ਦਾਜ ਦੀ ਮੰਗ ਪੂਰੀ ਨਾ ਕਰਨ ’ਤੇ ਕਲਯੁੱਗੀ ਪਤੀ ਨੇ ਪਤਨੀ ਨੂੰ ਕੁੱਟ-ਮਾਰ ਕਰਕੇ ਘਰੋਂ ਕੱਢਿਆ

02/19/2021 1:29:28 PM

ਤਰਨਤਾਰਨ (ਰਾਜੂ, ਬਲਵਿੰਦਰ ਕੌਰ) - ਥਾਣਾ ਸਿਟੀ ਪੱਟੀ ਦੀ ਪੁਲਸ ਨੇ ਪਤਨੀ ਦੀ ਕੁੱਟ ਮਾਰ ਕਰਕੇ ਘਰੋਂ ਕੱਢਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ ’ਚ ਪੀੜਤ ਮੋਨਿਕਾ ਪੁੱਤਰੀ ਦਰਸ਼ਨ ਕੁਮਾਰ ਵਾਸੀ ਪੱਟੀ ਨੇ ਦੱਸਿਆ ਕਿ ਉਸ ਦਾ ਵਿਆਹ ਮੁਕੇਸ਼ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਤਰਨਤਾਰਨ ਨਾਲ ਹੋਇਆ ਸੀ।  ਵਿਆਹ ਦੇ ਸਮੇਂ ਉਸ ਦੇ ਮਾਪਿਆਂ ਨੇ ਆਪਣੀ ਹੈਸੀਅਤ ਮੁਤਾਬਕ ਉਸ ਦੇ ਸੁਹਰੇ ਪਰਿਵਾਰ ਨੂੰ ਦਾਜ ਦਿੱਤਾ ਸੀ। 

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਦਿਲ ਕੰਬਾਊ ਵਾਰਦਾਤ : 12ਵੀਂ ਦੇ ਵਿਦਿਆਰਥੀ ਦਾ ਸਕੂਲ ਦੇ ਬਾਹਰ ਤੇਜ਼ਧਾਰ ਹਥਿਆਰਾਂ ਨਾਲ ਕਤਲ  

ਪੜ੍ਹੋ ਇਹ ਵੀ ਖ਼ਬਰ - ਦਿੱਲੀ ਧਰਨੇ ’ਤੋਂ ਵਾਪਸ ਪਰਤ ਰਹੇ ਕਿਸਾਨ ਦੀ ਸਿਹਤ ਖ਼ਰਾਬ ਹੋਣ ਕਰਕੇ ਰਸਤੇ ’ਚ ਹੋਈ ਮੌਤ

ਉਸ ਨੇ ਦੱਸਿਆ ਕਿ ਵਿਆਹ ਤੋਂ ਥੋੜਾਂ ਸਮਾਂ ਬਾਅਦ ਹੀ ਉਸ ਦਾ ਪਤੀ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਲੱਗ ਪਿਆ ਸੀ ਅਤੇ ਹੋਰ ਦਾਜ ਲਿਆਉਣ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ। ਜਦ ਉਹ ਦਾਜ ਦੀ ਮੰਗ ਪੂਰੀ ਨਾ ਕਰ ਸਕੀ ਤਾਂ ਉਸ ਦੇ ਪਤੀ ਨੇ ਕੁੱਟ ਮਾਰ ਕਰਕੇ ਉਸ ਨੂੰ ਘਰੋਂ ਕੱਢ ਦਿੱਤਾ ਅਤੇ ਧੋਖੇ ਨਾਲ ਉਸ ਕੋਲੋਂ ਤਲਾਕ ਦੇ ਕਾਗਜ਼ਾਂ ਉੱਪਰ ਦਸਤਖ਼ਤ ਵੀ ਕਰਵਾ ਲਏ। ਇਸ ਮਾਮਲੇ ਦੀ ਸ਼ਿਕਾਇਤ ਉਸ ਨੇ ਪੁਲਸ ਨੂੰ ਕਰ ਦਿੱਤੀ। ਇਸ ਸਬੰਧੀ ਸਬ ਇੰਸਪੈਕਟਰ ਅਮਰੀਕ ਸਿੰਘ ਨੇ ਦੱਸਿਆ ਕਿ ਮੁੱਦਈਆ ਦੇ ਬਿਆਨਾਂ ’ਤੇ ਮੁਕੇਸ਼ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਤਰਨਤਾਰਨ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ - ਘਰ ‘ਚ ਹਮੇਸ਼ਾ ਰਹਿੰਦਾ ਹੈ ਕਲੇਸ਼ ਤਾਂ ਜ਼ਰੂਰ ਕਰੋ ਇਹ ਉਪਾਅ, ਆਉਣਗੀਆਂ ਖੁਸ਼ੀਆਂ


rajwinder kaur

Content Editor

Related News