ਜ਼ਿਲਾ ਮੈਜਿਸਟ੍ਰੇਟ ਤਰਨ ਤਾਰਨ ਵੱਲੋਂ ਜ਼ਿਲ੍ਹੇ ''ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

07/23/2019 12:46:39 AM

ਤਰਨਤਾਰਨ/ਚੋਹਲਾ ਸਾਹਿਬ,(ਰਾਕੇਸ਼ ਨਈਅਰ): ਜ਼ਿਲਾ ਮੈਜਿਸਟ੍ਰੇਟ ਤਰਨਤਾਰਨ ਪਰਦੀਪ ਕੁਮਾਰ ਵੱਲੋਂ 5 ਜੁਲਾਈ, 2019 ਨੂੰ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, ਜੁਰਮ/ਵਾਰਦਾਤਾਂ ਦੀ ਰੋਕਥਾਮ ਕਰਨੀ ਜ਼ਰੂਰੀ ਸਮਝਦਿਆ ਹੋਇਆ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਤਰਨਤਾਰਨ ਦੀ ਸੀਮਾਵਾਂ ਅੰਦਰ ਇਹ ਹੁਕਮ ਜਾਰੀ ਕੀਤਾ ਹੈ। ਜਿਸ ਦੌਰਾਨ ਜ਼ਿਲੇ ਦੀ ਮਿਉਸੀਪਲ ਕਮੇਟੀਆਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਜਦੋਂ ਵੀ ਕੋਈ ਵਿਅਕਤੀ ਆਪਣੇ ਘਰ ਵਿੱਚ ਕਿਰਾਏਦਾਰ, ਨੌਕਰ, ਪੇਇੰਗ ਗੈਸਟ ਰੱਖਦਾ ਹੈ ਤਾਂ ਉਹ ਉਸ ਦਾ ਪੂਰਾ ਵੇਰਵਾ ਨੇੜੇ ਦੇ ਪੁਲਿਸ ਥਾਣੇ ਜਾਂ ਚੌਂਕੀ ਵਿੱਚ ਦਰਜ ਕਰਵਾਏਗਾ। 
ਜ਼ਿਲਾ ਮੈਜਿਸਟ੍ਰੇਟ ਵੱਲੋਂ ਜਾਰੀ ਇੱਕ ਹੋਰ ਹੁਕਮ ਰਾਹੀਂ ਜ਼ਿਲਾ ਤਰਨ ਤਾਰਨ ਦੀਆਂ ਸੀਮਾਵਾਂ ਅੰਦਰ ਵਧੀਕ ਡਾਇਰਟੈਕਟ ਜਨਰਲ ਪੁਲਿਸ, ਟਰੈਫਿਕ, ਪੰਜਾਨ ਚੰਡੀਗੜ ਤੋਂ ਬਿਨਾਂ ਪ੍ਰਵਾਨਗੀ ਲਏ ਗੱਡੀਆਂ ਤੇ ਲਾਲ ਬੱਤੀ, ਨੀਲੀ ਬੱਤੀ, ਅੰਬਰ ਬੱਤੀ, ਕਾਲੀ ਫਿਲਮ ਅਤੇ ਸ਼ੀਸ਼ੀਆ ਅਤੇ ਵਹੀਕਲਾਂ ਉਪਰ ਅਣ-ਅਧਿਕਾਰਿਤ ਤਰੀਕੇ ਨਾਲ ਵਿਭਾਗਾਂ ਦੇ ਨਾਮ ਜਿਵੇਂ ਪੁਲਸ, ਆਰਮੀ, ਵੀ. ਆਈ. ਵੀ ਅਤੇ ਗਵਰਨਮੈਂਟ ਡਿਊਟੀ ਲਿਖਾ ਕੇ ਸਟੀਕਰ ਆਦਿ ਲਗਾਉਣ ਤੇ ਪੂਰਨ ਪਾਬੰਦੀ ਲਗਾਈ ਜਾਂਦੀ ਹੈ। ਇਸ ਤੋਂ ਇਲਾਵਾ ਜ਼ਿਲੇ ਵਿਚ ਕਿਸੇ ਵੀ ਦੁਕਾਨਦਾਰ ਵੱਲੋਂ ਜੇਕਰ ਕਾਲੀ ਫਿਲਮ, ਨੀਲੀ ਬੱਤੀਆਂ, ਲਾਲ ਬੱਤੀਆਂ ਤੇ ਅੰਬਰ ਬੱਤੀਆਂ ਵੇਚੀਆਂ ਜਾਂਦੀਆਂ ਹਨ ਤੇ ਗੱਡੀਆਂ ਦੇ ਸ਼ੀਸ਼ੀਆਂ ਤੇ ਕਾਲੀ ਫਿਲਮ ਲਗਾਈ ਜਾਂਦੀ ਹੈ 'ਤੇ ਵੀ ਪੂਰਨ ਪਾਬੰਦੀ ਲਗਾਈ ਜਾਂਦੀ ਹੈ। ਇਹ ਹੁਕਮ ਸੁਰੱਖਿਆ ਅਮਲੇ/ਡਿਊਟੀ ਤੇ ਤਾਇਨਾਤ ਪੁਲਸ ਅਮਲੇ 'ਤੇ ਲਾਗੂ ਨਹੀਂ ਹੋਵੇਗਾ ।   
ਜ਼ਿਲਾ ਮੈਜਿਸਟ੍ਰੇਟ, ਤਾਰਨ ਤਾਰਨ ਪਰਦੀਪ ਕੁਮਾਰ ਸੱਭਰਵਾਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤਾ ਹੈ ਕਿ ਜ਼ਿਲਾ ਤਰਨ ਤਾਰਨ ਵਿਚ ਵੱਖ-ਵੱਖ ਅਵਾਜ਼ਾਂ ਵਾਲੇ ਹਾਰਨ, ਪ੍ਰੈਸ਼ਰ ਹਾਰਨ, ਸਿਲੈਨਸਰ ਕਢਵਾਏ ਵਹੀਕਲਾਂ ਦੀ ਵਰਤੋਂ ਕਰਨ, ਵਹੀਕਲ ਚਲਾਉਂਦੇ ਸਮੇਂ ਮੋਬਾਇਲ ਦੀ ਵਰਤੋਂ ਕਰਨ ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ । ਜ਼ਿਲਾ ਮੈਜਿਸਟ੍ਰੇਟ ਨੇ ਇਕ ਹੁਕਮ ਜਾਰੀ ਕਰਕੇ ਆਮ ਜਨਤਾ ਹੁਕਮ ਦਿੱਤਾ ਹੈ ਕਿ ਜ਼ਿਲਾ ਤਰਨ ਤਾਰਨ ਦੀ ਹਦੂਦ ਦੇ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ਤੇ ਜਾਂ ਜਨਤਕ ਥਾਵਾਂ 'ਤੇ ਚਰਾਉਣ ਲਈ ਲੈ ਕੇ ਨਹੀਂ ਜਾਣਗੇ ਅਤੇ ਨਾ ਹੀ ਅਵਾਰਾ ਛੱਡਣਗੇ । ਜ਼ਿਲਾ ਮੈਜਿਸਟ੍ਰੇਟ ਨੇ ਇੱਕ ਹੋਰ ਹੁਕਮ ਰਾਹੀਂ ਜਿਲਾ ਤਰਨਤਾਰਨ ਦੀ ਹਦੂਦ ਅੰਦਰ ਪੈਂਦੇ ਸ਼ਹਿਰਾਂ, ਕਸਬਿਆਂ ਦੇ ਬਜ਼ਾਰਾਂ ਵਿੱਚ ਵਧਾ ਕੇ ਟੀਨਾ ਲਗਾਉਣ ਅਤੇ ਸਾਈਨ ਬੋਰਡ ਲਗਾਉਣ 'ਤੇ ਰੋਕ ਲਗਾਈ ਹੈ। ਪਾਬੰਦੀ ਦੇ ਇਹ ਹੁਕਮ 7 ਸਤੰਬਰ, 2019 ਤੱਕ ਲਾਗੂ ਰਹਿਣਗੇ।