ਤਰਨਤਾਰਨ ਜ਼ਿਲ੍ਹੇ ''ਚ ਸਿਹਤ ਅਫ਼ਸਰ ਦੀ ਅਗਵਾਈ ਹੇਠ 15 ਖਾਣ-ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਸੀਲ

Friday, Oct 27, 2023 - 02:38 PM (IST)

ਤਰਨਤਾਰਨ ਜ਼ਿਲ੍ਹੇ ''ਚ ਸਿਹਤ ਅਫ਼ਸਰ ਦੀ ਅਗਵਾਈ ਹੇਠ 15 ਖਾਣ-ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਸੀਲ

ਤਰਨਤਾਰਨ (ਰਮਨ)- ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਸਿਹਤ ਵਿਭਾਗ ਵਲੋਂ ਆਏ ਦਿਨ ਵੱਖ-ਵੱਖ ਦੁਕਾਨਾਂ ਦੀ ਚੈਕਿੰਗ ਕਰਦੇ ਹੋਏ ਮਿਲਾਵਟਖੋਰਾਂ ਅਤੇ ਘਟੀਆ ਮਟੀਰੀਅਲ ਨਾਲ ਖਾਣ-ਪੀਣ ਵਾਲੀਆਂ ਵਸਤੂਆਂ ਤਿਆਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਐਕਸ਼ਨ ਲਿਆ ਹੈ। ਸਿਹਤ ਵਿਭਾਗ ਵੱਲੋਂ ਸੈਂਪਲ ਭਰੇ ਜਾ ਰਹੇ ਹਨ ਉੱਥੇ ਹੀ ਨਾ ਖਾਣ ਯੋਗ ਵਸਤੂਆਂ ਨੂੰ ਮੌਕੇ ’ਤੇ ਨਸ਼ਟ ਕਰਨ ਦੀ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਲੜੀ ਦੇ ਤਹਿਤ ਤਰਨਤਰਨ ਸ਼ਹਿਰ ਤੋਂ ਇਲਾਵਾ ਸਰਹੱਦੀ ਪਿੰਡ ਖਾਲੜਾ, ਭਿੱਖੀਵਿੰਡ ਵਿਖੇ ਮੌਜੂਦ ਵੱਖ-ਵੱਖ ਹਲਵਾਈ ਅਤੇ ਹੋਰ ਦੁਕਾਨਾਂ ਦੀ ਚੈਕਿੰਗ ਕਰਦੇ ਹੋਏ ਕੁੱਲ 15 ਵਸਤੂਆਂ ਦੇ ਸੈਂਪਲ ਸੀਲ ਕਰਦੇ ਹੋਏ ਲੈਬਾਰਟਰੀ ਜਾਂਚ ਲਈ ਭੇਜ ਦਿੱਤੇ ਗਏ ਹਨ।

ਇਹ ਵੀ ਪੜ੍ਹੋ- ਅੰਮ੍ਰਿਤਸਰ ਪ੍ਰਸ਼ਾਸਨ ਵੱਲੋਂ ਤਿਉਹਾਰਾਂ ਦੇ ਮੱਦੇਨਜ਼ਰ ਸਖ਼ਤ ਦਿਸ਼ਾ ਨਿਰਦੇਸ਼ ਜਾਰੀ

ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿਹਤ ਅਫ਼ਸਰ ਲਖਵੀਰ ਸਿੰਘ ਨੇ ਦੱਸਿਆ ਕਿ ਸਿਹਤ ਮੰਤਰੀ ਵਲੋਂ ਮਿਲੇ ਸਖ਼ਤ ਹੁਕਮਾਂ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਅੰਦਰ ਲਗਾਤਾਰ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤੂਆਂ ਦੀ ਚੈਕਿੰਗ ਕਰਦੇ ਹੋਏ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਤਰਨਤਰਨ ਸ਼ਹਿਰ ਤੋਂ ਇਲਾਵਾ ਕਸਬਾ ਭਿੱਖੀਵਿੰਡ ਅਤੇ ਖਾਲੜਾ ਵਿਖੇ ਮੌਜੂਦ ਵੱਖ-ਵੱਖ ਹਲਵਾਈ ਅਤੇ ਹੋਰ ਦੁਕਾਨਦਾਰਾਂ ਦੀ ਅਚਾਨਕ ਚੈਕਿੰਗ ਕਰਦੇ ਹੋਏ ਕੁੱਲ 15 ਸੈਂਪਲ ਸੀਲ ਕੀਤੇ ਗਏ ਹਨ।

ਇਹ ਵੀ ਪੜ੍ਹੋ- ਗਾਹਕ ਨੂੰ ਜ਼ਿੰਦਾ ਸੁੰਡੀਆਂ ਵਾਲਾ ਪਿੱਜ਼ਾ ਪਰੋਸਣ ਵਾਲੇ ਰੈਸਟੋਰੈਂਟ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਉਨ੍ਹਾਂ ਦੱਸਿਆ ਕਿ ਕਈ ਹਲਵਾਈ ਦੀਆਂ ਦੁਕਾਨਾਂ ਉੱਪਰ ਸਾਫ਼ ਸੁਥਰਾ ਮਾਹੌਲ ਵੇਖਣ ਨੂੰ ਮਿਲਿਆ ਅਤੇ ਮਿਠਾਈਆਂ ਨੂੰ ਢੱਕ ਕੇ ਰੱਖਿਆ ਹੋਇਆ ਸੀ ਪਰ ਕੁਝ ਦੁਕਾਨਾਂ ’ਤੇ ਗੰਦਗੀ ਪਾਈ ਗਈ। ਜਿਨ੍ਹਾਂ ਨੂੰ ਸਖ਼ਤੀ ਨਾਲ ਤਾੜਨਾ ਜਾਰੀ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾਕਟਰ ਲਖਵੀਰ ਸਿੰਘ ਨੇ ਦੱਸਿਆ ਕਿ ਸਿਹਤ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੇ ਨਿਯਮਾਂ ਅਨੁਸਾਰ ਦੁਕਾਨਦਾਰ ਨੂੰ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਲੋਕ ਬੀਮਾਰ ਨਾ ਹੋ ਸਕਣ। ਇਸ ਮੌਕੇ ਫੂਡ ਸੇਫਟੀ ਅਫ਼ਸਰ ਮੈਡਮ ਰਜਨੀ ਨੇ ਦੁਕਾਨਦਾਰਾਂ ਨੂੰ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਕਰਵਾਉਣ ਸਬੰਧੀ ਵਿਸ਼ੇਸ਼ ਤੌਰ ’ਤੇ ਜਾਗਰੂਕ ਕੀਤਾ।

ਇਹ ਵੀ ਪੜ੍ਹੋ- ਵਿਆਹ 'ਚ ਜ਼ਬਰਦਸਤ ਹੰਗਾਮਾ, 400 ਪਲੇਟਾਂ ਦੀ ਕਰਵਾਈ ਸੀ ਬੁਕਿੰਗ ਪਰ ਭੁੱਖੇ ਮੁੜੇ ਬਰਾਤੀ,ਜਾਣੋ ਪੂਰਾ ਮਾਮਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News