ਟੈਂਪੂ ਅਤੇ ਕਾਰ ਦੀ ਟੱਕਰ 'ਚ ਵਿਅਕਤੀ ਦੀ ਮੌਤ
Sunday, Dec 01, 2024 - 06:23 PM (IST)
ਬਟਾਲਾ (ਸਾਹਿਲ): ਸਥਾਨਕ ਡੇਰਾ ਰੋਡ ’ਤੇ ਤਾਰਾਗੜ੍ਹ ਨੇੜੇ ਕਾਰ ਅਤੇ ਟੈਂਪੂ ਦੀ ਟੱਕਰ ਵਿਚ ਟੈਂਪੂ ਚਾਲਕ ਦੀ ਮੌਤ ਹੋਣ ਦਾ ਅੱਤ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕਿਲਾ ਲਾਲ ਸਿੰਘ ਦੇ ਏ.ਐੱਸ.ਆਈ ਸੁਖਦੇਵ ਸਿੰਘ ਤੇ ਏ.ਐੱਸ.ਆਈ ਦਿਲਬਾਗ ਸਿੰਘ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਹਰਦੇਵ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਪਿੰਡ ਜੌੜਾ ਸਿੰਘਾ ਛੋਟਾ ਆਪਣੀ ਟੈਂਪੂ ’ਤੇ ਸਵਾਰ ਹੋ ਕੇ ਪਿੰਡ ਤਾਰਾਗੜ੍ਹ ਨਜ਼ਦੀਕ ਸਥਿਤ ਇਕ ਪੈਟਰੋਲ ਪੰਪ ਤੋਂ ਤੇਲ ਪੁਆਉਣ ਲਈ ਸੜਕ ’ਤੇ ਨਿਕਲਿਆ ਤਾਂ ਬਟਾਲਾ ਵਲੋਂ ਡੇਰਾ ਬਾਬਾ ਨਾਨਕ ਨੂੰ ਜਾ ਰਹੀ ਇਕ ਤੇਜ਼ ਰਫਤਾਰ ਕਾਰ ਨੇ ਜ਼ੋਰਦਾਰ ਢੰਗ ਨਾਲ ਉਕਤ ਟੈਂਪੂ ਨੂੰ ਟੱਕਰ ਮਾਰ ਦਿੱਤੀ, ਜਿਸ ਦੇ ਸਿੱਟੇ ਵਜੋਂ ਟੈਂਪੂ ਚਾਲਕ ਗੰਭੀਰ ਜ਼ਖਮੀ ਹੋ ਗਿਆ।
ਇਹ ਵੀ ਪੜ੍ਹੋ- ਅੰਧਵਿਸ਼ਵਾਸ ਦੇ ਚੱਕਰ 'ਚ ਪਏ ਪਰਿਵਾਰ ਨਾਲ ਹੋਇਆ ਵੱਡਾ ਕਾਂਡ, ਉਹ ਹੋਇਆ ਜੋ ਸੋਚਿਆ ਨਾ ਸੀ
ਓਧਰ ਇਸ ਬਾਰੇ ਸੂਚਨਾ ਮਿਲਦਿਆਂ ਹੀ 108 ਐਂਬੂਲੈਂਸ ਪਾਇਲਟ ਗੁਰਮੀਤ ਸਿੰਘ ਅਤੇ ਈ.ਐੱਮ.ਟੀ ਜਸਦੀਪ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਹਰਦੇਵ ਸਿੰਘ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਪਹੁੰਚਾਇਆ ਗਿਆ, ਜਿਥੇ ਡਾਕਟਰਾਂ ਨੇ ਉਕਤ ਟੈਂਪੂ ਚਾਲਕ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਉਕਤ ਪੁਲਸ ਅਫਸਰਾਂ ਨੇ ਅੱਗੇ ਦੱਸਿਆ ਕਿ ਦੋਵੇਂ ਵਾਹਨਾਂ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਅਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਦੇ ਡੈੱਡ ਹਾਊਸ ਵਿਚ ਰੱਖ ਦਿੱਤਾ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਖ਼ਬਰ ਲਿਖੇ ਜਾਣ ਤੱਕ ਪੁਲਸ ਕਾਰਵਾਈ ਜਾਰੀ ਸੀ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ ’ਤੇ ਹਵਾਈ ਸਹੂਲਤਾਂ ਹੋਣਗੀਆਂ ਅਪਗ੍ਰੇਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8