ਡਾ. ਨਵਜੋਤ ਕੌਰ ਸਿੱਧੂ ਨਾਲ ਪ੍ਰਾਪਰਟੀ ਦੇ ਮਾਮਲੇ 'ਚ ਕਰੋੜਾਂ ਰੁਪਏ ਦੀ ਠੱਗੀ
Friday, Nov 29, 2024 - 11:28 AM (IST)
ਅੰਮ੍ਰਿਤਸਰ- ਸਾਬਕਾ ਵਿਧਾਇਕ ਡਾ. ਨਵਜੋਤ ਕੌਰ ਸਿੱਧੂ ਨਾਲ ਦੋ ਕਰੋੜ ਰੁਪਏ ਦੀ ਠੱਗੀ ਵੱਜਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਉਨ੍ਹਾਂ ਆਪਣੇ ਇੱਕ ਨਿੱਜੀ ਸਹਾਇਕ ਤੇ ਹੋਰਨਾਂ ਖ਼ਿਲਾਫ਼ ਪੁਲਸ ਕੋਲ ਸ਼ਿਕਾਇਤ ਕੀਤੀ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧੀ ਜਾਂਚ ਆਰਥਿਕ ਅਪਰਾਧ ਸ਼ਾਖਾ ਨੂੰ ਭੇਜ ਦਿੱਤੀ ਗਈ ਹੈ। ਸ਼ਿਕਾਇਤ 'ਚ ਦੱਸਿਆ ਕਿ ਸ਼ਹਿਰ ਦੇ ਪੌਸ਼ ਰਣਜੀਤ ਐਵੇਨਿਊ ਇਲਾਕੇ ਵਿਚ ਐੱਸ. ਸੀ. ਓ. ਦੀ ਰਜਿਸਟਰੇਸ਼ਨ ਦੇ ਬਹਾਨੇ ਉਨ੍ਹਾਂ ਤੋਂ ਦੋ ਕਰੋੜ ਰੁਪਏ ਤੋਂ ਵੱਧ ਰੁਪਏ ਵਸੂਲੇ ਗਏ। ਇਸ ਮਾਮਲੇ ਵਿਚ ਉਨ੍ਹਾਂ ਦੇ ਨਿੱਜੀ ਸਹਾਇਕ ਅਤੇ ਉਸ ਦੇ ਸਾਥੀ ਨੇ ਜਾਣਕਾਰੀ ਦਿੱਤੀ ਸੀ ਕਿ ਅਮਰੀਕਾ ਰਹਿੰਦੇ ਐੱਨ.ਆਰ.ਆਈ .ਵੱਲੋਂ ਆਪਣੇ ਰਿਸ਼ਤੇਦਾਰਾਂ ਰਾਹੀਂ ਰਣਜੀਤ ਐਵਨਿਊ ਵਿਚ ਸ਼ੋਅਰੂਮ ਵੇਚਿਆ ਜਾ ਰਿਹਾ ਹੈ, ਜਿਸ ਦੀ ਕੀਮਤ ਵੀ ਜਾਇਜ਼ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ ਦੇ ਰੇਲਵੇ ਸਟੇਸ਼ਨ ਤੋਂ ਮਿਲੇ 10 ਰਾਕੇਟ ਲਾਂਚਰ, ਪੁਲਸ ਨੂੰ ਪੈ ਗਈਆਂ ਭਾਜੜਾਂ
ਇਹ ਪ੍ਰਾਪਰਟੀ ਖਰੀਦਣ ਲਈ ਉਨ੍ਹਾਂ ਉਸ ਨੂੰ ਕੁਝ ਅਗਾਊਂ ਰਕਮ ਦੇਣ ਵਾਸਤੇ ਵੀ ਆਖਿਆ। ਇਸ ਸਬੰਧੀ ਲੋਂੜੀਂਦੀ ਕਾਰਵਾਈ ਤੋਂ ਬਾਅਦ ਉਨ੍ਹਾਂ ਨੇ ਤਕਰੀਬਨ ਕਰੋੜ ਰੁਪਏ ਤੋਂ ਵੱਧ ਰਾਸ਼ੀ ਬੈਂਕ ਰਾਹੀਂ ਮਾਲਕ ਦੇ ਖਾਤੇ ਵਿੱਚ ਭੇਜ ਦਿੱਤੀ। ਬਾਕੀ ਰਹਿੰਦੀ ਰਕਮ ਚੈੱਕ ਰਾਹੀਂ ਨਿੱਜੀ ਸਹਾਇਕ ਨੂੰ ਦਿੱਤੀ। ਬਾਅਦ ਵਿਚ ਪਤਾ ਲੱਗਾ ਕਿ ਉਸ ਵੱਲੋਂ ਦਿੱਤੀ ਗਈ ਰਕਮ ਉਸ ਦੇ ਨਿੱਜੀ ਸਹਾਇਕ ਅਤੇ ਉਸ ਦੇ ਸਾਥੀਆਂ ਤੇ ਹੋਰਨਾਂ ਨੇ ਆਪਣੇ ਮੰਤਵ ਵਾਸਤੇ ਵਰਤੀ ਹੈ। ਇਸ ਸਬੰਧੀ ਪੁਲਸ ਕੋਲ ਸ਼ਿਕਾਇਤ ਦਿੱਤੀ ਗਈ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਪੁਲਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵਾਂ ਪਾਸਿਓਂ ਚੱਲੀਆਂ ਤਾਬੜਤੋੜ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8