ਗ੍ਰਨੇਡ ਹਮਲਿਆਂ ਤੋਂ ਬਾਅਦ ਜ਼ਿਲ੍ਹਾ ਪੁਲਸ ਵੱਲੋਂ ਚੌਕੀਆਂ ਤੇ ਥਾਣਿਆਂ ਦੀਆਂ ਕੰਧਾਂ ਨੂੰ ਉੱਚਾ ਕਰਨ ਦਾ ਕੰਮ ਸ਼ੁਰੂ
Tuesday, Dec 24, 2024 - 02:49 PM (IST)
ਗੁਰਦਾਸਪੁਰ (ਵਿਨੋਦ)- ਜ਼ਿਲ੍ਹਾ ਗੁਰਦਾਸਪੁਰ ’ਚ ਲਗਾਤਾਰ ਪੁਲਸ ਚੌਕੀਆਂ ’ਤੇ ਹੋਏ ਹਮਲਿਆਂ ਤੋਂ ਬਾਅਦ ਜ਼ਿਲ੍ਹਾ ਪੁਲਸ ਗੁਰਦਾਸਪੁਰ ਅਤੇ ਬਟਾਲਾ ਨੇ ਪੁਲਸ ਸਟੇਸ਼ਨਾਂ ਦੀ ਸੁਰੱਖਿਆਂ ਨੂੰ ਵਧਾ ਦਿੱਤਾ ਹੈ। ਪਹਿਲਾਂ ਕੋਈ ਵੀ ਪੁਲਸ ਕਰਮਚਾਰੀ ਪੁਲਸ ਸਟੇਸ਼ਨ ਦੇ ਗੇਟ ’ਤੇ ਦਿਖਾਈ ਨਹੀਂ ਦਿੰਦਾ ਸੀ ਪਰ ਹੁਣ ਕੋਈ ਨਾ ਕੋਈ ਪੁਲਸ ਕਰਮਚਾਰੀ ਗੇਟ ’ਤੇ ਜ਼ਰੂਰ ਦਿਖਾਈ ਦਿੰਦਾ ਹੈ। ਇਸ ਤੋਂ ਇਲਾਵਾ ਪੁਲਸ ਸਟੇਸ਼ਨਾਂ ਦੇ ਬਾਹਰ ਬੁਲਟ ਪਰੂਫ ਕੈਬਿਨ ਖੜ੍ਹੇ ਵੀ ਦਿਖਾਈ ਦਿੰਦੇ ਹਨ। ਜਦਕਿ ਰਾਤ ਸਮੇਂ ਵੀ ਪੁਲਸ ਥਾਣਿਆਂ ਦੀ ਸੁਰੱਖਿਆਂ ਨੂੰ ਮਜ਼ਬੂਤ ਕੀਤਾ ਜਾ ਗਿਆ ਹੈ ਅਤੇ ਥਾਣਿਆਂ ’ਚ ਪਹੁੰਚਣ ਵਾਲੇ ਲੋਕਾਂ ਤੋਂ ਚੰਗੀ ਤਰ੍ਹਾਂ ਨਾਲ ਜਾਣਕਾਰੀ ਲੈਣ ਤੋਂ ਬਾਅਦ ਹੀ ਪੁਲਸ ਸਟੇਸ਼ਨਾਂ ’ਚ ਹਾਜ਼ਰ ਹੋਣ ਲਈ ਜਾਣ ਦਿੱਤਾ ਜਾ ਰਿਹਾ ਹੈ। ਇਸ ਦੇ ਇਲਾਵਾ ਥਾਣਿਆਂ ਨੂੰ ਜਾਣ ਵਾਲੇ ਰਸਤਿਆਂ ਨੂੰ ਬੰਦ ਕਰ ਕੇ ਆਉਣ ਜਾਣ ਵਾਲੇ ਵਾਹਨਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਅਸਲਾ ਧਾਰਕਾਂ ਲਈ ਅਹਿਮ ਖ਼ਬਰ, ਜਲਦ ਤੋਂ ਜਲਦ ਕਰਵਾਓ ਇਹ ਕੰਮ, ਹਦਾਇਤਾਂ ਜਾਰੀ
ਜ਼ਿਲ੍ਹਾ ਪੁਲਸ ਗੁਰਦਾਸਪੁਰ ਅਤੇ ਬਟਾਲਾ ’ਚ ਪੈਂਦੇ ਜਿਨ੍ਹਾਂ ਪੁਲਸ ਸਟੇਸ਼ਨਾਂ ਦੀਆਂ ਕੰਧਾਂ ਟੁੱਟੀਆਂ ਹੋਈਆਂ ਜਾਂ ਜਿਨ੍ਹਾਂ ਪੁਲਸ ਸਟੇਸ਼ਨਾਂ ਦੀ ਕੋਈ ਵੀ ਚਾਰਦੀਵਾਰੀ ਨਹੀਂ ਸੀ, ਉਨ੍ਹਾਂ ਦੀਆਂ ਕੰਧਾਂ ਨੂੰ ਉੱਚਾ ਕਰਨ ਤੋਂ ਇਲਾਵਾ ਚਾਰਦੀਵਾਰੀ ਨੂੰ ਵੀ ਬਣਾਉਣ ਦਾ ਕੰਮ ਆਰੰਭ ਕੀਤਾ ਗਿਆ ਹੈ ਤਾਂ ਕਿ ਕੋਈ ਵੀ ਸ਼ਰਾਰਤੀ ਅਨਸਰ ਕੋਈ ਅਣਹੋਣੀ ਘਟਨਾ ਨੂੰ ਅੰਜ਼ਾਮ ਨਾ ਦੇ ਸਕੇ। ਜ਼ਿਲ੍ਹਾ ਪੁਲਸ ਗੁਰਦਾਸਪੁਰ ਵੱਲੋਂ ਥਾਣਾ ਸਦਰ, ਪੁਲਸ ਸਟੇਸ਼ਨ ਸਿਟੀ ਦੀਆਂ ਕੰਧਾਂ ਨੂੰ ਵੀ ਉੱਚਾ ਕੀਤਾ ਜਾ ਰਿਹਾ ਹੈ ਪਰ ਸ਼ਹਿਰ ਦੀ ਸੁਰੱਖਿਆਂ ਨੂੰ ਲੈ ਕੇ ਚੌਕਾ ’ਚ ਲਗਾਏ ਸੀ. ਸੀ. ਟੀ. ਵੀ. ਕੈਮਰੇ ਪਿਛਲੇ ਕਈ ਸਾਲਾਂ ਤੋਂ ਬੰਦ ਪਏ ਹਨ ਪਰ ਉਨ੍ਹਾਂ ਵੱਲ ਕੋਈ ਧਿਆਨ ਨਹੀਂ।
ਇਹ ਵੀ ਪੜ੍ਹੋ- ਵੱਡੇ ਫਰਮਾਨ ਹੋ ਗਏ ਜਾਰੀ, 31 ਦਸੰਬਰ ਤੋਂ ਪਹਿਲਾਂ ਕਰਾਓ ਕੰਮ, ਨਹੀਂ ਤਾਂ ਆਵੇਗੀ ਵੱਡੀ ਮੁਸ਼ਕਿਲ
ਜ਼ਿਲ੍ਹਾ ਪੁਲਸ ਮੁਖੀ ਗੁਰਦਾਸਪੁਰ ਵੱਲੋਂ ਲਗਾਤਾਰ ਥਾਣਿਆਂ ਦਾ ਕੀਤਾ ਜਾ ਰਿਹਾ ਦੌਰਾ
ਜੇਕਰ ਵੇਖਿਆ ਜਾਵੇ ਤਾਂ ਜ਼ਿਲ੍ਹਾ ਪੁਲਸ ਮੁਖੀ ਦਯਾਮਾ ਹਰੀਸ਼ ਕੁਮਾਰ ਵੱਲੋਂ ਲਗਾਤਾਰ ਜ਼ਿਲ੍ਹੇ ’ਚ ਪੈਂਦੇ 12 ਪੁਲਸ ਸਟੇਸ਼ਨਾਂ ਦਾ ਦੌਰਾ ਕਰ ਕੇ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਉਨ੍ਹਾਂ ਵੱਲੋਂ ਰਾਤ ਦਿਨ ਲਗਾਤਾਰ ਪੁਲਸ ਸਟੇਸ਼ਨਾਂ ਦੀ ਚੈਕਿੰਗ ਤੋਂ ਇਲਾਵਾ ਨੈਸ਼ਨਲ ਹਾਈਵੇ ’ਤੇ ਪੈਂਦੇ ਬੱਬਰੀ ਬਾਈਪਾਸ ’ਤੇ ਪੁਲਸ ਚੌਕੀ ਦਾ ਜਾਇਜ਼ਾ ਲੈ ਕੇ ਪੁਲਸ ਕਰਮਚਾਰੀਆਂ ਨੂੰ ਚੌਂਕਸ ਰਹਿਣ ਦੇ ਨਿਰਦੇਸ਼ ਦਿੱਤੇ ਜਾ ਰਹੇ ਹਨ। ਇਸ ਤੋਂ ਇਲਾਵਾ ਸੀ. ਸੀ. ਟੀ. ਵੀ. ਕੈਮਰਿਆਂ ਦੀ ਚੈਕਿੰਗ ਕਰਨ ਤੋਂ ਇਲਾਵਾ ਸ਼ਹਿਰ ਦੇ ਮੇਨ ਪੁਆਇੰਟਾਂ ’ਤੇ ਪੈਂਦੇ ਪੁਲਸ ਨਾਕਿਆਂ 'ਤੇ ਤਾਇਨਾਤ ਪੁਲਸ ਕਰਮਚਾਰੀਆਂ ਨੂੰ ਸ਼ੱਕੀ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ’ਤੇ ਤਿੱਖੀ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਨੌਕਰੀ ਦੀ ਭਾਲ ਕਰ ਰਹੇ ਨੌਜਵਾਨ ਮੁੰਡੇ-ਕੁੜੀਆਂ ਲਈ ਵੱਡੀ ਖੁਸ਼ਖ਼ਬਰੀ, ਖੋਲ੍ਹੇ ਤਰੱਕੀ ਦੇ ਦਰਵਾਜ਼ੇ
ਇਸ ਸਬੰਧੀ ਐੱਸ. ਐੱਸ. ਪੀ. ਗੁਰਦਾਸਪੁਰ ਦਯਾਮਾ ਹਰੀਸ਼ ਕੁਮਾਰ ਨੇ ਕਿਹਾ ਕਿ ਪੁਲਸ ਕਰਮਚਾਰੀਆਂ ਦੀ ਸੁਰੱਖਿਆਂ ਤੋਂ ਇਲਾਵਾ ਲੋਕਾਂ ਦੀ ਸੁਰੱਖਿਆਂ ਦੀ ਜ਼ਿੰਮੇਵਾਰੀ ਵੀ ਜ਼ਿਲ੍ਹਾ ਪੁਲਸ ਗੁਰਦਾਸਪੁਰ ਦੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪੁਲਸ ਸਟੇਸ਼ਨਾਂ ਦੀਆਂ ਕੰਧਾਂ ਟੁੱਟੀਆਂ ਅਤੇ ਚਾਰਦੀਵਾਰੀ ਨਹੀਂ ਸੀ, ਉਨ੍ਹਾਂ ਨੂੰ ਠੀਕ ਕਰ ਕੇ ਉੱਚਾ ਕੀਤਾ ਜਾ ਰਿਹਾ ਹੈ। ਜ਼ਿਲਾ ਪੁਲਸ ਗੁਰਦਾਸਪੁਰ ਲੋਕਾਂ ਦੀ ਸੁਰੱਖਿਆਂ ਲਈ 24 ਘੰਟੇ ਤਾਇਨਾਤ ਹੈ। ਉਨ੍ਹਾਂ ਕਿਹਾ ਕਿ ਖਰਾਬ ਹੋਏ ਕੈਮਰਿਆਂ ਨੂੰ ਜਲਦੀ ਠੀਕ ਕਰਵਾਇਆ ਜਾਵੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8