ਤਰਨਤਾਰਨ ਸਰਹੱਦ ਨੇੜਿਓਂ ਡਰੋਨ, ਪਿਸਤੌਲ ਤੇ 3 ਜ਼ਿੰਦਾ ਰੌਂਦ ਬਰਾਮਦ
Monday, Oct 19, 2026 - 11:38 AM (IST)
ਤਰਨਤਾਰਨ (ਰਮਨ)- ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਇਕ ਡਰੋਨ ਸਣੇ ਪੁੱਜੇ ਪਿਸਤੌਲ ਅਤੇ ਤਿੰਨ ਜ਼ਿੰਦਾ ਰੌਂਦ ਬਰਾਮਦ ਕਰਨ ਵਿਚ ਥਾਣਾ ਖਾਲੜਾ ਦੀ ਪੁਲਸ ਨੇ ਸਫਲਤਾ ਪ੍ਰਾਪਤ ਕੀਤੀ ਹੈ। ਜਿਸ ਦੇ ਸਬੰਧ ਵਿਚ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਉਸਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ-ਬਟਾਲਾ 'ਚ ਵਾਰਦਾਤ: ਨੈਸ਼ਨਲ ਹਾਈਵੇਅ 'ਤੇ ਨੌਜਵਾਨ ਦਾ ਕਤਲ
ਜਾਣਕਾਰੀ ਦਿੰਦੇ ਹੋਏ ਥਾਣਾ ਖਾਲੜਾ ਦੇ ਮੁਖੀ ਸਬ ਇੰਸਪੈਕਟਰ ਅਮਰਜੀਤ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ ਸੁਰਿੰਦਰ ਲਾਂਬਾ ਵੱਲੋਂ ਮਿਲੇ ਹੁਕਮਾਂ ਤਹਿਤ ਸਰਹੱਦੀ ਇਲਾਕੇ ਵਿਚ ਪੁਲਸ ਵੱਲੋਂ ਗਸ਼ਤ ਨੂੰ ਪੂਰੀ ਤੇਜ਼ ਕਰ ਦਿੱਤਾ ਗਿਆ ਹੈ। ਜਿਸ ਦੇ ਚੱਲਦਿਆਂ ਸ਼ੱਕੀ ਵਿਅਕਤੀਆਂ ਉਪਰ ਵੀ ਪੁਲਸ ਵੱਲੋਂ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਸ ਪਾਰਟੀ ਨੂੰ ਸੂਚਨਾ ਪ੍ਰਾਪਤ ਹੋਈ ਸੀ ਕਿ ਪਿੰਡ ਮਾੜੀਮੇਘਾ ਵਿਖੇ ਖੇਤਾਂ ਵਿਚ ਡਰੋਨ ਦੀ ਮੂਵਮੈਂਟ ਹੋਈ ਹੈ, ਜਿਸ ਨੂੰ ਲੈ ਕੇ ਜਦੋਂ ਪੁਲਸ ਪਾਰਟੀ ਮੌਕੇ ’ਤੇ ਪੁੱਜੀ ਤਾਂ ਇਕ ਡਰੋਨ, ਜਿਸ ਨਾਲ ਪੈਕਟ ਬਰਾਮਦ ਕੀਤਾ ਗਿਆ, ਜਿਸ ਦੀ ਤਲਾਸ਼ੀ ਲੈਣ ਦੌਰਾਨ ਉਸ ਵਿਚੋਂ ਇਕ ਵਿਦੇਸ਼ੀ ਪਿਸਤੌਲ ਅਤੇ ਤਿੰਨ ਜ਼ਿੰਦਾ ਰੌਂਦ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਖਾਲੜਾ ਵਿਖੇ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰ ਲਿਆ ਗਿਆ ।
ਇਹ ਵੀ ਪੜ੍ਹੋ- ਗ੍ਰਿਫਤਾਰ ਕੀਤੇ ਹੈੱਡ ਕਾਂਸਟੇਬਲ ਦੇ ਭੇਤ ਖੁੱਲ੍ਹਣੇ ਸ਼ੁਰੂ, 500,000,00 ਦੀ ਹੋਰ ਹੈਰੋਇਨ ਬਰਾਮਦ
