26 ਜਨਵਰੀ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ
Saturday, Jan 10, 2026 - 05:15 PM (IST)
ਤਰਨਤਾਰਨ (ਰਾਜੂ)- ਪੁਲਸ ਲਾਈਨ ਸਟੇਡੀਅਮ ਤਰਨਤਾਰਨ ਵਿਖੇ 26 ਜਨਵਰੀ ਨੂੰ 77ਵਾਂ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਡਿਪਟੀ ਕਮਿਸ਼ਨਰ ਰਾਹੁਲ ਆਈ. ਏ. ਐੱਸ. ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ ਗਈ।
ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਸ਼ਾਤਰ ਕੁੜੀਆਂ ਦਾ ਗਿਰੋਹ ਸਰਗਰਮ, ਹੈਰਾਨ ਕਰੇਗਾ ਪੂਰਾ ਮਾਮਲਾ
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਰਾਹੁਲ ਨੇ ਦੱਸਿਆ ਕਿ 26 ਜਨਵਰੀ ਨੂੰ ਜ਼ਿਲਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਸੂਬੇ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਹੁਣ ਤੋਂ ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦੇਣ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਬਿਊਟੀਸ਼ੀਅਨ ਨੂੰ ਮਾਰੀਆਂ ਤਾਬੜਤੋੜ ਗੋਲੀਆਂ, ਫੈਲੀ ਦਹਿਸ਼ਤ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮਹਿਮਾਨ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਪੰਜਾਬ ਪੁਲਸ ਦੇ ਜਵਾਨਾਂ, ਪੰਜਾਬ ਪੁਲਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ. ਸੀ. ਸੀ. ਕੈਡਿਟਸ ਅਤੇ ਸਕੂਲੀ ਵਿਦਿਆਰਥੀਆਂ ਦੀਆਂ ਬੈਂਡ ਟੀਮਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਇਸ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ।
ਇਹ ਵੀ ਪੜ੍ਹੋ- ਅਹਿਮ ਖ਼ਬਰ: ਜਲੰਧਰ ਤੇ ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗ ਗਈਆਂ ਕਈ ਪਾਬੰਦੀਆਂ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਵਿਚ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬ ਦੇ ਸੱਭਿਆਚਾਰ ਨਾਲ ਲਬਰੇਜ਼ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਸਮਾਗਮ ਦੌਰਾਨ ਵੀਰ ਨਾਰੀਆਂ, ਸੁਤੰਤਰਤਾ ਸੈਨਾਨੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਲੋਹੜੀ ਤੱਕ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
ਡਿਪਟੀ ਕਮਿਸ਼ਨਰ ਰਾਹੁਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਣਤੰਤਰ ਦਿਵਸ ਮੌਕੇ ਸਮਾਗਮ ਵਾਲੇ ਸਥਾਨ ਅਤੇ ਸ਼ਹਿਰ ’ਚ ਸਫ਼ਾਈ ਵਿਵਸਥਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਸਮਾਗਮ ਵਾਲੀ ਥਾਂ ’ਤੇ ਹੁਣ ਤੋਂ ਹੀ ਤਿਆਰੀਆਂ ਵਿਚ ਜੁੱਟ ਜਾਣ ਲਈ ਕਿਹਾ। ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਡਾ. ਕਰਨਵੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਜੀਵ ਕੁਮਾਰ, ਜ਼ਿਲਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਬਿਕਰਮਜੀਤ ਸਿੰਘ ਪੁਰੇਵਾਲ, ਡੀ.ਡੀ.ਪੀ.ਓ ਪਿਆਰ ਸਿੰਘ ਖ਼ਾਲਸਾ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
