ਅਸਲਾ ਲਾਇਸੈਂਸ ਰੀਨਿਊ ਕਰਨ ਲਈ 31 ਦਸੰਬਰ ਤੋਂ ਪਹਿਲਾਂ ਜਮਾਂ ਕਰਵਾਏ ਜਾਣ ਦਸਤਾਵੇਜ਼

Friday, Dec 27, 2024 - 03:03 PM (IST)

ਅਸਲਾ ਲਾਇਸੈਂਸ ਰੀਨਿਊ ਕਰਨ ਲਈ 31 ਦਸੰਬਰ ਤੋਂ ਪਹਿਲਾਂ ਜਮਾਂ ਕਰਵਾਏ ਜਾਣ ਦਸਤਾਵੇਜ਼

ਗੁਰਦਾਸਪੁਰ (ਹਰਮਨ)-ਪੰਜਾਬ ਰਾਜ ਵਿੱਚ ਅਸਲਾ ਲਾਇਸੈਂਸ ਸਬੰਧੀ ਸੇਵਾਵਾਂ ਈ-ਸੇਵਾ ਪੋਰਟਲ ਰਾਹੀਂ ਸੇਵਾ ਕੇਂਦਰ ਰਾਹੀਂ ਦਿੱਤੀਆਂ ਜਾਂਦੀਆਂ ਹਨ। ਈ-ਗਵਰਨੈਂਸ ਸੋਸਾਇਟੀ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਮੋਹਾਲੀ ਵੱਲੋਂ ਜਾਰੀ ਪੱਤਰ ਅਨੁਸਾਰ ਜਿਨ੍ਹਾਂ ਲਾਇਸੰਸ ਧਾਰਕਾਂ ਨੇ ਸਤੰਬਰ 2019 ਤੋਂ ਬਾਅਦ ਆਪਣੇ ਅਸਲਾ ਲਾਇਸੰਸ ਸਬੰਧੀ ਈ-ਸੇਵਾ ਪੋਰਟਲ ਵਿੱਚ ਕੋਈ ਸਰਵਿਸ ਅਪਲਾਈ ਨਹੀਂ ਕੀਤੀ ਹੈ, ਉਨ੍ਹਾਂ ਵਿਅਕਤੀਆਂ ਨੂੰ 31 ਦਸੰਬਰ 2024 ਤੋਂ ਬਾਅਦ ਲਾਇਸੰਸ ਸਬੰਧੀ ਈ-ਸੇਵਾ ਵਿੱਚ ਕੋਈ ਸਰਵਿਸ ਨਹੀਂ ਦਿੱਤੀ ਜਾਵੇਗੀ। 

ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ ਤੋਂ ਅੱਜ ਨਵੀਆਂ ਉਡਾਣਾਂ ਹੋਈਆਂ ਸ਼ੁਰੂ

ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਹਰਜਿੰਦਰ ਸਿੰਘ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਵਾਸੀ ਜੋ ਅਸਲਾ ਲਾਇਸੈਂਸ ਧਾਰਕ ਹਨ, ਨੂੰ ਹਿਦਾਇਤ ਕੀਤੀ ਹੈ ਕਿ ਜਿਨ੍ਹਾਂ ਅਸਲਾ ਲਾਇਸੈਂਸ ਧਾਰਕਾਂ ਵੱਲੋਂ ਸੇਵਾ ਕੇਂਦਰ ਵਿੱਚ ਚਲਦੇ ਈ-ਸੇਵਾ ਪੋਰਟਲ ਵਿੱਚ ਸਤੰਬਰ 2019 ਤੋਂ ਬਾਅਦ ਕੋਈ ਸਰਵਿਸ ਅਪਲਾਈ ਨਹੀਂ ਕੀਤੀ ਗਈ ਹੈ, ਉਹ ਤੁਰੰਤ ਆਪਣੇ ਅਸਲਾ ਲਾਇਸੈਂਸ ਰੀਨਿਊ ਕਰਨ ਅਤੇ ਹੋਰ ਕੋਈ ਸਰਵਿਸ 31 ਦਸੰਬਰ 2024 ਤੋਂ ਪਹਿਲਾਂ-ਪਹਿਲਾਂ ਹਰ ਹਾਲਤ ਵਿੱਚ ਅਪਲਾਈ ਕਰਨ ਲਈ ਨਜ਼ਦੀਕੀ ਸੇਵਾ ਕੇਂਦਰ ਪਾਸ ਲੋੜੀਂਦੇ ਦਸਤਾਵੇਜ਼ ਜਮਾਂ ਕਰਵਾਏ। ਇਸ ਸਬੰਧੀ ਅਸਲਾ ਲਾਇਸੈਂਸ ਧਾਰਕਾਂ ਦੀ ਲਿਸਟ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੀ ਵੈੱਬ-ਸਾਈਟ www.gurdaspur.nic.in 'ਤੇ ਆਪ ਲੋਡ ਕੀਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਸਾਲ 2025 ਦੀਆਂ ਛੁੱਟੀਆਂ ਦੀ ਦੇਖ ਲਓ ਲਿਸਟ, ਕਈ ਸਰਕਾਰੀ ਛੁੱਟੀਆਂ ਨੂੰ ਖਾ ਜਾਵੇਗਾ ਐਤਵਾਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News