ਜ਼ਿਲ੍ਹਾ ਬਾਰ ਐਸੋਸੀਏਸ਼ਨ ਗੁਰਦਾਸਪੁਰ ਵੱਲੋਂ ਮੁੱਖ ਮੰਤਰੀ ਪੰਜਾਬ ਦੇ OSD ਨੂੰ ਸੌਂਪਿਆ ਮੰਗ ਪੱਤਰ

09/11/2021 11:34:58 AM

ਗੁਰਦਾਸਪੁਰ (ਸਰਬਜੀਤ) - ਜ਼ਿਲ੍ਹਾ ਗੁਰਦਾਸਪੁਰ ਤੋਂ ਬਟਾਲਾ ਨੂੰ ਅਲਗ ਜ਼ਿਲ੍ਹਾ ਨਾ ਬਣਾਉਣ ਦੇ ਸਬੰਧ ਵਿੱਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਅਹੁੱਦੇਦਾਰ ਪ੍ਰਧਾਨ ਐਡਵੋਕੇਟ ਰਾਕੇਸ਼ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਦੇ ਓ.ਐੱਸ.ਡੀ ਅਮਰਦੀਪ ਮਾਨੇਪੁਰ ਨੂੰ ਮਿਲੇ। ਇਸ ਦੌਰਾਨ ਉਨ੍ਹਾਂ ਨੇ ਇੱਕ ਮੰਗ ਪੱਤਰ ਸੌਂਪਿਆ, ਜਿਸ ਵਿੱਚ ਕਿਹਾ ਗਿਆ ਕਿ ਗੁਰਦਾਸਪੁਰ ਜ਼ਿਲ੍ਹੇ ਨਾਲੋਂ ਬਟਾਲਾ ਜ਼ਿਲ੍ਹਾ ਬਣਾ ਦੇ ਜ਼ਿਲ੍ਹੇ ਦੇ ਟੋਟੇ ਨਾ ਕੀਤੇ ਜਾਣ। 

ਪੜ੍ਹੋ ਇਹ ਵੀ ਖ਼ਬਰ - ਅਹਿਮ ਖ਼ਬਰ: ਕੋਰੋਨਾ ਵੈਕਸੀਨ ਲਗਾਏ ਬਿਨਾਂ ਵਿਆਹ ਜਾਂ ਕਿਸੇ ਹੋਰ ਪ੍ਰੋਗਰਾਮ ’ਚ ਗਏ ਤਾਂ ਹੋਵੇਗੀ ਸਖ਼ਤ ਕਾਰਵਾਈ

ਇਸ ਸਬੰਧੀ ਮੁੱਖ ਮੰਤਰੀ ਦੇ ਓ. ਐੱਸ. ਡੀ ਨੇ ਇੰਨਾਂ ਅਹੁੱਦੇਦਾਰਾਂ ਨੂੰ ਵਿਸ਼ਵਾਸ਼ ਦਵਾਇਆ ਕਿ ਬਟਾਲਾ ਜ਼ਿਲ੍ਹਾ ਨਹੀਂ ਬਣਾਇਆ ਜਾਵੇਗਾ। ਇਸ ਸਬੰਧੀ ਅਜੇ ਕਾਨੂੰਨੀ ਪ੍ਰਕਿਰਿਆ ਅਤੇ ਹੋਰ ਜਾਂਚ ਲੈਣ ਦਾ ਫ਼ੈਸਲਾ ਲੈਣਾ ਹੈ। ਇਸ ਲਈ ਇਹ ਫ਼ੈਸਲਾ ਜਲਦੀ ਲੈਣਾ ਅਸੰਭਵ ਨਹੀਂ ਹੈ। ਇਸ ਮੌਕੇ ਸੈਕਟਰੀ ਜਤਿੰਦਰ ਗਿੱਲ, ਸਾਬਕਾ ਪ੍ਰਧਾਨ ਪ੍ਰਦੀਪ ਕੁਮਾਰ, ਐਡਵੋਕੇਟ ਗੁਰਦੇਵ ਸਿੰਘ ਸੋਹਲ, ਐਸ.ਐਸ. ਬਸਰਾ, ਕਸ਼ਮੀਰ ਸਿੰਘ ਪੰਨੂੰ ਤੋਂ ਇਲਾਵਾ 100 ਤੋਂ ਵੱਧ ਐਡਵਕੋਟੇ ਵੱਲੋਂ ਸ਼ਿਰਕਤ ਕੀਤੀ ਗਈ, ਜਦੋਂਕਿ 11 ਮੈਬਰੀ ਕਮੇਟੀ ਨੇ ਮੁੱਖ ਮੰਤਰੀ ਪੰਜਾਬ ਦੇ ਓ.ਐੱਸ.ਡੀ ਨੂੰ ਮੰਗ ਪੱਤਰ ਦਿੱਤਾ।

ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ


rajwinder kaur

Content Editor

Related News