ਸੂਬੇ ’ਚ ਹਰੇਕ ਵਿਅਕਤੀ ਤੱਕ ਮਿਆਰੀ ਸਿਹਤ ਸੇਵਾਵਾਂ ਕਰਾਂਗੇ ਪੁੱਜਦੀਆਂ : ਡਾ. ਬਲਬੀਰ ਸਿੰਘ

Monday, Sep 11, 2023 - 12:55 PM (IST)

ਸੂਬੇ ’ਚ ਹਰੇਕ ਵਿਅਕਤੀ ਤੱਕ ਮਿਆਰੀ ਸਿਹਤ ਸੇਵਾਵਾਂ ਕਰਾਂਗੇ ਪੁੱਜਦੀਆਂ : ਡਾ. ਬਲਬੀਰ ਸਿੰਘ

ਅੰਮ੍ਰਿਤਸਰ (ਦਲਜੀਤ ਸ਼ਰਮਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਮੈਡੀਕਲ ਕਾਲਜ ਤੇ ਹਸਪਤਾਲ ਨੇੜੇ ਭਵਿੱਖ ਵਿਚ ਮਰੀਜ਼ਾਂ ਲਈ ਹਰ ਤਰ੍ਹਾਂ ਦੀਆਂ ਸਿਹਤ ਸੇਵਾਵਾਂ ਸੂਬੇ ਦੇ ਹਰੇਕ ਵਿਅਕਤੀ ਤੱਕ ਪੁੱਜਦਾ ਕਰਨਗੇ ਅਤੇ ਮਰੀਜ਼ਾਂ ਨੂੰ ਕਿਸੇ ਵੀ ਸਿਹਤ ਸਹੂਲਤ ਲਈ ਹਸਪਤਾਲ ਤੋਂ ਬਾਹਰ ਨਹੀਂ ਜਾਣਾ ਪਵੇਗਾ। ਉਕਤ ਸ਼ਬਦਾਂ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਗੁਰੂ ਨਾਨਕ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਪ੍ਰਬੰਧਕੀ ਅਧਿਕਾਰੀਆਂ ਨਾਲ ਕੀਤੀ ਵਿਸਥਾਰਤ ਮੀਟਿੰਗ ਕਰਦਿਆਂ ਕੀਤਾ। ਸਿਹਤ ਮੰਤਰੀ ਨੇ ਪਿਛਲੇ ਮਹੀਨੇ ਦੌਰਾਨ ਸਰਕਾਰੀ ਮੈਡੀਕਲ ਕਾਲਜ ਵਿਖੇ ਕੀਤੀ ਗਈ ਮੀਟਿੰਗ ਦੌਰਾਨ ਲਏ ਗਏ ਫੈਸਲਿਆਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸਰਕਾਰੀ ਮੈਡੀਕਲ ਕਾਲਜ ਵਿਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਵਿਚ ਕਿਸੇ ਤਰ੍ਹਾਂ ਦੀ ਅੜਚਨ ਨਹੀਂ ਆਉਣ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ-  ਆਪਣੇ ਹੱਥੀਂ ਮੌਤ ਸਹੇੜ ਰਹੇ ਨੌਜਵਾਨ, ਜਾਣ ਲਓ ਹਾਰਟ ਅਟੈਕ ਦੇ ਲੱਛਣ, ਕਦੇ ਨਜ਼ਰਅੰਦਾਜ਼ ਨਾ ਕਰੋ ਇਹ ਗੱਲਾਂ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਫ਼ਨਾ ਪੰਜਾਬ ਨੂੰ ਤੰਦਰੁਸਤ ਤੇ ਖੁਸ਼ਹਾਲ ਵੇਖਣ ਦਾ ਹੈ, ਜਿਸ ਨੂੰ ਪੂਰਾ ਕਰਨ ਲਈ ਸਿਹਤ ਵਿਭਾਗ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਹਸਪਤਾਲ ਵਿਚ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਹਰੇਕ ਕੰਮ ਸਮਾਂ-ਹੱਦ ਵਿਚ ਰਹਿ ਕੇ ਪੂਰਾ ਕੀਤਾ ਜਾਵੇ ਅਤੇ ਕੰਮ ਦੀ ਗੁਣਵੱਤਾ ਵਿਚ ਕੋਈ ਕਸਰ ਨਾ ਛੱਡੀ ਜਾਵੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸਿਹਤ ਸੇਵਾਵਾਂ ਨੂੰ ਲੈ ਕੇ ਕਾਫ਼ੀ ਗੰਭੀਰ ਹੈ ਅਤੇ ਲੋਕਾਂ ਨੂੰ ਸਿਹਤ ਸਹੂਲਤਾਂ ਘਰਾਂ ਦੇ ਨਜ਼ਦੀਕ ਹੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ 659 ਆਮ ਆਦਮੀ ਕਲੀਨਿਕ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿਚ 80 ਕਿਸਮ ਦੀਆਂ ਦਵਾਈਆਂ ਅਤੇ 38 ਡਾਇਗਨੋਸਟਿਕ ਟੈਸਟ ਮੁਫ਼ਤ ਕੀਤੇ ਜਾਂਦੇ ਹਨ ਅਤੇ ਹੁਣ ਤੱਕ 44 ਲੱਖ ਤੋਂ ਵੱਧ ਲੋਕਾਂ ਨੂੰ ਇਸ ਸਹੂਲਤ ਦਾ ਲਾਹਾ ਲਿਆ ਹੈ।

ਇਹ ਵੀ ਪੜ੍ਹੋ- ਸੁਨਾਮ ਵਿਖੇ ਗਰਭਪਾਤ ਕਰਵਾਉਣ ਆਈ ਔਰਤ ਨਾਲ ਵਾਪਰੀ ਅਣਹੋਣੀ, ਮੌਕੇ ਤੋਂ ਫ਼ਰਾਰ ਹੋਈ ਨਰਸ

ਮੈਡੀਕਲ ਕਾਲਜ ਦੀ ਲੋੜ ਨੂੰ ਧਿਆਨ ਵਿਚ ਰੱਖਦੇ ਹੋਏ ਸਿਹਤ ਮੰਤਰੀ ਨੇ ਨਵਾਂ ਪ੍ਰਬੰਧਕੀ ਬਲਾਕ ਉਸਾਰਨ, ਡਾਕਟਰਾਂ ਲਈ ਨਵੇਂ ਘਰ, ਮਲਟੀ ਲੈਵਲ ਪਾਰਕਿੰਗ ਨੂੰ ਚਾਲੂ ਕਰਨ, ਬਲੱਡ ਬੈਂਕ ਨੂੰ ਵੱਡਾ ਕਰਨ ਅਤੇ ਹਸਪਤਾਲ ਵਿਚ ਡਾਕਟਰਾਂ, ਸਟਾਫ਼ ਤੇ ਮਰੀਜ਼ਾਂ ਲਈ ਤਿੰਨ ਕੰਟੀਨਾਂ ਬਣਾਉਣ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ।

ਇਹ ਵੀ ਪੜ੍ਹੋ- ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬ ਦੇ ਗੱਭਰੂ ਦੀ ਹੋਈ ਮੌਤ, ਦੋ ਬੱਚਿਆਂ ਦਾ ਪਿਓ ਸੀ ਮ੍ਰਿਤਕ

 

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Shivani Bassan

Content Editor

Related News