DM ਰੰਧਾਵਾ ਖੁਦਕੁਸ਼ੀ ਮਾਮਲਾ: 35 ਦਿਨ ਬਾਅਦ ਵੀ ਇਕੋ ਗ੍ਰਿਫਤਾਰੀ, ਪਰਿਵਾਰ ਵੱਲੋਂ ਇਨਸਾਫ ਦੀ ਮੰਗ
Sunday, Apr 26, 2026 - 02:19 PM (IST)
ਅੰਮ੍ਰਿਤਸਰ (ਜ.ਬ)- ਪਿਛਲੇ ਮਹੀਨੇ ਡੀਐਮ ਗਗਨਦੀਪ ਸਿੰਘ ਰੰਧਾਵਾ ਵੱਲੋਂ ਕੀਤੀ ਖੁਦਕੁਸ਼ੀ ਦੇ ਮਾਮਲੇ 'ਚ ਅੱਜ ਇਕ ਵਾਰ ਫਿਰ ਉਨ੍ਹਾਂ ਦੇ ਪਰਿਵਾਰ ਨੇ ਪ੍ਰੈਸ ਕਾਨਫਰੰਸ ਕਰਕੇ ਇਨਸਾਫ ਦੀ ਮੰਗ ਕੀਤੀ। ਇਸ ਦੌਰਾਨ ਮ੍ਰਿਤਕ ਗਗਨਦੀਪ ਸਿੰਘ ਰੰਧਾਵਾ ਦੀ ਪਤਨੀ ਉਪਿੰਦਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਘਟਨਾ ਨੂੰ ਕਰੀਬ 35 ਦਿਨ ਬੀਤ ਚੁੱਕੇ ਹਨ, ਪਰ ਹਾਲੇ ਤੱਕ ਕੇਵਲ ਇੱਕ ਹੀ ਗ੍ਰਿਫਤਾਰੀ ਹੋਈ ਹੈ, ਜਦਕਿ ਕਈ ਹੋਰ ਲੋਕਾਂ ਦੇ ਨਾਮ ਸਾਹਮਣੇ ਆਏ ਸਨ। ਉਪਿੰਦਰ ਕੌਰ ਨੇ ਦੋਸ਼ ਲਗਾਇਆ ਕਿ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਸੁਖਦੇਵ ਭੁੱਲਰ ਵੱਲੋਂ ਬੇਲ ਲਈ ਅਦਾਲਤ ਵਿੱਚ ਗਲਤ ਦਲੀਲਾਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਜੇ ਉਹ ਆਪਣੇ ਆਪ ਨੂੰ ਬਜ਼ੁਰਗ ਦੱਸ ਰਹੇ ਹਨ, ਤਾਂ ਫਿਰ ਉਹ ਆਪਣੇ ਨਾਮ ‘ਤੇ ਟੈਂਡਰ ਕਿਵੇਂ ਅਪਲਾਈ ਕਰ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ: ਗਰਮੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਸਾਰੇ ਸਕੂਲਾਂ ਲਈ ਅਹਿਮ ਹਦਾਇਤਾਂ ਜਾਰੀ
ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਪੁਲਸ ਨੇ ਹਾਲੇ ਤੱਕ ਭੁੱਲਰ ਦੇ ਪੀਏ, ਪਿਤਾ ਅਤੇ ਹੋਰ ਅਣਪਛਾਤੇ ਵਿਅਕਤੀਆਂ ਨੂੰ ਨਾ ਤਾਂ ਗ੍ਰਿਫਤਾਰ ਕੀਤਾ ਹੈ ਅਤੇ ਨਾ ਹੀ ਉਨ੍ਹਾਂ ਦੇ ਬਿਆਨ ਦਰਜ ਕੀਤੇ ਹਨ। ਉਪਿੰਦਰ ਕੌਰ ਦੇ ਮੁਤਾਬਕ ਧਾਰਾ 164 ਅਧੀਨ ਬਿਆਨ ਵੀ ਹਾਲੇ ਤੱਕ ਦਰਜ ਨਹੀਂ ਕਰਵਾਏ ਗਏ, ਜਿਸ ਕਾਰਨ ਉਨ੍ਹਾਂ ਨੂੰ ਜਾਂਚ ‘ਤੇ ਸ਼ੱਕ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਉਨ੍ਹਾਂ ਕਿਹਾ ਕਿ ਪਰਿਵਾਰ ਹੁਣ ਸੋਮਵਾਰ ਨੂੰ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਸੀਬੀਆਈ ਜਾਂਚ ਲਈ ਪਟੀਸ਼ਨ ਦਾਇਰ ਕਰੇਗਾ, ਕਿਉਂਕਿ ਹੁਣ ਪੰਜਾਬ ਪੁਲਸ ‘ਤੇ ਵਿਸ਼ਵਾਸ ਨਹੀਂ ਰਿਹਾ। ਭਾਵੁਕ ਹੋ ਕੇ ਉਪਿੰਦਰ ਕੌਰ ਨੇ ਕਿਹਾ ਜਿਸ ਨੇ ਮੇਰਾ ਘਰ ਬਰਬਾਦ ਕੀਤਾ, ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਮੇਰੇ ਬੱਚੇ ਆਪਣੇ ਪਿਤਾ ਲਈ ਤਰਸ ਰਹੇ ਹਨ। ਜੇ ਦੋਸ਼ੀ ਬਾਹਰ ਆ ਗਏ ਤਾਂ ਸਾਡੇ ਪਰਿਵਾਰ ਨੂੰ ਖਤਰਾ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਕੁਝ ਲੋਕਾਂ ਵੱਲੋਂ ਰਾਜੀਨਾਮੇ ਦੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ, ਪਰ ਪਰਿਵਾਰ ਕਦੇ ਵੀ ਕੋਈ ਸਮਝੌਤਾ ਨਹੀਂ ਕਰੇਗਾ।
ਇਹ ਵੀ ਪੜ੍ਹੋ- ਪੰਜਾਬ 'ਚ 5 ਦਿਨਾਂ ਦੀ ਹੋ ਗਈ ਵੱਡੀ ਭਵਿੱਖਬਾਣੀ, ਜਾਣੋ ਮੌਸਮ ਨਾਲ ਜੁੜੀ ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
