ਡਾ. ਓਬਰਾਏ ਨੇ ਗਲਵਾਨ ਘਾਟੀ ''ਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਦੀ ਫੜੀ ਬਾਂਹ, ਕੀਤਾ ਇਹ ਐਲਾਨ

09/06/2020 6:27:00 PM

ਬਟਾਲਾ (ਮਠਾਰੂ): ਦੁਬਈ ਦੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ.ਐੱਸ.ਪੀ. ਸਿੰਘ ਓਬਰਾਏ ਨੇ ਚੀਨ ਦੀ ਫੌਜ ਨਾਲ ਲੋਹਾਂ ਲੈਂਦਿਆਂ ਗਲਵਾਨ ਘਾਟੀ 'ਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਦੀ ਬਾਂਹ ਫੜਦਿਆਂ ਦੱਸਿਆਂ ਕਿ ਗਲਵਾਨ ਘਾਟੀ 'ਚ ਚੀਨੀ ਫੌਜ ਨਾਲ ਲੜਦਿਆਂ ਸ਼ਹੀਦ ਹੋਣ ਵਾਲੇ ਫੌਜੀਆਂ ਦੇ ਪਰਿਵਾਰਾਂ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਗਲਵਾਨ ਘਾਟੀ 'ਚ ਸ਼ਹੀਦ ਹੋਏ 20 ਭਾਰਤੀ ਫੌਜੀਆਂ 'ਚੋਂ 11 ਪਰਿਵਾਰਾਂ ਨੂੰ 10 ਹਜ਼ਾਰ ਰੁਪਏ ਮਹੀਨਾਵਾਰ ਪੈਨਸ਼ਨ ਦੇਣ ਦੀ ਪ੍ਰਕਿਰਿਆਂ ਸ਼ੁਰੂ ਕਰਦਿਆਂ ਇਨ੍ਹਾਂ ਪਰਿਵਾਰਾਂ ਨੂੰ ਪੈਨਸ਼ਨ ਦਾ ਪਹਿਲਾ ਚੈੱਕ ਭੇਟ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ:  ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਨੇ ਵੀਕਐਂਡ ਲਾਕਡਾਊਨ ਹਟਾਏ ਜਾਣ ਦੀ ਕੀਤੀ ਮੰ

ਡਾ. ਓਬਰਾਏ ਨੇ ਦੱਸਿਆ ਕਿ ਬਾਕੀ ਰਹਿੰਦੇ 9 ਸ਼ਹੀਦ ਪਰਿਵਾਰਾਂ ਦੇ ਨਾਲ ਜਲਦ ਸੰਪਰਕ ਕਰ ਕੇ ਉਨ੍ਹਾਂ ਦੀ ਪੈਨਸ਼ਨ ਵੀ ਚਾਲੂ ਕਰ ਦਿੱਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਗਲਵਾਨ ਘਾਟੀ 'ਚ ਸ਼ਹੀਦ ਹੋਣ ਵਾਲੇ ਜਵਾਨਾਂ ਦੇ 'ਚ 4 ਜਵਾਨ ਪੰਜਾਬ ਦੇ ਸਨ, ਜਿਨ੍ਹਾਂ 'ਚ ਜ਼ਿਲਾ ਗੁਰਦਾਸਪੁਰ ਦੇ ਨਾਇਬ ਸੂਬੇਦਾਰ ਸਤਨਾਮ ਸਿੰਘ ਭੋਜਰਾਜ, ਪਟਿਆਲਾ ਜ਼ਿਲ੍ਹੇ ਦੇ ਮਨਦੀਪ ਸਿੰਘ, ਮਾਨਸਾ ਦੇ ਗੁਰਤੇਜ ਸਿੰਘ ਅਤੇ ਸੰਗਰੂਰ ਜ਼ਿਲੇ ਦੇ ਗੁਰਵਿੰਦਰ ਸਿੰਘ ਸ਼ਾਮਲ ਸਨ। ਜਦਕਿ ਜੰਮੂ ਕਸ਼ਮੀਰ ਦੇ ਅਬਦੁਲ, ਹਿਮਾਚਲ ਪ੍ਰਦੇਸ਼ ਦੇ ਅੰਕੁਸ਼ ਠਾਕੁਰ, ਉਤਰਾਖੰਡ ਦੇ ਚਤਰੀਸ਼ ਬਿਸ਼ਟ, ਬਿਹਾਰ ਦੇ ਰਾਹੁਲ ਰੇਣਸਵਾਲ, ਛਤੀਸਗੜ੍ਹ ਦੇ ਗਣੇਸ਼ ਰਾਮ ਕੁੰਜਮ, ਯੂ. ਪੀ. ਦੇ ਮਹੇਸ਼ ਕੁਮਾਰ ਅਤੇ ਵਾਰਾਨਸੀ ਯੂ. ਪੀ. ਰਮੇਸ਼ ਯਾਦਵ ਸ਼ਾਮਲ ਹਨ, ਜਿਨ੍ਹਾਂ ਦੇ ਪਰਿਵਾਰਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇ ਚੈੱਕ ਦੇ ਦਿੱਤੇ ਗਏ ਹਨ। ਡਾ. ਓਬਰਾਏ ਨੇ ਦੱਸਿਆਂ ਕਿ ਜੰਮੂ ਕਸ਼ਮੀਰ ਦੇ ਸ਼ਹਿਦ ਅਬਦੁਲ ਦੀ 2 ਸਾਲ ਦੀ ਬੇਟੀ ਨੂੰ ਗੋਂਦ ਲੈਂਦਿਆਂ ਉਸ ਦੇ ਪਾਲਣ ਪੋਸ਼ਣ, ਪੜ੍ਹਾਈ-ਲਿਖਾਈ ਅਤੇ ਵਿਆਹ ਤੱਕ ਦੇ ਸਾਰੇ ਖਰਚਿਆਂ ਦੀ ਜ਼ਿੰਮੇਵਾਰੀ ਸਰਬੱਤ ਦਾ ਭਲਾ ਚੈਰੀਟੇਬਲ ਟਰਸੱਟ ਵੱਲੋਂ ਚੁੱਕੀ ਗਈ ਹੈ।

ਇਹ ਵੀ ਪੜ੍ਹੋ:  ਖੂਨ ਬਣਿਆ ਪਾਣੀ, ਪਿਓ ਨੇ ਗੋਲੀਆਂ ਮਾਰ ਕੇ ਕਤਲ ਕੀਤਾ ਨੌਜਵਾਨ ਪੁੱਤ

ਗਲਵਾਨ ਘਾਟੀ 'ਚ ਸ਼ਹੀਦ ਹੋਏ ਜ਼ਿਲਾ ਗੁਰਦਾਸਪੁਰ ਦੇ ਪਿੰਡ ਭੋਜਰਾਜ ਦੇ ਯੂਨਿਟ ਨੰਬਰ 3 ਮੀਡੀਅਮ ਰੈਜ਼ਮੈਂਟ (ਆਰਟੀ) ਦੇ ਨਾਇਬ ਸੂਬੇਦਾਰ ਸਤਨਾਮ ਸਿੰਘ ਦੀ ਪਤਨੀ ਜਸਵਿੰਦਰ ਕੌਰ ਅਤੇ ਪੁੱਤਰ ਪ੍ਰਭਜੋਤ ਸਿੰਘ ਨੇ ਪੈਨਸ਼ਨ ਦੀ ਫਾਈਲ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਅਤੇ ਸੈਕਟਰੀ ਹਰਮਿੰਦਰ ਸਿੰਘ ਨੂੰ ਸੌਂਪਦਿਆਂ ਮਨੁੱਖਤਾ ਦੇ ਮਸੀਹਾ ਬਣ ਚੁੱਕੇ ਡਾ. ਐੱਸ. ਪੀ. ਸਿੰਘ ਓਬਰਾਏ ਦਾ ਧੰਨਵਾਦ ਕੀਤਾ ਹੈ।


Shyna

Content Editor

Related News