ਮੈਂਬਰ ਸਕੱਤਰ ਮਨਜਿੰਦ ਸਿੰਘ ਤੇ ਜ਼ਿਲ੍ਹਾ ਸੈਸ਼ਨ ਜੱਜ ਰਜਿੰਦਰ ਅਗਰਵਾਲ ਵੱਲੋਂ ਕੇਂਦਰੀ ਜੇਲ੍ਹ ਦਾ ਦੌਰਾ
Thursday, Oct 10, 2024 - 03:02 PM (IST)
ਗੁਰਦਾਸਪੁਰ (ਹਰਮਨ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਕ ਕੇਂਦਰੀ ਸਪੈਸ਼ਲ ਕੈਂਪੇਨ ਚਲਾਈ ਜਾ ਰਹੀ ਹੈ। ਇਸ ਸਬੰਧ ਵਿੱਚ ਅੱਜ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਮਨਜਿੰਦਰ ਸਿੰਘ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਰਜਿੰਦਰ ਅਗਰਵਾਲ ਅਤੇ ਰਮਨੀਤ ਕੌਰ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ।
ਇਹ ਵੀ ਪੜ੍ਹੋ- ਹਵਸ 'ਚ ਅੰਨ੍ਹੇ ਵਿਅਕਤੀ ਨੇ 6 ਸਾਲਾ ਬੱਚੀ ਨੂੰ ਬਣਾਇਆ ਸ਼ਿਕਾਰ, ਖੂਨ 'ਚ ਲੱਥਪੱਥ ਵੇਖ ਪਰਿਵਾਰ ਦੇ ਉੱਡੇ ਹੋਸ਼
ਇਸ ਮੌਕੇ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਮਨਜਿੰਦਰ ਸਿੰਘ ਵੱਲੋਂ ਇਸ ਕੈਂਪੇਨ ਦੇ ਸਬੰਧ ਵਿੱਚ ਕੈਦੀਆਂ ਨੂੰ ਮਿਲੇ। ਇਸ ਤੋਂ ਇਲਾਵਾ ਉਹਨਾਂ ਦੁਆਰਾ ਹਰੇਕ ਬੈਰਕ ਦਾ ਨਿਰੀਖਣ ਕੀਤਾ ਗਿਆ ਅਤੇ ਜੇਲ੍ਹ ਅੰਦਰ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਮਿਲੇ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਗਿਆ। ਉਹਨਾਂ ਨੇ ਕੈਦੀਆਂ ਅਤੇ ਹਵਾਲਾਤੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਗਰੂਕ ਕੀਤਾ ਅਤੇ ਉਹਨਾਂ ਨੂੰ ਕਾਨੂੰਨੀ ਹੱਕਾਂ ਬਾਰੇ ਜਾਣੂ ਕਰਵਾਇਆ।
ਇਹ ਵੀ ਪੜ੍ਹੋ- ਅਣਖ ਖਾਤਰ ਕੀਤੀ ਵੱਡੀ ਵਾਰਦਾਤ, ਭਰਾ ਨੇ ਭੈਣ ਤੇ ਪ੍ਰੇਮੀ ਦਾ ਕਰ 'ਤਾ ਕਤਲ
ਇਸ ਤੋਂ ਇਲਾਵਾ ਮੈਂਬਰ ਸਕੱਤਰ ਵੱਲੋਂ ਜੇਲ੍ਹ ਹਸਪਤਾਲ ਵਿੱਚ ਮਰੀਜ਼ਾਂ ਨੂੰ ਵੀ ਮਿਲੇ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ । ਇਸ ਤੋਂ ਇਲਾਵਾ ਉਹਨਾਂ ਦੁਆਰਾ ਜੇਲ੍ਹ ਅੰਦਰ ਚੱਕੀਆਂ ਵਿੱਚ ਬੰਦ ਕੀਤੇ ਕੈਦੀਆਂ ਨੂੰ ਵੀ ਮਿਲੇ। ਇਸ ਤੋਂ ਇਲਾਵਾ ਉਨ੍ਹਾਂ ਗੁਰਦਾਸਪੁਰ ਦੇ ਸਮੂਹ ਜੁਡੀਸ਼ੀਅਲ ਅਫਸਰਾਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਪ੍ਰੇਰਿਤ ਕੀਤਾ ਮੀਡੀਏਸ਼ਨ ਸੈਂਟਰ ਵਿੱਚ ਵੱਧ ਤੋਂ ਵੱਧ ਕੇਸ ਭੇਜੇ ਜਾਣ, ਜਿਨ੍ਹਾਂ ਕੇਸਾਂ ਵਿੱਚ ਦੋਸਤਾਨਾ ਸਮਝੌਤਾ ਹੋ ਸਕੇ। ਉਹਨਾਂ ਨੇ ਸਮੂਹ ਜੁਡੀਸ਼ੀਅਲ ਅਫਸਰਾਂ ਨੂੰ ਆਉਣ ਵਾਲੀ ਨੈਸ਼ਨਲ ਲੋਕ ਅਦਾਲਤ 14 ਦਸੰਬਰ 2024 ਵਿੱਚ ਵੱਧ ਤੋਂ ਵੱਧ ਕੇਸ ਲਗਾਉਣ ਨੂੰ ਕਿਹਾ, ਜਿਨ੍ਹਾਂ ਕੇਸਾਂ ਵਿੱਚ ਸਮਝੌਤਾ ਹੋ ਸਕੇ।
ਇਹ ਵੀ ਪੜ੍ਹੋ- ਪੰਡਿਤ ਦੇ ਚੱਕਰ 'ਚ ਔਰਤ ਨੇ ਆਪਣੇ ਹੱਥੀਂ ਉਜਾੜਿਆ ਘਰ, ਪਤੀ ਅਤੇ ਸੱਸ ਨੂੰ ਦਿੱਤੀ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8