ਡੇਰਾ ਬਾਬਾ ਨਾਨਕ ''ਚ ਡਰੋਨ ਸਣੇ 2 ਪਿਸਟਲ ਤੇ 3 ਮੈਗਜ਼ੀਨ ਬਰਾਮਦ, ਪੁਲਸ ਤੇ BSF ਵੱਲੋਂ ਸਰਚ ਆਪ੍ਰੇਸ਼ਨ ਜਾਰੀ
Friday, Sep 11, 2026 - 04:54 PM (IST)
ਡੇਰਾ ਬਾਬਾ ਨਾਨਕ(ਗੁਰਪ੍ਰੀਤ ਸਿੰਘ)- ਭਾਰਤ-ਪਾਕਿਸਤਾਨ ਸਰਹੱਦ ਦੇ ਨਜ਼ਦੀਕ ਡੇਰਾ ਬਾਬਾ ਨਾਨਕ ਇਲਾਕੇ 'ਚ ਇੱਕ ਡਰੋਨ ਬਰਾਮਦ ਕੀਤਾ ਗਿਆ ਹੈ, ਜਿਸ ਦੇ ਨਾਲ 2 ਅਤਿ-ਆਧੁਨਿਕ ਪਿਸਟਲ ਅਤੇ 3 ਮੈਗਜ਼ੀਨ ਵੀ ਮਿਲੇ ਹਨ।ਜਾਣਕਾਰੀ ਅਨੁਸਾਰ ਬਟਾਲਾ ਪੁਲਸ ਅਤੇ ਸੀਮਾ ਸੁਰੱਖਿਆ ਬਲ (BSF) ਵੱਲੋਂ ਇਲਾਕੇ 'ਚ ਸਾਂਝਾ ਸਰਚ ਆਪ੍ਰੇਸ਼ਨ ਚਲਾਇਆ ਗਿਆ ਸੀ। ਇਸੇ ਦੌਰਾਨ ਇਹ ਡਰੋਨ ਅਤੇ ਹਥਿਆਰਾਂ ਦੀ ਖੇਪ ਬਰਾਮਦ ਹੋਈ।
ਇਹ ਵੀ ਪੜ੍ਹੋ- ਫੈਸਲਾਬਾਦ ਏਅਰਪੋਰਟ 'ਤੇ ਰੋਕੇ ਗਏ 104 ਸ਼ਰਧਾਲੂ, ਪਾਕਿ ਤੋਂ ਗੁਰਧਾਮਾਂ ਦੇ ਦਰਸ਼ਨਾਂ ਲਈ ਆ ਰਹੇ ਸਨ ਭਾਰਤ
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਜ਼ਿਲ੍ਹਾ ਬਟਾਲਾ ਦੇ ਐਸ.ਐਸ. ਪੀ. ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਇਹ ਡਰੋਨ ਡਰਾਪਿੰਗ ਸਰਹੱਦ ਪਾਰ ਤੋਂ ਹੋਈ ਹੈ। ਪੁਲਸ ਵੱਲੋਂ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਹਥਿਆਰ ਕਿਸ ਵੱਲੋਂ ਮੰਗਵਾਏ ਗਏ ਸਨ ਅਤੇ ਕਿੱਥੇ ਲਿਜਾਏ ਜਾਣੇ ਸਨ। ਫਿਲਹਾਲ ਮੌਕੇ 'ਤੇ ਸਰਚ ਅਭਿਆਨ ਹਾਲੇ ਵੀ ਜਾਰੀ ਹੈ। ਐਸ.ਐਸ. ਪੀ. ਨੇ ਦੱਸਿਆ ਕਿ ਪੁਲਸ ਵੱਲੋਂ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ-ਅੱਜ ਅੰਮ੍ਰਿਤਸਰ ਦੇ ਭੰਡਾਰੀ ਪੁਲ 'ਤੇ 3 ਘੰਟੇ ਰਹੇਗਾ ਚੱਕਾ ਜਾਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
