ਡਾ. ਰਜ਼ਾ ਸੇਕਰੀ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ SGPC ਪ੍ਰਧਾਨ ਨਾਲ ਕੀਤੀ ਮੁਲਾਕਾਤ
Saturday, Jun 15, 2024 - 06:36 PM (IST)
ਅੰਮ੍ਰਿਤਸਰ(ਸਰਬਜੀਤ)- ਅਲ-ਮੁਸਤਫਾ ਇੰਟਰਨੈਸ਼ਨਲ ਯੂਨੀਵਰਸਿਟੀ ਈਰਾਨ ਦੇ ਵਾਈਸ ਚਾਂਸਲਰ ਡਾ.ਰਜਾ ਸੇਕਰੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਹਨਾਂ ਨੇ ਗੁਰਮੁਖੀ ਪੰਜਾਬੀ ਬੋਲੀ ਅਤੇ ਫਾਰਸੀ ਭਾਸ਼ਾ ਵਿਚ ਆਪਸੀ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਦੀ ਲੋੜ ਉਤੇ ਜ਼ੋਰ ਦਿੱਤਾ। ਇਸ ਸਾਂਝ ਵਿਚ ਯੋਗਦਾਨ ਪਾਉਣ ਵਾਲੇ ਵਿਰਾਸਤ ਸਿੱਖੀਜ਼ਮ ਟਰੱਸਟ ਦੇ ਚੇਅਰਮੈਨ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੰਜਾਬੀ ਭਾਸ਼ਾ ਪ੍ਰਸਾਰ ਕਮੇਟੀ ਦੇ ਕਨਵੀਨਰ ਰਜਿੰਦਰ ਸਿੰਘ ਵਿਰਾਸਤ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਧੀ ਦੇ ਵਿਆਹ ਦੀਆਂ ਤਿਆਰੀਆਂ ਦਰਮਿਆਨ ਆਸ਼ਿਆਨੇ ਨੂੰ ਲੱਗੀ ਅੱਗ, ਪਰਿਵਾਰ ਦੇ ਸੁਫ਼ਨੇ ਹੋਏ ਸੁਆਹ
ਬੀਤੇ ਦਿਨੀਂ ਅੰਮ੍ਰਿਤਸਰ ਪੁੱਜੇ ਵਾਈਸ ਚਾਂਸਲਰ ਡਾ. ਰਜ਼ਾ ਸੇਕਰੀ ਨੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਦੌਰਾਨ ਈਰਾਨ ਯੂਨੀਵਰਸਿਟੀ ਦੇ ਪਾਠਕ੍ਰਮ ਵਿਚ ਵੀ ਗੁਰਮੁਖੀ ਪੰਜਾਬੀ ਬੋਲੀ ਨੂੰ ਸਨਮਾਨਯੋਗ ਸਥਾਨ ਦੇਣ ਦਾ ਵਾਅਦਾ ਕੀਤਾ ਹੈ। ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਗੁਰਬਾਣੀ, ਗੁਰੂ ਇਤਿਹਾਸ ਅਤੇ ਸਿੱਖ ਇਤਿਹਾਸ ਵਿਚ ਫਾਰਸੀ ਬੋਲੀ ਦੀ ਵਰਤੋਂ ਕਰਨ ਦੇ ਸਬੰਧ ਵਿਚ ਆਖਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਜ਼ਫਰਨਾਮਾ ਫਾਰਸੀ ਬੋਲੀ ਦੀ ਇਕ ਸ਼ਾਹਕਾਰ ਰਚਨਾ ਹੈ, ਜਿਸ ਦੀ ਮਿਸਾਲ ਹੋਰ ਕਿਧਰੇ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਅੱਜ ਵੀ ਫਾਰਸੀ ਅਤੇ ਗੁਰਮੁਖੀ ਪੰਜਾਬੀ ਬੋਲੀ ਨੂੰ ਆਪਸ ਵਿਚ ਨੇੜੇ ਲਿਆਉਣ ਦੀ ਲੋੜ ਹੈ।
ਇਹ ਵੀ ਪੜ੍ਹੋ- ਪਹਾੜਾਂ 'ਚ ਘੁੰਮਣ ਗਏ ਪੰਜਾਬੀ ਐੱਨ. ਆਰ. ਆਈ. ਜੋੜੇ ਦੀ ਬੁਰੀ ਤਰ੍ਹਾਂ ਕੁੱਟਮਾਰ, ਪੀੜਤ ਦੀ ਪਤਨੀ ਨੇ ਦੱਸੀ ਸਾਰੀ ਗੱਲ
ਇਸ ਮੌਕੇ ਵਾਈਸ ਚਾਂਸਲਰ ਡਾ. ਰਜ਼ਾ ਸੇਕਰੀ ਨੇ ਕਿਹਾ ਕਿ ਸਾਡਾ ਮਨੋਰਥ ਫਾਰਸੀ ਅਤੇ ਪੰਜਾਬੀ ਦੀ ਸਾਂਝ ਨੂੰ ਹੋਰ ਵਧੇਰੇ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਯੂਨੀਵਰਸਿਟੀ ਵਿਚ ਸਿੱਖ ਇਤਿਹਾਸ ਦੇ ਫਾਰਸੀ ਸਰੋਤਾਂ ਦੇ ਅਧਿਐਨ ਨੂੰ ਸੁਖਾਲਾ ਬਣਾਉਣ ਲਈ ਸਿੱਖ ਇਤਿਹਾਸ ਦੇ ਖੋਜਕਾਰਾਂ ਨੂੰ ਫਾਰਸੀ ਸਿਖਾਉਣ ਦਾ ਉਪਰਾਲਾ ਵੀ ਕੀਤਾ ਜਾਵੇਗਾ। ਉਨ੍ਹਾਂ ਨੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਜਨਰਲ ਸਕੱਤਰ ਰਜਿੰਦਰ ਸਿੰਘ ਮਹਿਤਾ ਨੂੰ ਈਰਾਨ ਆਉਣ ਦਾ ਅਲ ਮੁਸਤਫ਼ਾ ਯੂਨੀਵਰਸਿਟੀ ਦੇ ਪ੍ਰਮੁੱਖ ਆਗੂ ਡਾ ਅੱਬਾਸੀ ਵਲੋਂ ਸੱਦਾ ਦਿੱਤਾ ਤਾਂ ਜੋ ਆਪਸੀ ਇਤਿਹਾਸਕ ਸਬੰਧਾਂ ਨੂੰ ਹੋਰ ਨਿੱਘਾ ਬਣਾਉਣ ਦੀ ਸ਼ੁਰੂਆਤ ਕੀਤੀ ਜਾ ਸਕੇ।
ਇਹ ਵੀ ਪੜ੍ਹੋ- ਅੱਜ ਤੋਂ ਇਨ੍ਹਾਂ ਸ਼ਹਿਰਾਂ 'ਚ ਸ਼ੁਰੂ ਹੋਵੇਗੀ ਝੋਨੇ ਦੀ ਲਵਾਈ, ਪਾਵਰਕਾਮ ਵੱਲੋਂ ਨਿਰਵਿਘਨ ਬਿਜਲੀ ਦੇਣ ਲਈ ਤਿਆਰੀ ਮੁਕੰਮਲ
ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਦਾ ਸੱਦਾ ਭੇਜਣ ਲਈ ਧੰਨਵਾਦ ਕਰਦਿਆਂ ਆਖਿਆ ਕਿ ਗੁਰਮੁਖੀ ਪੰਜਾਬੀ ਬੋਲੀ ਅਤੇ ਫਾਰਸੀ ਬੋਲੀ ਦੀ ਆਪਸੀ ਸਾਂਝ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਈਰਾਨ ਦੇ ਨਾਲ ਸਬੰਧਾਂ ਨੂੰ ਹੋਰ ਨੇੜਤਾ ਵਿਚ ਲਿਆਉਣ ਲਈ ਉਪਰਾਲੇ ਕੀਤੇ ਜਾਣਗੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8