ਜ਼ਿਲ੍ਹਾ ਪੁਲਸ ਨੇ ਹੈਰੋਇਨ, ਮੋਬਾਈਲ, ਨਾਜਾਇਜ਼ ਸ਼ਰਾਬ ਅਤੇ ਮੋਟਰਸਾਈਕਲ ਸਣੇ 5 ਕਾਬੂ
Friday, Oct 10, 2025 - 11:55 AM (IST)

ਤਰਨਤਾਰਨ (ਰਮਨ)-ਵੱਖ-ਵੱਖ ਥਾਣਿਆਂ ਦੀ ਪੁਲਸ ਨੇ ਹੈਰੋਇਨ, ਮੋਟਰਸਾਈਕਲ, ਦੋ ਮੋਬਾਈਲ ਫੋਨ, ਨਾਜਾਇਜ਼ ਸ਼ਰਾਬ ਸਣੇ 5 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ, ਜਿਨ੍ਹਾਂ ਦੇ ਖਿਲਾਫ ਵੱਖ-ਵੱਖ ਮੁੱਕਦਮੇ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਡੀ ਸੁਖਬੀਰ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ ਰਵਜੋਤ ਗਰੇਵਾਲ ਵੱਲੋਂ ਦਿੱਤੇ ਗਏ ਹੁਕਮਾਂ ਤਹਿਤ ਮਾੜੇ ਅਨਸਰਾਂ ਖਿਲਾਫ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ ਵਾਸੀਆਂ ਲਈ ਵੱਡੇ ਹੁਕਮ, ਤਿਉਹਾਰਾਂ ਦੇ ਮੱਦੇਨਜ਼ਰ ਲੱਗੀਆਂ ਪਾਬੰਦੀਆਂ
ਡੀ.ਐੱਸ.ਪੀ ਸੁਖਬੀਰ ਸਿੰਘ ਨੇ ਦੱਸਿਆ ਕਿ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਅਰਮਾਨ ਸਿੰਘ ਉਰਫ ਮਾਣਾ ਪੁੱਤਰ ਕੁਲਦੀਪ ਸਿੰਘ ਵਾਸੀ ਖਵਾਸਪੁਰ ਅਤੇ ਰਵਿੰਦਰ ਸਿੰਘ ਉਰਫ ਸੰਨੀ ਪੁੱਤਰ ਬਲਦੇਵ ਸਿੰਘ ਵਾਸੀ ਫਤਿਆਬਾਦ ਨੂੰ ਗ੍ਰਿਫਤਾਰ ਕਰਦੇ ਹੋਏ 10 ਗ੍ਰਾਮ ਹੈਰੋਇਨ, 1720 ਭਾਰਤੀ ਕਰੰਸੀ ਅਤੇ ਇਕ ਮੋਟਰਸਾਈਕਲ ਸਪਲੈਂਡਰ ਬਿਨਾਂ ਨੰਬਰੀ ਬਰਾਮਦ ਕੀਤਾ ਹੈ।
ਇਹ ਵੀ ਪੜ੍ਹੋ-ਕੇਂਦਰੀ ਸਰਕਾਰ ਦਾ ਅੰਮ੍ਰਿਤਸਰ ਵਾਸੀਆਂ ਲਈ ਵੱਡਾ ਐਲਾਨ
ਇਸੇ ਤਰ੍ਹਾਂ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਕੇਂਦਰੀ ਜੇਲ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਲਖਬੀਰ ਸਿੰਘ ਦੇ ਬਿਆਨਾਂ ਹੇਠ ਥਾਣਾ ਗੋਇੰਦਵਾਲ ਸਾਹਿਬ ਵਿਖੇ ਗੁਰਜੰਟ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਭੈਣੀ ਮੱਟੂਆਂ ਦੇ ਖਿਲਾਫ ਪਰਚਾ ਦਰਜ ਕਰਦੇ ਹੋਏ ਦੋ ਕੀਪੈਡ ਫੋਨ ਅਤੇ ਇਕ ਸਿਮ ਬਰਾਮਦ ਕੀਤੀ ਗਈ ਹੈ। ਹੁਣ ਦੱਸਿਆ ਕਿ ਥਾਣਾ ਝਬਾਲ ਦੀ ਪੁਲਸ ਵੱਲੋਂ ਮੇਜਰ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਜਗਤਪੁਰਾ ਨੂੰ ਗ੍ਰਿਫਤਾਰ ਕਰਦੇ ਹੋਏ 6750 ਐੱਮ.ਐੱਲ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ ਜਦਕਿ ਥਾਣਾ ਵਲਟੋਹਾ ਦੀ ਪੁਲਸ ਵੱਲੋਂ ਹਰਪ੍ਰੀਤ ਸਿੰਘ ਉਰਫ ਸੋਨੂ ਪੁੱਤਰ ਪ੍ਰਗਟ ਸਿੰਘ ਵਾਸੀ ਵਲਟੋਹਾ ਨੂੰ ਗ੍ਰਿਫਤਾਰ ਕਰਦੇ ਹੋਏ ਉਸ ਪਾਸੋਂ ਬਿਨਾਂ ਨੰਬਰੀ ਚੋਰੀਸ਼ੁਦਾ ਹੀਰੋ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਅਸਲਾ ਧਾਰਕਾਂ ਲਈ ਹੁਕਮ ਜਾਰੀ, 7 ਦਿਨਾਂ ਦੇ ਅੰਦਰ-ਅੰਦਰ ਕਰੋ ਇਹ ਕੰਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8