ਗੁਰਦਾਸਪੁਰ ਦੇ DC ਦੀ ਅਪੀਲ, ਅਮਨ ਤੇ ਕਾਨੂੰਨ ਦੀ ਵਿਵਸਥਾ ਦੇ ਵਿਗੜਨ ਦੀ ਸੂਚਨਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੀ ਜਾਵੇ

Friday, Mar 24, 2023 - 04:34 PM (IST)

ਗੁਰਦਾਸਪੁਰ (ਵਿਨੋਦ)- ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਸਣੇ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਨੂੰ ਕਿਹਾ ਹੈ ਕਿ ਜੇਕਰ ਉਨ੍ਹਾਂ ਦੇ ਅਧਿਕਾਰ ਖ਼ੇਤਰ 'ਚ ਕੋਈ ਖ਼ਤਰਾਂ ਜਾਂ ਅਮਨ ਅਤੇ ਕਾਨੂੰਨ ਦੀ ਵਿਵਸਥਾਂ ਨੂੰ ਵਿਗੜਨ ਦਾ ਖ਼ਤਰਾ ਲੱਗਦਾ ਹੋਵੇ ਤਾਂ ਇਸ ਦੀ ਸੂਚਨਾ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੀ ਜਾਵੇ। ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਦੱਸਿਆ ਹੈ ਕਿ 27 ਜਨਵਰੀ 2023 ਨੂੰ ਇਕ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ ਦੇ ਬਾਰਡਰ ਖੇਤਰ10 ਕਿਲੋਮੀਟਰ ਦੇ ਘੇਰੇ ਅੰਦਰ ਪੈਂਦੇ ਪਿੰਡਾਂ ਦੀਆਂ 174 ਵਿਲੇਜ ਡਿਫੈਂਸ ਕਮੇਟੀਆਂ ਗਠਿਤ ਕੀਤੀਆਂ ਗਈਆਂ ਸਨ, ਜਿੰਨ੍ਹਾਂ ਵਿੱਚ ਨੰਬਰਦਾਰ, ਸਰਪੰਚ, ਚੌਂਕੀਦਾਰ, ਮੈਂਬਰ ਪੰਚਾਇਤ, ਪਟਵਾਰੀ, ਪੁਲਿਸ ਦਾ ਨੁਮਾਇੰਦਾ ਅਤੇ ਬੀ.ਐੱਸ.ਐੱਫ ਆਦਿ ਦਾ ਨੁਮਾਇੰਦਾ ਮੈਂਬਰ ਬਣਾਏ ਗਏ ਸਨ।

ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਦਾ ਬਦਲਿਆ ਮਿਜਾਜ਼, ਅੰਮ੍ਰਿਤਸਰ 'ਚ ਤੇਜ਼ ਮੀਂਹ ਨਾਲ ਪਏ ਗੜੇ

ਜ਼ਿਲ੍ਹਾ ਮੈਜਿਸਟਰੇਟ ਨੇ ਇਨ੍ਹਾਂ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਸੀ.ਆਰ.ਪੀ.ਸੀ ਦੀ ਧਾਰਾ 40 ਤਹਿਤ ਹੁਕਮ ਜਾਰੀ ਕੀਤੇ ਹਨ ਕਿ ਜੇਕਰ ਉਨ੍ਹਾਂ ਦੇ ਅਧਿਕਾਰ ਖ਼ੇਤਰ 'ਚ ਕੋਈ ਖ਼ਤਰਾ ਜਾਂ ਅਮਨ ਅਤੇ ਕਾਨੂੰਨ ਦੀ ਵਿਵਸਥਾਂ ਨੂੰ ਵਿਗੜਨ ਦਾ ਖ਼ਤਰਾ ਲੱਗਦਾ ਹੋਵੇ ਤਾਂ ਇਸ ਦੀ ਸੂਚਨਾ ਤੁਰੰਤ ਉਸ ਹਲਕੇ ਦੇ ਨੇੜੇ ਦੇ ਐੱਸ.ਐੱਚ.ਓ. ਜਾਂ ਉੱਪ ਪੁਲਸ ਕਪਤਾਨ ਜਾਂ ਨਾਇਬ ਤਹਿਸੀਲਦਾਰ ਜਾਂ ਉੱਪ ਮੰਡਲ ਮੈਜਿਸਟਰੇਟ ਨੂੰ ਦੇਣੀ ਯਕੀਨੀ ਬਣਾਈ ਜਾਵੇ।

ਇਹ ਵੀ ਪੜ੍ਹੋ- ਪਾਕਿ ਦੀਆਂ ਨਾਪਾਕ ਹਰਕਤਾਂ ਜਾਰੀ, ਡਰੋਨ ਰਾਹੀਂ ਸਰਹੱਦ ਪਾਰ ਸੁੱਟੇ ਹਥਿਆਰ

ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਹੈ ਕਿ ਜਿੰਨ੍ਹਾਂ ਪਿੰਡਾਂ 'ਚ ਵਿਲੇਜ ਡਿਫੈਂਸ ਕਮੇਟੀਆਂ ਨਹੀਂ ਬਣਾਈਆਂ ਗਈਆਂ ਹਨ, ਉਨ੍ਹਾਂ ਪਿੰਡਾਂ 'ਚ ਪਟਵਾਰੀ, ਸਰਪੰਚ, ਪੰਚਾਇਤ ਸਕੱਤਰ, ਮੈਂਬਰ ਪੰਚਾਇਤ, ਗ੍ਰਾਂਮ ਸੇਵਕ, ਨੰਬਰਦਾਰ ਅਤੇ ਪਿੰਡ ਨਾਲ ਸਬੰਧਤ ਸਰਕਾਰੀ ਕਰਮਚਾਰੀ ਜੇਕਰ ਕੋਈ ਲੜਾਈ ਝਗੜੇ ਦਾ ਖ਼ਤਰਾ ਜਾਂ ਅਮਨ ਕਾਨੂੰਨ ਦੀ ਵਿਵਸਥਾ ਨੂੰ ਵਿਗੜਨ ਦਾ ਖ਼ਤਰਾ ਲੱਗਦਾ ਹੋਵੇ ਤਾਂ ਉਹ ਇਸ ਸਬੰਧੀ ਸੂਚਨਾ ਤੁਰੰਤ ਨੇੜੇ ਦੇ ਐੱਸ.ਐੱਚ.ਓ. ਜਾਂ ਉੱਪ ਪੁਲਸ ਕਪਤਾਨ ਜਾਂ ਨਾਇਬ ਤਹਿਸੀਲਦਾਰ ਜਾਂ ਉੱਪ ਮੰਡਲ ਮੈਜਿਸਟਰੇਟ ਨੂੰ ਦੇਣੀ ਯਕੀਨੀ ਬਣਾਉਗੇ। ਇਸ ਤੋਂ ਇਲਾਵਾ ਇਹ ਸੂਚਨਾ ਵਟਸਐੱਪ ਮੈਸੇਜ ਰਾਹੀਂ 62393-01830 ਨੰਬਰ ’ਤੇ ਵੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।\

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News