ਦਾਜ ਦੇ ਲਾਲਚੀ ਸਹੁਰੇ ਪਰਿਵਾਰ ਨੇ ਕੁੱਟ-ਕੁੱਟ ਘਰ ’ਚੋਂ ਬਾਹਰੋਂ ਕੱਢੀ ਵਿਆਹੁਤਾ

04/03/2022 5:37:19 PM

ਗੁਰਦਾਸਪੁਰ (ਹੇਮੰਤ) - ਥਾਣਾ ਤਿੱਬੜ ਪੁਲਸ ਨੇ ਦਾਜ ਦੀ ਮੰਗ ਨੂੰ ਲੈ ਕੇ ਇਕ ਜਨਾਨੀ ਦੀ ਮਾਰਕੁੱਟ ਕਰਕੇ ਘਰੋਂ ਕੱਢਣ ਵਾਲੇ ਪਤੀ ਸਮੇਤ ਉਸ ਦੇ ਮਾਤਾ-ਪਿਤਾ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਦੀਪ ਕੌਰ ਪੁੱਤਰੀ ਵੱਸਣ ਸਿੰਘ ਵਾਸੀ ਤਿੱਬੜੀ ਨੇ ਐੱਸ.ਪੀ ਹੈੱਡਕੁਆਰਟਰ ਗੁਰਦਾਸਪੁਰ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਦਾ ਵਿਆਹ 9-1-22 ਨੂੰ ਦੋਸ਼ੀ ਸਤਨਾਮ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਮੁਹੱਲਾ ਸਿੰਧ ਬੈਕ ਵਾਲੀ ਗਲੀ ਰਈਆਂ ਤਹਿਸੀਲ ਬਾਬਾ ਬਕਾਲਾ ਜ਼ਿਲ੍ਹਾ ਅੰਮ੍ਰਿਤਸਰ ਨਾਲ ਹੋਇਆ ਸੀ। 

ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ

ਵਿਆਹ ਤੋਂ ਬਾਅਦ ਉਸ ਦਾ ਪਤੀ, ਸਹੁਰਾ ਅਤੇ ਸੱਸ ਦਾਜ ਦੀ ਖਾਤਰ ਉਸ ਨੂੰ ਤੰਗ ਪ੍ਰੇਸ਼ਾਨ ਕਰਦੇ ਸਨ। ਉਹ ਉਸ ਤੋਂ ਦਾਜ ਵਿਚ ਕਾਰ ਦੀ ਮੰਗ ਕਰਦੇ ਸਨ। ਦਾਜ ਦੀ ਮੰਗ ਪੂਰੀ ਨਾ ਹੋਣ ’ਤੇ ਦੋਸ਼ੀਆਂ ਨੇ 10-2-22 ਨੂੰ ਉਸ ਦੀ ਮਾਰ ਕੁੱਟ ਕਰਕੇ ਉਸ ਨੂੰ ਘਰੋਂ ਕੱਢ ਦਿੱਤਾ, ਜਿਸ ਕਾਰਨ ਉਹ ਹੁਣ ਆਪਣੇ ਪੇਕੇ ਘਰ ਰਹਿ ਰਹੀ ਹੈ। ਇਸ ਸਬੰਧੀ ਏ.ਐੱਸ.ਆਈ ਹਰਮਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਐੱਸ.ਪੀ ਹੈੱਡਕੁਆਰਟਰ ਵੱਲੋਂ ਕਰਨ ਤੋਂ ਬਾਅਦ ਦੋਸ਼ੀ ਪਤੀ ਸਤਨਾਮ ਸਿੰਘ, ਸਹੁਰੇ ਅਜੀਤ ਸਿੰਘ, ਸੱਸ ਪੁਸ਼ਪਿੰਦਰ ਕੌਰ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ।

ਪੜ੍ਹੋ ਇਹ ਵੀ ਖ਼ਬਰ - ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾਦਾਰਾਂ ਨੂੰ ਮਿਲੇ ਵਾਕੀ-ਟਾਕੀ, ਹੁਣ ਨਹੀਂ ਕਰ ਸਕਣਗੇ ਫੋਨ ਦੀ ਵਰਤੋਂ


rajwinder kaur

Content Editor

Related News