ਬਿਨਾਂ ਨੰਬਰੀ ਵਾਹਨ ਚਾਲਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ : ਟ੍ਰੈਫਿਕ ਇੰਚਾਰਜ ਦਿਲਬਾਗ ਸਿੰਘ

Thursday, Nov 13, 2025 - 02:31 PM (IST)

ਬਿਨਾਂ ਨੰਬਰੀ ਵਾਹਨ ਚਾਲਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ : ਟ੍ਰੈਫਿਕ ਇੰਚਾਰਜ ਦਿਲਬਾਗ ਸਿੰਘ

ਤਰਨਤਾਰਨ(ਰਮਨ)-ਜ਼ਿਲੇ ਵਿਚ ਬਿਨਾਂ ਨੰਬਰੀ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖਿਲਾਫ ਸਖਤ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਜਿਸ ਦੇ ਚੱਲਦਿਆਂ ਉਨ੍ਹਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਤਹਿਤ ਚਲਾਨ ਕੀਤੇ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲਾ ਟ੍ਰੈਫਿਕ ਇੰਚਾਰਜ ਦਿਲਬਾਗ ਸਿੰਘ ਨੇ ਕੀਤਾ।

ਇਹ ਵੀ ਪੜ੍ਹੋ- ਕੱਲ੍ਹ ਖੁਲ੍ਹੇਗਾ 'ਚੋਣ ਪਿਟਾਰਾ', CCTV ਤੇ BSF ਦੀ ਨਿਗਰਾਨੀ ਹੇਠ EVM ਮਸ਼ੀਨਾਂ ’ਚ ਬੰਦ 15 ਉਮੀਦਵਾਰਾਂ ਦੀ ਕਿਸਮਤ

ਜਾਣਕਾਰੀ ਦਿੰਦੇ ਹੋਏ ਟ੍ਰੈਫਿਕ ਇੰਚਾਰਜ ਦਿਲਬਾਗ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ ਸੁਰਿੰਦਰ ਲਾਂਬਾ ਵੱਲੋਂ ਜ਼ਿਲੇ ਵਿਚ ਸਖਤ ਆਦੇਸ਼ ਜਾਰੀ ਕੀਤੇ ਗਏ ਹਨ ਕਿ ਟ੍ਰੈਫਿਕ ਨਿਯਮਾਂ ਦੀ ਸਹੀ ਢੰਗ ਨਾਲ ਪਾਲਣਾ ਨਾ ਕਰਨ ਵਾਲਿਆਂ ਖਿਲਾਫ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾਵੇ, ਜਿਸ ਦੇ ਚੱਲਦਿਆਂ ਉਨ੍ਹਾਂ ਵੱਲੋਂ ਜ਼ਿਲੇ ਭਰ ਵਿਚ ਇਸ ਸਬੰਧੀ ਵਿਸ਼ੇਸ਼ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਟ੍ਰੈਫਿਕ ਇੰਚਾਰਜ ਦਿਲਬਾਗ ਸਿੰਘ ਨੇ ਦੱਸਿਆ ਕਿ ਬੀਤੇ ਕੱਲ ਮਿਲੇ ਆਦੇਸ਼ਾਂ ਤੋਂ ਤੁਰੰਤ ਬਾਅਦ ਵੱਖ-ਵੱਖ ਇਲਾਕਿਆਂ ਵਿਚ ਨਾਕੇਬੰਦੀ ਕਰਦੇ ਹੋਏ ਜਿੱਥੇ ਨੌਜਵਾਨ ਪੀੜੀ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਵਿਸ਼ੇਸ਼ ਤੌਰ ਉਪਰ ਜਾਗਰੂਕ ਕੀਤਾ ਗਿਆ, ਉਥੇ ਹੀ ਵੱਡੀ ਗਿਣਤੀ ਵਿਚ ਚਲਾਨ ਵੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਟਾਕੇ ਮਾਰਨ ਵਾਲੇ ਬੁਲਟ ਮੋਟਰਸਾਈਕਲਾਂ ਖਿਲਾਫ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ, ਜਿਨ੍ਹਾਂ ਨੂੰ ਕਿਸੇ ਵੀ ਕੀਮਤ ਉਪਰ ਬਖਸ਼ਿਆ ਨਹੀਂ ਜਾਵੇਗਾ।

 

ਇਹ ਵੀ ਪੜ੍ਹੋ- ਪੰਜਾਬ: ਮੈਰਿਜ ਪੈਲੇਸ, ਹੋਟਲ ਤੇ ਰਿਜ਼ੋਰਟ ਮਾਲਕਾਂ ਨੂੰ ਰਹਿਣਾ ਹੋਵੇਗਾ ਚੌਕਸ ! ਹੁਣ ਸ਼ਰਾਬ ਦੀ ਖਪਤ ਦੱਸੇਗੀ...

ਦਿਲਬਾਗ ਸਿੰਘ ਨੇ ਦੱਸਿਆ ਕਿ ਟ੍ਰੈਫਿਕ ਨਿਯਮਾਂ ਦੀ ਇਨ ਬਿਨ ਪਾਲਣਾ ਕਰਦਾ ਕਰਨਾ ਸਭ ਦਾ ਮੁੱਢਲਾ ਫਰਜ਼ ਬਣਦਾ ਹੈ ਕਿਉਂਕਿ ਇਨ੍ਹਾਂ ਨਿਯਮਾਂ ਦੀ ਪਾਲਣਾ ਨਾ ਕਰਨ ਕਰਕੇ ਕਈ ਵਾਰ ਵੱਡੇ ਹਾਦਸੇ ਹੋ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਬਿਨਾਂ ਨੰਬਰੀ ਵਾਹਨਾਂ ਖਿਲਾਫ ਸਖਤ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਨ੍ਹਾਂ ਦੇ ਚਲਾਨ ਮੌਕੇ ’ਤੇ ਹੀ ਕੀਤੇ ਜਾ ਰਹੇ ਹਨ। ਦਿਲਬਾਗ ਸਿੰਘ ਨੇ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਡਰਾਈਵਿੰਗ ਲਾਇਸੈਂਸ ਤੋਂ ਵਾਹਨ ਨਾ ਚਲਾਉਣ ਅਤੇ ਜੇ ਅਜਿਹਾ ਹੁੰਦਾ ਪਾਇਆ ਗਿਆ ਤਾਂ ਉਨ੍ਹਾਂ ਦੇ ਵੀ ਮੌਕੇ ’ਤੇ ਹੀ ਚਲਾਨ ਕੀਤੇ ਜਾਣਗੇ। ਦਿਲਬਾਗ ਸਿੰਘ ਨੇ ਦੱਸਿਆ ਕਿ ਮੰਗਲਵਾਰ ਅਤੇ ਬੁੱਧਵਾਰ ਸ਼ਾਮ ਤੱਕ ਜ਼ਿਲੇ ਭਰ ਵਿਚ 120 ਦੇ ਕਰੀਬ ਵੱਖ-ਵੱਖ ਨਿਯਮਾਂ ਦੀ ਉਲੰਘਣਾ ਕਰਨ ਤਹਿਤ ਚਲਾਨ ਕੀਤੇ ਗਏ ਹਨ। ਇਸ ਮੌਕੇ ਏ.ਐੱਸ.ਆਈ ਮੁਖਤਾਰ ਸਿੰਘ ਪੱਧਰੀ, ਏ.ਐੱਸ.ਆਈ ਪ੍ਰਗਟ ਸਿੰਘ, ਏ.ਐੱਸ.ਆਈ ਸੁਰਜੀਤ ਸਿੰਘ, ਏ.ਐੱਸ.ਆਈ ਸੁੱਚਾ ਸਿੰਘ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ- ਮੁੰਡੇ ਨਾਲ ਗੰਦੀ ਹਰਕਤ ਕਰਨ ਵਾਲੇ 2 ਮੁਲਜ਼ਮਾਂ ਨੂੰ ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ

 

 


author

Shivani Bassan

Content Editor

Related News