ਜ਼ਿਲ੍ਹਾ ਪਠਾਨਕੋਟ ਪੁਲਸ ਨੇ ਮੰਦਰ, ਗੁਰਦੁਆਰਿਆਂ ਤੇ ਮਸਜਿਦਾਂ ਦੀ ਕੀਤੀ ਸਮੀਖਿਆ

03/24/2023 12:54:58 PM

ਪਠਾਨਕੋਟ (ਸ਼ਾਰਦਾ)- ਇਕ ਹਫ਼ਤੇ ਤੋਂ ਅੰਮ੍ਰਿਤਪਾਲ ਨੂੰ ਲੈ ਕੇ ਜੋ ਘਟਨਾਕ੍ਰਮ ਚੱਲ ਰਿਹਾ ਹੈ, ਉਸ ਨੂੰ ਲੈ ਕੇ ਜ਼ਿਲ੍ਹਾ ਪਠਾਨਕੋਟ ਦੀ ਪੁਲਸ ਵੀ ਪੂਰੀ ਤਰ੍ਹਾਂ ਨਾਲ ਮੁਸਤੈਦ ਨਜ਼ਰ ਆ ਰਹੀ ਹੈ। ਚਾਹੇ ਪਾਕਿਸਤਾਨ ਦੇ ਨਾਲ-ਨਾਲ ਕਠੂਆ ਖੇਤਰ ਦੇ ਨਾਲ ਲੱਗਣ ਵਾਲਾ ਬਮਿਆਲ ਦਾ ਖ਼ੇਤਰ ਹੋਵੇ ਜਾਂ ਮਾਧੋਪੁਰ ਇੰਟਰ ਸਟੇਟ ਨਾਕੇ ਹੋਣ ਅਤੇ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਣ ਵਾਲੇ ਆਉਣ-ਜਾਣ ਵਾਲੇ ਰਸਤਿਆਂ ’ਤੇ ਪੁਲਸ ਨੇ ਆਪਣੀ ਚੌਕਸੀ ਵਧਾ ਦਿੱਤੀ ਹੈ। ਸਾਰੇ ਆਉਣ-ਜਾਣ ਵਾਲੇ ਵਾਹਨਾਂ ’ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਸਮੇਂ-ਸਮੇਂ ’ਤੇ ਨਾਕੇ ਲਗਾ ਕੇ ਇਸ ਗੱਲ ਦੀ ਵੀ ਜਾਂਚ ਕੀਤੀ ਜਾਂਦੀ ਹੈ ਕਿ ਕਿਸੇ ਤਰ੍ਹਾਂ ਦਾ ਕੋਈ ਗੈਰ ਸਮਾਜਿਕ ਅਨਸਰ ਬਚ ਕੇ ਨਾ ਜਾ ਸਕੇ।

ਇਹ ਵੀ ਪੜ੍ਹੋ- ਪਾਕਿ ਦੀਆਂ ਨਾਪਾਕ ਹਰਕਤਾਂ ਜਾਰੀ, ਡਰੋਨ ਰਾਹੀਂ ਸਰਹੱਦ ਪਾਰ ਸੁੱਟੇ ਹਥਿਆਰ

ਪੁਲਸ ਪੱਕੇ ਨਾਕਿਆਂ ਦੇ ਨਾਲ-ਨਾਲ ਸਥਾਨ ਬਦਲ ਕੇ ਨਾਕੇ ਲਗਾ ਰਹੀ ਹੈ ਤਾਂ ਜੋ ਕੋਈ ਵੀ ਦੇਸ਼ ਵਿਰੋਧੀ ਜਾਂ ਸਮਾਜ ਵਿਰੋਧੀ ਅਨਸਰ ਜ਼ਿਲ੍ਹੇ ’ਚ ਵੜਣ ਦਾ ਯਤਨ ਨਾ ਕਰਨ। ਇਸ ਸਬੰਧੀ ਐੱਸ. ਐੱਸ. ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਚਿੰਤਾ ਦੀ ਜ਼ਰੂਰਤ ਨਹੀਂ ਹੈ। ਜ਼ਿਲ੍ਹਾ ਪੁਲਸ ਪੂਰੀ ਤਰ੍ਹਾਂ ਨਾਲ ਚੌਕਸ ਹੈ ਅਤੇ ਹਾਈ ਅਲਰਟ ’ਤੇ ਹੈ। ਇਸ ਸਮੇਂ ਨਰਾਤਿਆਂ ਦਾ ਸਮੇਂ ਚੱਲ ਰਿਹਾ ਹੈ ਅਤੇ ਹਰ ਵਿਅਕਤੀ ਪੂਜਾ-ਪਾਠ ’ਚ ਵਿਅਸਤ ਹੈ। ਮੰਦਰਾਂ ’ਚ ਭੀੜ ਵੱਧ ਰਹੀ ਹੈ। ਇਸੇ ਤਰ੍ਹਾਂ ਮੁਸਲਿਮ ਭਾਈਆਂ ਦੇ ਰੋਜ਼ੇ ਸ਼ੁਰੂ ਹੋ ਗਏ ਹਨ, ਕਿਤੇ ਕੋਈ ਦੁਸ਼ਮਨ ਦੇਸ਼ ਪਾਕਿਸਤਾਨ ਅਜਿਹੀ ਸਥਿਤੀ ਦਾ ਲਾਭ ਉਠਾ ਕੇ ਸੰਪਰਦਾਇਕ ਸੋਹਾਰਦ ਨੂੰ ਵਿਗਾੜਨ ਦੀ ਘਿਣੌਨੀ ਚਾਲ-ਚੱਲ ਸਕਦਾ ਹੈ। 

ਇਹ ਵੀ ਪੜ੍ਹੋ- ਬਾਬਾ ਬਕਾਲਾ ਸਾਹਿਬ ਕੋਰਟ 'ਚ ਅੰਮ੍ਰਿਤਪਾਲ ਦੇ 11 ਸਾਥੀਆਂ ਦੀ ਪੇਸ਼ੀ, ਜੁਡੀਸ਼ੀਅਲ ਰਿਮਾਂਡ 'ਤੇ ਭੇਜਿਆ

ਇਨ੍ਹਾਂ ਸਾਰੀਆਂ ਗੱਲਾਂ ਦੇ ਮੱਦੇਨਜ਼ਰ ਪਠਾਨਕੋਟ ਜ਼ਿਲ੍ਹੇ ਦੀਆਂ ਸੰਵੇਦਨਸ਼ੀਲਤਾ ਦੇਖਦੇ ਹੋਏ ਜ਼ਿਲ੍ਹਾ ਪੁਲਸ ਮੰਦਰਾਂ, ਗੁਰਦੁਆਰਾਂ ਅਤੇ ਮਸਜਿਦਾਂ ’ਚ ਜਾ ਕੇ ਗੱਲਬਾਤ ਕਰ ਰਹੀ ਹੈ ਅਤੇ ਸੁਰੱਖਿਆ ਵਿਵਸਥਾ ਦੀ ਸਮੀਖਿਆ ਕਰ ਰਹੀ ਹੈ, ਨਾਲ ਹੀ ਮੰਦਰਾਂ ਅਤੇ ਧਾਰਮਿਕ ਸਥਾਨਾਂ ’ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਵੀ ਜਾਂਚ ਹੋ ਰਹੀ ਹੈ ਤਾਂ ਜੋ ਪਤਾ ਚੱਲ ਸਕੇ ਕਿ ਕੋਈ ਕੈਮਰਾ ਖ਼ਰਾਬ ਤਾਂ ਨਹੀਂ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News