨ। 

ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਵੱਡੀ ਵਾਰਦਾਤ : ਵਿਦੇਸ਼ੋਂ ਆਏ ਵਿਅਕਤੀ ਨੇ ਸਾਬਕਾ ਫੌਜੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ (ਤਸਵੀਰਾਂ)


rajwinder kaur

Content Editor

Related News